15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਨੌਜਵਾਨਾਂ ਨੂੰ ਸਹੀ ਮਾਰਗ ਦਰਸ਼ਨ ਦੇਣਾ ਸਮੇਂ ਦੀ ਲੋੜ- ਲੱਕੀ

ਅਜੀਤ ਡੈਸਕ 05-07-2026
ਘਰੋਟਾ, 4 ਜੁਲਾਈ (ਸੰਜੀਵ ਗੁਪਤਾ)-ਨੌਜਵਾਨ ਹੀ ਦੇਸ਼ ਦਾ ਅਸਲ ਭਵਿੱਖ ਹਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਤੇ ਉਚਿਤ ਮਾਰਗ ਦਰਸ਼ਨ ਦੇਣਾ ਅੱਜ ਦੇ ਸਮੇਂ ਲੋੜ ਹੈ। ਇਹ ਗੱਲ ਸਮਾਜ ਸੇਵੀ ਉਦਯੋਗਪਤੀ ਗੁਰਵਿੰਦਰ ਸਿੰਘ ਲੱਕੀ ਨੇ ਕਹੀ। ਉਨ੍ਹਾਂ ਕਿਹਾ ਕਿ ਕਿਹਾ ਕਿ ਜੇਕਰ ਨੌਜਵਾਨ ਆਪਣੀ ਊਰਜਾ ਨੂੰ ਸਿੱਖਿਆ, ਖੇਡਾਂ ਤੇ ਸਮਾਜ ਸੇਵਾ ਵੱਲ ਲਗਾਉਣ ਤਾਂ ਉਹ ਆਪਣੇ ਪਰਿਵਾਰ, ਸਮਾਜ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਦੇ ਹਨ। ਗੁਰਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਅੱਜ ਨਸ਼ਿਆਂ ਦਾ ਵੱਧਦਾ ਰੁਝਾਨ ਚਿੰਤਾ ਦਾ ਵਿਸ਼ਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਨੇ ਮਾਪਿਆਂ, ਅਧਿਆਪਕਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਚੰਗੀ ਸੰਗਤ, ਉੱਚੇ ਜੀਵਨ ਮੁੱਲਾਂ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਲਈ ਆਪਣਾ ਯੋਗਦਾਨ ਪਾਉਣ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਸਿੱਖਿਆ ਚੇ ਸਮਾਜ ਸੇਵਾ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ।
ਪਿਛਲੀ ਖ਼ਬਰ ਹਰ ਯੋਗ ਵਿਅਕਤੀ ਨੂੰ ਖੂਨਦਾਨ ਕਰਨ ਦਾ ਸੰਕਲਪ ਲੈਣਾ ਚਾਹੀਦਾ- ਜ਼ਿਲ੍ਹਾ ਪ੍ਰੀਸ਼ਦ ਮੈਂਬਰ ਠਾਕੁਰ ਅਗਲੀ ਖ਼ਬਰ ਵਾਰਡ ਨੰਬਰ 4 ਵਿਚ 200 ਕਿਲੋਵਾਟ ਦਾ ਨਵਾਂ ਟਰਾਂਸਫਾਰਮਰ ਲਗਾਉਣ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।