18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਚੱਲ ਰਹੀ ‘ਐਲਡਰ ਲਾਈਨ ਹੈਲਪਲਾਈਨ 14567-ਡੀ.ਸੀ

ਅਜੀਤ ਡੈਸਕ 10-07-2026
ਗੁਰਦਾਸਪੁਰ, 9 ਜੁਲਾਈ (ਗੁਰਪ੍ਰਤਾਪ ਸਿੰਘ)- ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸੂਬੇ ਦੇ ਸੀਨੀਅਰ ਸਿਟੀਜ਼ਨਾਂ (ਬਜ਼ੁਰਗਾਂ) ਦੀ ਭਲਾਈ, ਸੁਰੱਖਿਆ ਤੇ ਸਨਮਾਨਯੋਗ ਜੀਵਨ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵਿਭਾਗ ਵਲੋਂ ਚਲਾਈ ਜਾ ਰਹੀ ਪੰਜਾਬ ਐਲਡਰਲਾਈਨ ਹੈਲਪਲਾਈਨ-14567 ਬਾਰੇ ਆਮ ਲੋਕਾਂ ਤੇ ਬਜ਼ੁਰਗਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਵਿੱਢੀ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਦੱਸਿਆ ਕਿ ਇਸ ਮੁਫ਼ਤ ਹੈਲਪਲਾਈਨ ਨੰਬਰ 14567 ਰਾਹੀਂ ਬਜ਼ੁਰਗਾਂ ਨੂੰ ਕਾਨੂੰਨੀ ਮਾਰਗ ਦਰਸ਼ਨ, ਸਰਕਾਰੀ ਸਕੀਮਾਂ, ਕਾਊਂਸਲਿੰਗ (ਮਾਨਸਿਕ ਸਹਾਇਤਾ), ਸ਼ਿਕਾਇਤਾਂ ਦੇ ਨਿਪਟਾਰੇ ਤੇ ਹੋਰ ਲੋੜੀਂਦੀਆਂ ਸਹਾਇਤਾ ਸੇਵਾਵਾਂ ਉਪਲਬਧ ਕਰਵਾਈਆਂ ਜਾਂਦੀਆਂ ਹਨ। ਇਹ ਹੈਲਪਲਾਈਨ ਨੰਬਰ ਮੁਫ਼ਤ ਹੈ ਤੇ ਹਫ਼ਤੇ ਦੇ ਸਾਰੇ ਦਿਨ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕੰਮ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸਥਾਨਕ ਪੱਧਰ ‘ਤੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇਗੀ। ਇਸ ਜਾਗਰੂਕਤਾ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ, ਪੰਚਾਇਤੀ ਰਾਜ ਸੰਸਥਾਵਾਂ, ਸ਼ਹਿਰੀ ਸਥਾਨਕ ਸੰਸਥਾਵਾਂ, ਬਲਾਕ ਤੇ ਪਿੰਡ ਪੱਧਰ ਦੇ ਅਧਿਕਾਰੀਆਂ, ਸੀਨੀਅਰ ਸਿਟੀਜ਼ਨ ਐਸੋਸੀਏਸ਼ਨਾਂ ਅਤੇ ਹੋਰ ਗੈਰ-ਸਰਕਾਰੀ ਸੰਸਥਾਵਾਂ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਸਮੂਹ ਨਾਗਰਿਕਾਂ ਤੇ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮਦਦ ਜਾਂ ਜਾਣਕਾਰੀ ਲਈ ਟੋਲ-ਫ੍ਰੀ ਨੰਬਰ 14567 ‘ਤੇ ਸੰਪਰਕ ਕਰਨ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਬਜ਼ੁਰਗ ਇਸ ਸੇਵਾ ਦਾ ਲਾਭ ਉਠਾ ਸਕਣ।
ਪਿਛਲੀ ਖ਼ਬਰ ਗੁਰਦਾਸਪੁਰ ਪੁਲਿਸ ਵਲੋਂ ਜ਼ਿਲ੍ਹਾ ਭਰ ’ਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਅਗਲੀ ਖ਼ਬਰ ‘ਆਪ’ ’ਚ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਸ਼ਾਮਿਲ ਹੋਣ ’ਤੇ ਵਰਕਰਾਂ ਨੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।