08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਪਿੰਡ ਆਜਮਪੁਰ ਵਿਚ ਲੋਕ ਮਿਲਣੀ ਮੌਕੇ ਰਾਸ਼ਨ ਕਿੱਟਾਂ ਵੰਡੀਆਂ

ਅਜੀਤ ਡੈਸਕ 11-07-2026
ਫਤਹਿਗੜ੍ਹ ਚੂੜੀਆਂ, 10 ਜੁਲਾਈ (ਅਵਤਾਰ ਸਿੰਘ ਰੰਧਾਵਾ)-ਆਮ ਆਦਮੀ ਪਾਰਟੀ ਹਾਈਕਮਾਂਡ ਦੇ ਨਿਯਮਾਂ ਅਨੁਸਾਰ ਆਮ ਆਦਮੀ ਪਾਰਟੀ ਨੂੰ ਸਾਰਥਕ ਬਣਾਉਣ ਲਈ ਸ਼ੁਰੂ ਤੋਂ ਹੀ ਮਿਹਨਤ ਕਰਦੇ ਚਲੇ ਆ ਰਹੇ ਹਾਂ। ਪਿਛਲੇ ਸਮੇਂ ਤੋਂ ਲੈ ਕੇ ਹੁਣ ਤੱਕ ਹਲਕਾ ਫਤਹਿਗੜ੍ਹ ਚੂੜੀਆਂ ਦੇ ਵਰਕਰਾਂ ਦੇ ਸਾਥ ਨਾਲ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੋਂ ਹਲਕਾ ਵਾਸੀ ਖੁਸ਼ ਹਨ। ਹਲਕੇ ਅੰਦਰ 2027 ਮਿਸ਼ਨ ਸਰ ਕਰਨ ਲਈ ਨਿਰੰਤਰ ਚੱਲ ਰਹੀਆਂ ਮੀਟਿੰਗਾਂ ’ਚ ਲੋਕ ਕਤਾਰਾਂ ਬਣਦੇ ਹੋਏ ਪਾਰਟੀ ’ਚ ਸ਼ਾਮਿਲ ਹੋ ਰਹੇ ਹਨ, ਜਿਨ੍ਹਾਂ ਕਰਕੇ ਪਾਰਟੀ ਨੂੰ ਦਿਨੋ-ਦਿਨ ਵੱਡਾ ਬਲ ਮਿਲ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਫਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਹਲਕੇ ਦੇ ਪਿੰਡ ਆਜ਼ਮਪੁਰ ’ਚ ਸੀਨੀਅਰ ਆਪ ਆਗੂ ਸਰਪੰਚ ਪ੍ਰਗਟ ਸਿੰਘ ਤੇ ਬਲਾਕ ਪ੍ਰਧਾਨ ਜਗਜੀਤ ਸਿੰਘ ਜੱਗਾ ਵਲੋਂ ਸਾਥੀਆਂ ਸਮੇਤ ਰੱਖੀ ਗਈ ਲੋਕ ਮਿਲਣੀ ਤਹਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਰਾਸ਼ਨ ਕਿੱਟਾਂ ਵੰਡੀਆਂ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਸ: ਪੰਨੂੰ ਨੇ ਕਿਹਾ ਕਿ ਹਲਕੇ ’ਚ ਬਹੁਤ ਸਾਰੇ ਅਜਿਹੇ ਲੋਕ ਹਨ, ਜੋ ਵਿਰੋਧੀ ਪਾਰਟੀਆਂ ਨੂੰ ਖੁਸ਼ ਕਰਨ ਦੀ ਸੋਚ ਰੱਖਦੇ ਹੋਏ ਕਈ ਤਰ੍ਹਾਂ ਦੀਆਂ ਲਿਫ਼ਾਫ਼ੇਬਾਜ਼ੀਆਂ ਕਰਕੇ ਪਾਟੋਧਾੜ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਲੋਕ ਯਾਦ ਰੱਖਣ ਕਿ ਤੁਹਾਡੀਆਂ ਚਾਲਾਂ ਤੇ ਬੁਖਲਾਹਟ ਦੀ ਸੋਚ ਹਲਕਾ ਵਾਸੀਆਂ ਨੂੰ ਗੁੰਮਰਾਹ ਨਹੀਂ ਕਰ ਸਕਦੀ। ਇਸ ਮੌਕੇ ਸੁਖਦੇਵ ਸਿੰਘ ਪੰਚ, ਸੀਨੀਅਰ ਆਗੂ ਮਨਜੀਤ ਸਿੰਘ ਬਾਠ, ਅਮਰੀਕ ਸਿੰਘ, ਸਤਨਾਮ ਸਿੰਘ, ਹਰਪਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਸ਼ਮਸ਼ੇਰ ਸਿੰਘ, ਪ੍ਰਦੀਪ ਸਿੰਘ, ਤਰਸੇਮ ਸਿੰਘ, ਤੀਰਥ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੜਕਾਂ ਉੱਪਰ ਰੇਤ ਤੇ ਬਜਰੀ ਨੂੰ ਬਿਨਾਂ ਢਕੇ ਟਿੱਪਰ ਚਾਲਕ ਲੋਕਾਂ ਨੂੰ ਵੰਡ ਰਹੇ ਨੇ ਅੱਖਾਂ ਦੀਆਂ ਕਈ ਭਿਆਨਕ ਬਿਮਾਰੀਆਂ ਅਗਲੀ ਖ਼ਬਰ ਵਿੱਦਿਆ ਐਜੂਕੇਸ਼ਨ ਸੁਸਾਇਟੀ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।