19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੀ ਇਕੱਤਰਤਾ

ਅਜੀਤ ਡੈਸਕ 10-07-2026
ਫ਼ਤਹਿਗੜ੍ਹ ਚੂੜੀਆਂ, 9 ਜੁਲਾਈ (ਅਵਤਾਰ ਸਿੰਘ ਰੰਧਾਵਾ)-ਕਾਲਾ ਅਫਗਾਨਾ ਵਿਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੀ ਹਲਕੇ ਦੇ ਪਿੰਡ ਕਾਲਾ ਅਫਗਾਨਾ ਦੇ ਗੁਰਦੁਆਰਾ ਸਾਹਿਬ ਵਿਖੇ ਇਕੱਤਰਤਾ ਹੋਈ, ਜਿਸ ’ਚ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਦਾਦੂਯੋਧ 2ਤੇ ਕੁਲਵਿੰਦਰ ਸਿੰਘ ਅਠਵਾਲ ਉਚੇਚੇ ਤੌਰ ’ਤੇ ਪਹੁੰਚੇ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਜੋ ਟੈਕਸ ਮੁਕਤ ਵਪਾਰ ਦੇਸ਼ ਸਮਝੌਤੇ ਦੀ ਗੱਲ ਕਰ ਰਹੀ ਹੈ, ਉਸ ਨਾਲ ਕਿਸਾਨੀ ਸਮੇਤ ਕਾਰੋਬਾਰੀ, ਦੁਕਾਨਦਾਰ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਜਾਣਗੇ। ਖੇਤੀ, ਪੋਲਟਰੀ ਫਾਰਮ, ਡੇਰੀ ਆਦਿ ਸਹਾਇਕ ਧੰਦੇ ਤਬਾਹ ਹੋ ਜਾਣਗੇ। ਉਨ੍ਹਾਂ ਕਿਹਾ ਕਿ ਲੋਕ ਮਾਰੂ ਨੀਤੀਆਂ ਨੂੰ ਠੱਲ ਪਾਉਣ ਲਈ ਕਿਰਤੀ ਵਰਗ ਦੇ ਲੋਕਾਂ ਨੂੰ ਇਕੱਠਾ ਹੋਣਾ ਪਵੇਗਾ, ਜਿਸ ਲਈ ਕਿਸਾਨ ਜਥੇਬੰਦੀ ਨੇ ਪਹਿਲ ਕਦਮੀ ਕਰਦਿਆਂ ਭਾਰਤ ਪੱਧਰ ਦਾ ਦੇਸ਼ ਬਚਾਓ ਮੋਰਚਾ ਕਾਇਮ ਕੀਤਾ ਹੈ, ਜਿਸ ’ਚ ਵੱਖ-ਵੱਖ ਜਥੇਬੰਦੀਆਂ ਵੱਡੀ ਪੱਧਰ ’ਤੇ ਸ਼ਾਮਿਲ ਹੋਣਗੀਆਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ 15 ਜੁਲਾਈ ਨੂੰ ਦੇਸ਼ ਭਰ ’ਚ ਮੋਟਰਸਾਈਕਲ ਮਾਰਚ ਕੀਤਾ ਜਾਵੇਗਾ ਤੇ ਫ਼ਤਹਿਗੜ੍ਹ ਚੂੜੀਆਂ ਚੂੜੀਆਂ ਤੋਂ ਵੀ ਰੋਸ ਮਾਰਚ ਕੱਢਿਆ ਜਾਵੇਗਾ, ਜਿਸ ਲਈ ਸਮੂਹ ਜਥੇਬੰਦੀਆਂ ਨੂੰ ਸ਼ਾਮਿਲ ਹੋਣ ਲਈ ਅਪੀਲ ਕੀਤੀ ਗਈ ਹੈ। ਇਸ ਮੌਕੇ ਸਮਾਰਟ ਮੀਟਰ ਬੰਦ ਕਰਨ, ਕਿਸਾਨਾਂ ਦੀ ਜਬਰੀ ਜ਼ਮੀਨ ਅਕਵਾਇਰ ਕਰਨ, ਸੜਕਾਂ ਦੀ ਬਦਤਰ ਹਾਲਤ ਨੂੰ ਫੌਰਨ ਸੁਧਾਰਨ ਅਤੇ ਢਿੱਲ ਵਰਤਣ ’ਤੇ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ ਹੈ। ਇਸ ਮੌਕੇ ਹਰਜੀਤ ਸਿੰਘ ਪੰਨਵਾਂ, ਗੁਰਚਰਨ ਸਿੰਘ ਟਾਹਲੀ, ਜਤਿੰਦਰ ਸਿੰਘ, ਸਰਬਜੀਤ ਸਿੰਘ, ਜਤਿੰਦਰਜੀਤ ਸਿੰਘ, ਹਰਪਿੰਦਰ ਸਿੰਘ, ਸੁਰਿੰਦਰ ਸਿੰਘ, ਰਣਜੀਤ ਸਿੰਘ, ਲਖਬੀਰ ਸਿੰਘ, ਕਵਲਜੀਤ ਸਿੰਘ, ਗੁਰਮੇਜ ਸਿੰਘ, ਕਸ਼ਮੀਰ ਸਿੰਘ, ਗੁਰਦੀਪ ਸਿੰਘ, ਪਲਵਿੰਦਰ ਸਿੰਘ, ਦਿਲਬਾਗ ਸਿੰਘ, ਸਤਨਾਮ ਸਿੰਘ, ਮੱਸਾ ਸਿੰਘ, ਜਸਬੀਰ ਸਿੰਘ, ਗੁਰਚਰਨ ਸਿੰਘ ਘਣੀਆ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਅਗਲੀ ਖ਼ਬਰ ਦੂਜੀ ਵਾਰੀ ਬਲਾਕ ਪ੍ਰਧਾਨ ਨਿਯੁਕਤ ਹੋਣ ’ਤੇ ਗੁਰਨਾਮ ਸਿੰਘ ਜੱਫਰਵਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।