19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਡੇਅਰੀ ਵਿਕਾਸ ਵਿਭਾਗ ਵਲੋਂ ਦੁੱਧ ਖਪਤਕਾਰ ਜਾਗਰੂਕਤਾ

ਅਜੀਤ ਡੈਸਕ 10-07-2026
ਗੁਰਦਾਸਪੁਰ, 9 ਜੁਲਾਈ (ਚੱਕਰਾਜਾ)-ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਵਰਿਆਮ ਸਿੰਘ ਦੇ ਨਿਰਦੇਸ਼ਾਂ ਅਤੇ ਡੇਅਰੀ ਵਿਕਾਸ ਇੰਸਪੈਕਟਰ ਬਰਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਡਾਲਾ ਫਾਰਮ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਘਰਾਂ ’ਚ ਵਰਤੇ ਜਾਂਦੇ ਦੁੱਧ ਦੀ ਗੁਣਵੱਤਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਲਗਾਏ ਇਸ ਮੁਫ਼ਤ ਦੁੱਧ ਪਰਖ ਕੈਂਪ ਦੌਰਾਨ ਕੁੱਲ 24 ਦੁੱਧ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ 15 ਸੈਂਪਲਾਂ ’ਚ ਪਾਣੀ ਦੀ ਮਾਤਰਾ ਮਿਆਰ ਤੋਂ ਵੱਧ ਪਾਈ ਗਈ। ਜਦਕਿ 9 ਸੈਂਪਲ ਨਿਰਧਾਰਿਤ ਮਿਆਰਾਂ ਅਨੁਸਾਰ ਪਾਏ ਗਏ। ਜਾਂਚ ਦੌਰਾਨ ਕਿਸੇ ਵੀ ਸੈਂਪਲ ਵਿਚ ਕੋਈ ਹਾਨੀਕਾਰਕ ਪਦਾਰਥ ਨਹੀਂ ਮਿਲਿਆ। ਦੁੱਧ ਦੇ ਸੈਂਪਲਾਂ ਦੀ ਜਾਂਚ ਡੇਅਰੀ ਇੰਸਪੈਕਟਰ ਕਰਨਦੀਪ ਭਗਤ ਤੇ ਡੇਅਰੀ ਇੰਸਪੈਕਟਰ ਅਨੂੰ ਵਲੋਂ ਕੀਤੀ ਗਈ। ਇਸ ਮੌਕੇ ਵਿਭਾਗੀ ਟੀਮ ਨੇ ਖਪਤਕਾਰਾਂ ਨੂੰ ਉੱਚ ਗੁਣਵੱਤਾ ਵਾਲਾ ਦੁੱਧ ਵਰਤਣ ਤੇ ਖ਼ੁਰਾਕੀ ਸੁਰੱਖਿਆ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਨਜੀਤ ਸਿੰਘ ਡਾਲਾ, ਜੋਨੀ, ਵਨੀਤ ਅਤੇ ਜੋਗਿੰਦਰ ਸਿੰਘ ਆਦਿ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਦਲਜੀਤ ਸਿੰਘ ਲੱਕੀ ਅਤੇ ਜੋਬਨ ਰੰਧਾਵਾ ਨੇ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਬਾਰੇ ਜਾਣੂ ਕਰਵਾਇਆ ਅਗਲੀ ਖ਼ਬਰ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।