01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਰੋਹਿਤ ਸਿੰਘ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਲਈ ਲੋਕਾਂ ਨੇ ਪੁਰਾਣਾ ਸ਼ਾਲਾ ਚੌਕ ’ਚ ਦਿੱਤਾ ਧਰਨਾ

ਅਜੀਤ ਡੈਸਕ 09-07-2026
ਗੁਰਦਾਸਪੁਰ, 8 ਜੁਲਾਈ (ਅਸ਼ੋਕ ਸ਼ਰਮਾ)-ਪੁਲਿਸ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਭੂੰਡੋਵਾਲ ਦੇ ਇਕ ਨੌਜਵਾਨ ਰੋਹਿਤ ਸਿੰਘ ਦਾ ਪੁਰਾਣੀ ਰੰਜਿਸ਼ ਤਹਿਤ ਕਤਲ ਕਰ ਦਿੱਤਾ ਸੀ ਤੇ ਕਾਤਲਾਂ ਨੂੰ ਫੜਨ ਲਈ ਮ੍ਰਿਤਕ ਦੇ ਭਰਾ ਰਣਜੀਤ ਸਿੰਘ ਪੁੱਤਰ ਬਲਵਾਨ ਸਿੰਘ ਦੀ ਅਗਵਾਈ ਹੇਠ ਇਲਾਕੇ ਦੇ 10 ਪਿੰਡਾਂ ਦੇ ਲੋਕਾਂ ਨੇ ਇਕੱਠੇ ਹੋ ਕੇ ਪੁਰਾਣਾ ਸ਼ਾਲਾ ਚੌਕ ’ਚ ਧਰਨਾ ਦੇ ਕੇ ਟਰੈਫ਼ਿਕ ਜਾਮ ਕੀਤੀ। ਉਨ੍ਹਾਂ ਪੁਲਿਸ ਪਾਸੋਂ ਰਹਿੰਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਪੀੜਤ ਰਣਜੀਤ ਸਿੰਘ ਨੇ ਕਿਹਾ ਕਿ ਪੰਜ ਦਿਨ ਬੀਤਣ ਦੇ ਬਾਅਦ ਸਾਨੂੰ ਸ਼ਾਲਾ ਪੁਲਿਸ ਨੇ ਕੋਈ ਇਨਸਾਫ਼ ਨਹੀਂ ਦਿੱਤਾ ਤੇ ਸਿਰਫ਼ ਦੋ ਦੋਸ਼ੀਆਂ ਨੂੰ ਫੜ ਕੇ ਖ਼ਾਨਾ ਪੂਰਤੀ ਕੀਤੀ ਹੈ। ਜਦੋਂ ਕਿ ਬਾਕੀ ਦੋਸ਼ੀ ਬਾਹਰ ਫਿਰ ਰਹੇ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੁਲਿਸ ਨੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਤਾਂ ਉਹ ਦੁਬਾਰਾ ਸੰਘਰਸ਼ ਜਾਰੀ ਰਹੇਗਾ, ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਤੇ ਥਾਣਾ ਪੁਰਾਣਾ ਸ਼ਾਲਾ ਦੀ ਹੋਵੇਗੀ। ਧਰਨੇ ’ਚ ਸ਼ਾਮਿਲ ਹੋਏ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਤੇ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਪਾਸੋਂ ਇਨਸਾਫ਼ ਦੀ ਮੰਗ ਕੀਤੀ ਹੈ।
ਪਿਛਲੀ ਖ਼ਬਰ ਗੁਰਦਾਸਪੁਰ ਮੰਡਲ ਅੰਦਰ ਮੰਡਲ ਲੇਖਾਕਾਰ ਦੀ ਅਸਾਮੀ ਲੰਬੇ ਸਮੇਂ ਤੋਂ ਖਾਲੀ ਹੋਣ ਕਰਕੇ ਪੈਨਸ਼ਨਰ ਹੋ ਰਹੇ ਪ੍ਰੇਸ਼ਾਨ-ਸੁਰਿੰਦਰ... ਅਗਲੀ ਖ਼ਬਰ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨ ਆਲਟੋ ਕਾਰ ਖੋਹ ਕੇ ਫ਼ਰਾਰ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।