08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਵਿੱਦਿਆ ਐਜੂਕੇਸ਼ਨ ਸੁਸਾਇਟੀ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਅਜੀਤ ਡੈਸਕ 11-07-2026
ਪਠਾਨਕੋਟ, 10 ਜੁਲਾਈ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਵਿਜੇ ਪਾਸੀ ਦੀ ਅਗਵਾਈ ਹੇਠ ਰਾਸ਼ਨ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੁਸਾਇਟੀ ਵਲੋਂ ਲੋੜਵੰਦ ਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਸਮਾਜ ਸੇਵਾ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਪ੍ਰਧਾਨ ਵਿਜੇ ਪਾਸੀ ਨੇ ਕਿਹਾ ਕਿ ਸੁਸਾਇਟੀ ਦਾ ਮੁੱਖ ਉਦੇਸ਼ ਸਮਾਜ ਭਲਾਈ ਦੇ ਕਾਰਜਾਂ ’ਚ ਆਪਣਾ ਯੋਗਦਾਨ ਪਾਉਣਾ ਹੈ। ਉਨ੍ਹਾਂ ਕਿਹਾ ਕਿ ਇਸੇ ਉਦੇਸ਼ ਨੂੰ ਧਿਆਨ ’ਚ ਰੱਖਦਿਆਂ ਸੁਸਾਇਟੀ ਵਲੋਂ ਸਮੇਂ-ਸਮੇਂ ‘ਤੇ ਵੱਖ-ਵੱਖ ਸਮਾਜ ਸੇਵੀ ਪ੍ਰੋਜੈਕਟ ਚਲਾਏ ਜਾਂਦੇ ਹਨ, ਜਿਨ੍ਹਾਂ ਰਾਹੀਂ ਲੋੜਵੰਦ ਅਤੇ ਬੇਸਹਾਰਾ ਲੋਕਾਂ ਦੀ ਸਹਾਇਤਾ ਕੀਤੀ ਜਾਂਦੀ ਹੈ। ਇਸ ਮੌਕੇ ਸੰਜੀਵ ਗੁਪਤਾ, ਤ੍ਰਿਲੋਕ ਨੰਦਾ, ਆਰ.ਕੇ. ਖੰਨਾ ਸਮੇਤ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਪਿੰਡ ਆਜਮਪੁਰ ਵਿਚ ਲੋਕ ਮਿਲਣੀ ਮੌਕੇ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਮੌਜੋਵਾਲ ਵਾਸੀਆਂ ਦੀ ਮੰਗ ’ਤੇ ਮੁੱਖ ਮਾਰਗ ਉਤੇ ਸੀਵਰੇਜ ਪਾਉਣ ਦਾ ਕੰਮ ਸ਼ੁਰੂ- ਸਰਪੰਚ ਮਠਾਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।