31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਪਠਾਨਕੋਟ ’ਚ ਪਨਬੱਸ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ, ਬੱਸ ਸੇਵਾਵਾਂ ਠੱਪ

ਅਜੀਤ ਡੈਸਕ 09-07-2026
ਪਠਾਨਕੋਟ, 8 ਜੁਲਾਈ (ਵਿਨੋਦ)-ਪਨਬੱਸ ਤੇ ਪੰਜਾਬ ਰੋਡਵੇਜ਼ ਦੇ ਠੇਕਾ ਕਰਮਚਾਰੀਆਂ ਨੇ ਠੇਕਾ ਕਰਮਚਾਰੀਆਂ ਲਈ ਐਲਾਨੇ ਗਏ 15 ਪ੍ਰਤੀਸ਼ਤ ਤਨਖਾਹ ਵਾਧੇ ਨੂੰ ਲਾਗੂ ਨਾ ਕਰਨ ਦੇ ਵਿਰੋਧ ਵਿਚ ਸਵੇਰੇ ਰਾਜ ਵਿਆਪੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ। ਪਠਾਨਕੋਟ ਸਮੇਤ ਪੰਜਾਬ ਦੇ ਸਾਰੇ 18 ਡਿਪੂਆਂ ਤੇ ਪੀ.ਆਰ.ਟੀ.ਸੀ. ਡਿਪੂ ‘ਤੇ ਬੱਸਾਂ ਦਾ ਸੰਚਾਲਨ ਠੱਪ ਰਿਹਾ, ਜਿਸ ਕਾਰਨ ਯਾਤਰੀਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਯੂਨੀਅਨ ਆਗੂ ਜੋਗਿੰਦਰ ਲਵਲੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਤਨਖਾਹ ਵਾਧੇ ਦਾ ਐਲਾਨ ਕੀਤਾ ਸੀ ਤੇ ਇਕ ਸਰਕਾਰੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਸ ਤੋਂ ਇਲਾਵਾ ਅਦਾਲਤ ਅਤੇ ਪ੍ਰਸੋਨਲ ਵਿਭਾਗ ਨੇ ਵੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਸ ਦੇ ਬਾਵਜੂਦ ਵਿਭਾਗੀ ਅਧਿਕਾਰੀ ਕਰਮਚਾਰੀਆਂ ਨੂੰ ਸੋਧੀ ਹੋਈ ਤਨਖਾਹ ਤੇ ਬਕਾਇਆ ਨਹੀਂ ਦੇ ਰਹੇ ਹਨ। ਕਰਮਚਾਰੀਆਂ ਦਾ ਦੋਸ਼ ਹੈ ਕਿ ਟਰਾਂਸਪੋਰਟ ਮੰਤਰੀ ਦੇ ਨਿਰਦੇਸ਼ਾਂ ਦੇ ਬਾਵਜੂਦ, ਬਹੁਤ ਸਾਰੇ ਡਿਪੂ ਪੁਰਾਣੀਆਂ ਦਰਾਂ ‘ਤੇ ਤਨਖਾਹਾਂ ਦੇ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਹੜਤਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸਾਰੇ ਡਿਪੂਆਂ ਨੂੰ ਸਪੱਸ਼ਟ ਆਦੇਸ਼ ਜਾਰੀ ਨਹੀਂ ਕੀਤਾ ਜਾਂਦਾ, ਵਧੀ ਹੋਈ ਤਨਖਾਹ ਤੇ ਬਕਾਇਆ ਜਾਰੀ ਨਹੀਂ ਕੀਤਾ ਜਾਂਦਾ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ‘ਤੇ ਵਾਰ-ਵਾਰ ਭਰੋਸਾ ਦੇਣ ਤੇ ਫਿਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖਾ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਬਿਨ੍ਹਾਂ ਕਿਸੇ ਨਿਰਪੱਖ ਜਾਂਚ ਦੇ ਡਰਾਈਵਰ ਤੇ ਕੰਡਕਟਰ ਨੂੰ ਕਾਲੀ ਸੂਚੀ ’ਚ ਪਾਉਣ ਦੀ ਵੀ ਨਿੰਦਾ ਕੀਤੀ। ਯੂਨੀਅਨ ਯਾਤਰੀਆਂ ਨੂੰ ਹੋਈ ਅਸੁਵਿਧਾ ‘ਤੇ ਅਫਸੋਸ ਪ੍ਰਗਟ ਕੀਤਾ ਅਤੇ ਕਿਹਾ ਕਿ ਉਹ ਆਪਣੇ ਅਧਿਕਾਰਾਂ ਦੀ ਰਾਖੀ ਲਈ ਅੰਦੋਲਨ ਜਾਰੀ ਰੱਖਣ ਲਈ ਮਜਬੂਰ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਭਾਜਪਾ ਐਸ.ਸੀ. ਮੋਰਚਾ ਵਲੋਂ ਸੰਗਠਨ ਦੀ ਮਜ਼ਬੂਤੀ ਲਈ ਕੀਤੀ ਮੀਟਿੰਗ ਅਗਲੀ ਖ਼ਬਰ ਸੁਜਾਨਪੁਰ ਦੇ ਵਾਰਡ ਨੰਬਰ-15 ਦੀਆਂ ਗਲੀਆਂ ’ਚ ਫੈਲੀ ਗੰਦਗੀ ਤੋਂ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।