31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਅੰਗੂਰਾਂ ਵਾਲਾ ਬਾਗ ’ਚ ਘਰ ’ਚ ਵੜੇ ਹਥਿਆਰਬੰਦ ਬਦਮਾਸ਼

ਅਜੀਤ ਡੈਸਕ 09-07-2026
ਪਠਾਨਕੋਟ, 8 ਜੁਲਾਈ (ਸੁਮਿਤ)-ਪਠਾਨਕੋਟ ਦੇ ਸ਼ਕਤੀ ਨਗਰ ਅੰਗੂਰਾ ਵਾਲਾ ਬਾਗ ਮੁਹੱਲੇ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਮੋਟਰਸਾਈਕਲ ਸਵਾਰ ਕੁਝ ਅਣਪਛਾਤੇ ਨੌਜਵਾਨ ਲੁੱਟ-ਖੋਹ ਦੇ ਇਰਾਦੇ ਨਾਲ ਇਕ ਘਰ ਵਿਚ ਵੜ ਗਏ। ਬਦਮਾਸ਼ਾਂ ਨੇ ਘਰ ਦੇ ਅੰਦਰ ਮੌਜੂਦ ਲੋਕਾਂ ‘ਤੇ ਹਮਲਾ ਕਰਕੇ ਕੁੱਟਮਾਰ ਸ਼ੁਰੂ ਕਰ ਦਿੱਤੀ। ਹਾਲਾਂਕਿ, ਘਰ ਦੇ ਮੈਂਬਰਾਂ ਨੇ ਸੂਝ-ਬੂਝ ਤੇ ਬਹਾਦਰੀ ਦਾ ਸਬੂਤ ਦਿੰਦੇ ਹੋਏ ਬਦਮਾਸ਼ਾਂ ਦਾ ਡਟ ਕੇ ਮੁਕਾਬਲਾ ਕੀਤਾ ਤੇ ਉਨ੍ਹਾਂ ਨੂੰ ਭੱਜਣ ਲਈ ਮਜਬੂਰ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਹਮਲਾਵਰ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ ਤੇ ਉਨ੍ਹਾਂ ਦਾ ਮੁੱਖ ਮਕਸਦ ਘਰ ਵਿਚ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣਾ ਸੀ। ਘਰ ਵਿਚ ਦਾਖ਼ਲ ਹੁੰਦੇ ਹੀ ਉਨ੍ਹਾਂ ਨੇ ਉੱਥੇ ਮੌਜੂਦ ਲੋਕਾਂ ‘ਤੇ ਹਮਲਾ ਕਰ ਦਿੱਤਾ। ਬਦਮਾਸ਼ਾਂ ਦੇ ਹਮਲੇ ਤੋਂ ਘਬਰਾਉਣ ਦੀ ਬਜਾਏ ਘਰ ਦੇ ਲੋਕ ਇਕੱਠੇ ਹੋ ਗਏ ਅਤੇ ਉਨ੍ਹਾਂ ਹਮਲਾਵਰਾਂ ਨੂੰ ਪਿੱਛੇ ਧੱਕਣਾ ਸ਼ੁਰੂ ਕਰ ਦਿੱਤਾ। ਪਰਿਵਾਰਕ ਮੈਂਬਰਾਂ ਦੇ ਇਸ ਸਖ਼ਤ ਵਿਰੋਧ ਤੇ ਰੌਲਾ-ਰੱਪਾ ਪੈਣ ਦੇ ਡਰੋਂ ਘਬਰਾਏ ਬਦਮਾਸ਼ ਆਪਣੀ ਬਾਈਕ ਤੇ ਤੇਜ਼ਧਾਰ ਹਥਿਆਰ ਮੌਕੇ ‘ਤੇ ਹੀ ਛੱਡ ਕੇ ਰਫੂਚੱਕਰ ਹੋ ਗਏ। ਘਟਨਾ ਦੇ ਤੁਰੰਤ ਬਾਅਦ ਪੀੜਤ ਪਰਿਵਾਰ ਵਲੋਂ ਇਸ ਮਾਮਲੇ ਦੀ ਲਿਖਤੀ ਸ਼ਿਕਾਇਤ ਪੁਲਿਸ ਥਾਣਾ ਡਵੀਜ਼ਨ ਨੰਬਰ-2 ਵਿਚ ਦੇ ਦਿੱਤੀ ਗਈ ਹੈ। ਪਰਿਵਾਰ ਵਾਲਿਆਂ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਮੌਕੇ ਤੋਂ ਬਰਾਮਦ ਮੋਟਰਸਾਈਕਲ ਤੇ ਹਥਿਆਰਾਂ ਦੇ ਆਧਾਰ ‘ਤੇ ਮੁਲਜ਼ਮਾਂ ਦੀ ਜਲਦ ਤੋਂ ਜਲਦ ਪਹਿਚਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਪੁਲਿਸ ਨੇ ਸ਼ਿਕਾਇਤ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਆਸ-ਪਾਸ ਦੇ ਸੀ.ਸੀ.ਟੀ.ਵੀ. ਫੁਟੇਜ ਖੰਗਾਲੇ ਜਾ ਰਹੇ ਹਨ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਆਗੂ ਸਵਰਨ ਸਲਾਰੀਆ ਨੇ ਸਰਪੰਚਾਂ ਨਾਲ ਧਾਰਕਲਾਂ ਵਿਖੇ ਕੀਤੀ ਮੀਟਿੰਗ ਅਗਲੀ ਖ਼ਬਰ ਨੈਸ਼ਨਲ ਹਾਈਵੇ ਪੁਲ ਨੰਬਰ-3 ’ਤੇ ਬਣੇ ਅੰਡਰ ਪਾਸ ਦੀ ਮਾੜੀ ਹਾਲਤ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਮੰਗ ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।