20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਨਗਰ ਸੁਧਾਰ ਟਰੱਸਟ ਵਲੋਂ ਭਗਵਾਨ ਪਰਸ਼ੂਰਾਮ ਦੀ ਮੂਰਤੀ ਦੀ ਸਥਾਪਨਾ ਕੀਤੀ *ਹਲਕਾ ਇੰਚਾਰਜ ਰਮਨ ਬਹਿਲ ਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਕੀਤਾ ਉਦਘਾਟਨ *ਸ਼ਹਿਰ ਵਾਸੀਆਂ ਨੂੰ ਦਿੱਤੀ ਵਧਾਈ

ਅਜੀਤ ਡੈਸਕ 10-07-2026
ਗੁਰਦਾਸਪੁਰ, 9 ਜੁਲਾਈ (ਪੰਕਜ ਸ਼ਰਮਾ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਦੇ ਵਿਸ਼ੇਸ਼ ਯਤਨਾਂ ਸਦਕਾ ਅੱਜ ਨਗਰ ਸੁਧਾਰ ਟਰੱਸਟ ਵਲੋਂ ਭਗਵਾਨ ਸ੍ਰੀ ਪਰਸ਼ੂਰਾਮ ਦੀ ਸੁੰਦਰ ਮੂਰਤੀ ਦੀ ਸਥਾਪਨਾ ਤੇ ਪਰਸ਼ੂਰਾਮ ਚੌਂਕ ਦੇ ਨਵੀਨੀਕਰਨ ਦਾ ਲੋਕ ਅਰਪਣ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਚੌਕ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਅੱਜ ਗੁਰਦਾਸਪੁਰ ਸ਼ਹਿਰ ਲਈ ਖੁਸ਼ੀ ਤੇ ਮਾਣ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਭਗਵਾਨ ਪਰਸ਼ੂਰਾਮ ਜੀ ਦੇ ਨਾਮ ਨਾਲ ਪ੍ਰਸਿੱਧ ਇਸ ਚੌਕ ਦਾ ਆਧੁਨਿਕਢੰਗ ਨਾਲ ਨਵੀਨੀਕਰਨ ਕੀਤਾ ਗਿਆ ਹੈ ਤੇ ਭਗਵਾਨ ਸ੍ਰੀ ਪਰਸ਼ੂਰਾਮ ਦੀ ਆਕਰਸ਼ਕ ਤੇ ਸ਼ਾਨਦਾਰ ਮੂਰਤੀ ਸਥਾਪਤ ਕੀਤੀ ਗਈ ਹੈ।
ਰਮਨ ਬਹਿਲ ਨੇ ਕਿਹਾ ਕਿ ਭਗਵਾਨ ਪਰਸ਼ੂਰਾਮ ਜੀ, ਭਗਵਾਨ ਵਿਸ਼ਨੂੰ ਦੇ ਛੇਵੇਂ ਅਵਤਾਰ ਮੰਨੇ ਜਾਂਦੇ ਹਨ। ਉਨ੍ਹਾਂ ਇਸ ਉਪਰਾਲੇ ਲਈ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ, ਟਰੱਸਟੀ ਰਘਬੀਰ ਸਿੰਘ ਖਾਲਸਾ, ਹਿਤੇਸ਼ ਮਹਾਜਨ, ਪੀਟਰ ਮੱਟੂ, ਵਾਰਡ ਨੰਬਰ 8 ਦੇ ਕੌਂਸਲਰ ਯੋਗੇਸ਼ ਸ਼ਰਮਾ, ਵਾਰਡ ਨੰਬਰ 20 ਦੇ ਇੰਚਾਰਜ ਕੁਲਵਿੰਦਰ, ਵਾਰਡ ਨੰਬਰ 7 ਦੇ ਨਰੇਸ਼, ਸੋਨੂ ਤੇ ਸਮੂਹ ਸ਼ਹਿਰ ਵਾਸੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਕਿਹਾ ਕਿ ਅੱਜ ਦਾ ਦਿਨ ਗੁਰਦਾਸਪੁਰ ਸ਼ਹਿਰ ਲਈ ਇਤਿਹਾਸਕ ਦਿਨ ਹੈ। ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਨਗਰ ਸੁਧਾਰ ਟਰੱਸਟ ਵਲੋਂ ਨਾ ਸਿਰਫ਼ ਚੌਕ ਦਾ ਨਵੀਨੀਕਰਨ ਕਰਵਾਇਆ ਗਿਆ ਹੈ, ਸਗੋਂ ਇਸ ਦੀ ਸਾਂਭ-ਸੰਭਾਲ, ਸਫ਼ਾਈ, ਰੌਸ਼ਨੀ ਤੇ ਬਿਜਲੀ ਦੇ ਬਿੱਲ ਦੀ ਜ਼ਿੰਮੇਵਾਰੀ ਵੀ ਟਰੱਸਟ ਵਲੋਂ ਹੀ ਨਿਭਾਈ ਜਾਵੇਗੀ ਤਾਂ ਜੋ ਇਹ ਸਥਾਨ ਹਮੇਸ਼ਾ ਸੁੰਦਰ ਅਤੇ ਆਕਰਸ਼ਕ ਬਣਿਆ ਰਹੇ। ਉਨ੍ਹਾਂ ਕਿਹਾ ਕਿ ਨਗਰ ਸੁਧਾਰ ਟਰੱਸਟ ਸ਼ਹਿਰ ਦੇ ਸੁੰਦਰੀਕਰਨ ਅਤੇ ਲੋਕ-ਹਿੱਤ ਦੇ ਵਿਕਾਸ ਕਾਰਜਾਂ ਲਈ ਲਗਾਤਾਰ ਵਚਨਬੱਧ ਹੈ ਤੇ ਭਵਿੱਖ ਵਿਚ ਵੀ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਇਸੇ ਤਰ੍ਹਾਂ ਲੋਕ ਭਲਾਈ ਦੇ ਕੰਮ ਕੀਤੇ ਜਾਂਦੇ ਰਹਿਣਗੇ। ਇਸ ਮੌਕੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਚੇਅਰਮੈਨ ਰਣਜੋਧ ਸਿੰਘ ਬਾਠ, ਮੁਕੇਸ਼ ਸ਼ਰਮਾ ਪ੍ਰਧਾਨ ਬ੍ਰਾਹਮਣ ਸਭਾ, ਚੇਅਰਮੈਨ ਰਜਿੰਦਰ ਨੰਦਾ, ਟਰੱਸਟੀ ਰਘੁਬੀਰ ਸਿੰਘ ਖਾਲਸਾ, ਟਰੱਸਟੀ ਜਗਜੀਤ ਸਿੰਘ ਪਿੰਟਾ, ਨਸ਼ਾ ਮੁਕਤੀ ਮੋਰਚਾ ਦੇ ਜੁਆਇੰਟ ਸਕੱਤਰ ਪਵਨ ਕੁਮਾਰ, ਗਗਨਜੀਤ ਸਿੰਘ, ਟਰੱਸਟੀ ਪੀਟਰ ਮੱਟੂ, ਸੀਨੀਅਰ ਆਗੂ ਚੰਨਣ ਸਿੰਘ ਖਾਲਸਾ, ਦਲਜੀਤ ਸਿੰਘ ਲੱਕੀ ਫਤਿਹਗੜ੍ਹ ਚੂੜੀਆਂ, ਯੋਗੇਸ਼ ਸਰਮਾ ਕੌਂਸਲ, ਪ੍ਰਧਾਨ ਨਰਿੰਦਰ ਸ਼ਰਮਾ ਸਮੇਤ ਸ਼ਹਿਰ ਵਾਸੀ ਵੱਡੀ ਗਿਣਤੀ ਵਿਚ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਬੱਲ ’ਚ ਮੋਟਰਸਾਈਕਲ ਸਵਾਰਾਂ ਵਲੋਂ ਘਰ ਦੇ ਬਾਹਰ ਚਲਾਈਆਂ ਗੋਲੀਆਂ, ਇਲਾਕੇ ’ਚ ਦਹਿਸ਼ਤ ਅਗਲੀ ਖ਼ਬਰ ਬਿਜਲੀ ਨਿਗਮ ਦੇ ਟੈਂਡਰਾਂ ਤੇ ਮੋਬਾਈਲ ਘੁਟਾਲੇ ਦੀ ਜਾਂਚ ਕਰਵਾਈ ਜਾਵੇ : ਬੱਲਪੁਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।