15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਗੁਰਦੁਆਰਾ ਸ੍ਰੀ ਬੁਰਜ ਸਾਹਿਬ ਤੋਂ ਪੰਥਕ ਇਕੱਠ ਲਈ ਗੁਰਦੁਆਰਾ ਮੰਜੀ ਸਾਹਿਬ ਲਈ ਕਾਫਲਾ ਰਵਾਨਾ

ਅਜੀਤ ਡੈਸਕ 06-07-2026

ਧਾਰੀਵਾਲ, 5 ਜੁਲਾਈ (ਸਵਰਨ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਦੇਸ਼ਾਂ ’ਤੇ ਵਿਸ਼ਾਲ ਪੰਥਕ ਇਕੱਠ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਵੱਡਾ ਕਾਫਲਾ ਰਵਾਨਾ ਹੋਇਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਕੰਵਲਪ੍ਰੀਤ ਸਿੰਘ ਕਾਕੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉਚ ਸਿਰਮੌਰ ਸੰਸਥਾ ਹੈ ਤੇ ਇਥੋਂ ਜਾਰੀ ਹੋਇਆ ਹਰ ਹੁਕਮ ਸਿੱਖਾਂ ਲਈ ਸਤਿਕਾਰਿਤ ਫੈਸਲਾ ਹੁੰਦਾ ਹੈ, ਜਿਸ ਨੂੰ ਹਮੇਸ਼ਾ ਹੀ ਲਾਗੂ ਕੀਤਾ ਗਿਆ ਹੈ। ਇਸ ਮੌਕੇ ਬੀਬੀ ਜਸਬੀਰ ਕੌਰ ਜਫਰਵਾਲ ਮੈਂਬਰ ਸ਼ੋ੍ਮਣੀ ਕਮੇਟੀ, ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਪਰਮਵੀਰ ਸਿੰਘ ਲਾਡੀ, ਕੁਲਬੀਰ ਸਿੰਘ ਰਿਆੜ, ਬਾਬਾ ਨੱਥਾ ਸਿੰਘ ਸੰਧਵਾਂ, ਸਰਵਣ ਸਿੰਘ ਸੇਵਕ, ਜਗਰੂਪ ਸਿੰਘ ਕਲਿਆਣਪੁਰ, ਡਾ. ਰਣਜੀਤ ਸਿੰਘ ਬੇਦੀ ਕਾਲੋਨੀ, ਸੰਦੀਪ ਸਿੰਘ ਜਫਰਵਾਲ, ਬਲਜੀਤ ਸਿੰਘ, ਹਰਮਨਜੀਤ ਸਿੰਘ, ਸਾਹਿਲ ਲੰਗਾਹ, ਜਸਪਾਲ ਸਿੰਘ ਸੋਹਲ, ਮਨਜੀਤ ਸਿੰਘ ਕਵੀਸ਼ਰ, ਗੁਰਦਿਆਲ ਸਿੰਘ, ਨਿਰਮਲ ਸਿੰਘ, ਦਿਲਬਾਗ ਸਿੰਘ ਗੁਰਦਾਸ ਨੰਗਲ, ਗੁਰਮੀਤ ਸਿੰਘ ਕਵੀਸ਼ਰ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ‘ਆਪ੍ਰੇਸ਼ਨ ਪ੍ਰਹਾਰ 3’ ਪੁਲਿਸ ਵਲੋਂ ਅਪਰਾਧੀਆਂ ਖ਼ਿਲਾਫ਼ ਵੱਡੀ ਕਾਰਵਾਈ ਦੌਰਾਨ 100 ਤੋਂ ਵੱਧ ਗ੍ਰਿਫ਼ਤਾਰ ਅਗਲੀ ਖ਼ਬਰ ਕਿਸਾਨ ਪਗੜੀ ਸੰਭਾਲ ਲਹਿਰ ਜਥੇਬੰਦੀ ਹਰਚੋਵਾਲ ਵਿਖੇ ਅੱਜ ਦੇ ਧਰਨੇ ਵਿਚ ਹੋਵੇਗੀ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।