31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਵੀ.ਬੀ.ਜੀ. ਰਾਮ ਜੀ ਕਾਨੂੰਨ ਰੱਦ ਕਰਕੇ ਮਨਰੇਗਾ ਕਾਨੂੰਨ ਬਹਾਲ ਕੀਤਾ ਜਾਵੇ-ਕਾਮਰੇਡ ਰਾਮ ਸਰਨ

ਅਜੀਤ ਡੈਸਕ 09-07-2026
ਪਠਾਨਕੋਟ, 8 ਜੁਲਾਈ (ਸੰਧੂ/ਵਿਨੋਦ)-ਕੁੱਲ ਹਿੰਦ ਕਿਸਾਨ ਸਭਾ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਕਾਮਰੇਡ ਰਾਮ ਸਰਨ ਅਤੇ ਕਾਮਰੇਡ ਰੁਲਦਾ ਰਾਮ ਦੀ ਅਗਵਾਈ ਹੇਠ ਤਹਿਸੀਲਦਾਰ ਨਰੋਟ ਜੈਮਲ ਸਿੰਘ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਅਤੇ ਰਾਜਪਾਲ ਦੇ ਨਾਮ ਮੰਗ-ਪੱਤਰ ਸੌਂਪਿਆ ਗਿਆ। ਇਸ ਮੌਕੇ ਕਾਮਰੇਡ ਰਾਮ ਸਰਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵੀ.ਬੀ.ਜੀ. ਰਾਮ ਜੀ ਕਾਨੂੰਨ ਰੱਦ ਕਰਕੇ ਮਨਰੇਗਾ ਕਾਨੂੰਨ ਨੂੰ ਬਹਾਲ ਕਰੇ। ਉਨ੍ਹਾਂ ਤਜਵੀਜ਼ਸ਼ੁਦਾ ਬਿਜਲੀ ਬਿੱਲ-2025 ਅਤੇ ਬੀਜ ਸੋਧ ਬਿੱਲ ਵਾਪਸ ਲੈਣ, ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ 10-10 ਮਰਲੇ ਦੇ ਪਲਾਟ ਅਤੇ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ, ਆਬਾਦਕਾਰਾਂ ਨੂੰ ਆਬਾਦ ਕੀਤੀਆਂ ਜ਼ਮੀਨਾਂ ਦੀ ਮਾਲਕੀ ਦੇਣ, ਸਰਹੱਦ ਪਾਰ ਸਥਿਤ ਜ਼ਮੀਨਾਂ ਲਈ 30 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਅਤੇ ਉੱਥੇ ਕੰਮ ਕਰਨ ਦਾ ਸਮਾਂ ਵਧਾਉਣ ਦੀ ਮੰਗ ਕੀਤੀ। ਉਨ੍ਹਾਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ, ਹੜ੍ਹ ਤੋਂ ਬਚਾਅ ਦੇ ਪੱਕੇ ਪ੍ਰਬੰਧ ਕਰਨ ਅਤੇ ਮੁਕਤ ਵਪਾਰ ਸਮਝੌਤਾ ਰੱਦ ਕਰਨ ਦੀ ਵੀ ਮੰਗ ਕਰਦਿਆਂ ਕਿਹਾ ਕਿ ਇਹ ਸਮਝੌਤਾ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੇ ਵਿਰੁੱਧ ਹੈ। ਉਨ੍ਹਾਂ ਸਰਕਾਰ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਤੁਰੰਤ ਮੰਨਣ ਦੀ ਅਪੀਲ ਕੀਤੀ। ਇਸ ਮੌਕੇ ਸੁਰਿੰਦਰ ਸਹਿਗਲ, ਕੇਵਲ ਕਾਲੀਆ, ਸੁਧਾ ਰਾਣੀ, ਪ੍ਰਸ਼ੋਤਮ ਕੁਮਾਰ, ਪਰਸ ਰਾਮ, ਹਰਬੰਸ ਲਾਲ ਅਤੇ ਪ੍ਰਕਾਸ਼ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਧੋਪੁਰ ਯੂ.ਬੀ.ਡੀ.ਸੀ ਤੇ ਐਮ.ਬੀ. ਲਿੰਕ ਨਹਿਰ ਦੇ ਪੁਲਾਂ ਤੋਂ ਲੰਘ ਰਹੇ ਭਾਰੀ ਵਾਹਨ ਦੇ ਰਹੇ ਵੱਡੇ ਹਾਦਸਿਆਂ ਨੂੰ ਸੱਦਾ ਅਗਲੀ ਖ਼ਬਰ ਰਾਮ ਮੰਦਿਰ ’ਚ ਹੋਈ ਘਟਨਾ ਨਾਲ ਸਨਾਤਨੀਆਂ ਦੇ ਮਨ ਨੂੰ ਠੇਸ ਪਹੁੰਚੀ-ਯੋਗਰਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।