08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਚਿਲਡਰਨ ਪਾਰਕ ਟਿਊਬਵੈੱਲ ’ਤੇ ਕਰਮਚਾਰੀਆਂ ਦੀ ਘਾਟ

ਅਜੀਤ ਡੈਸਕ 11-07-2026
ਪਠਾਨਕੋਟ, 10 ਜੁਲਾਈ (ਸੁਮਿਤ)-ਚਿਲਡਰਨ ਪਾਰਕ ਸਥਿਤ ਟਿਊਬਵੈੱਲ ‘ਤੇ ਕਰਮਚਾਰੀਆਂ ਦੀ ਘਾਟ ਕਾਰਨ ਇਲਾਕੇ ਦੇ ਲੋਕਾਂ ਨੂੰ ਰੋਜ਼ਾਨਾ ਦੀ ਜ਼ਿੰਦਗੀ ਵਿਚ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹਰ ਸ਼ੁੱਕਰਵਾਰ ਟਿਊਬਵੈਲ ‘ਤੇ ਕੋਈ ਵੀ ਕਰਮਚਾਰੀ ਮੌਜੂਦ ਨਹੀਂ ਹੁੰਦਾ, ਜਿਸ ਕਾਰਨ ਕਈ ਮੁਹੱਲਿਆਂ ’ਚ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਹੋ ਜਾਂਦੀ ਹੈ। ਪਾਣੀ ਦੀ ਸਪਲਾਈ ’ਚ ਰੁਕਾਵਟ ਆਉਣ ਕਾਰਨ ਲੋਕਾਂ ਦੀ ਰੋਜ਼ਾਨਾ ਦੀ ਦਿਨਚਰਿਆ ਪ੍ਰਭਾਵਿਤ ਹੋ ਰਹੀ ਹੈ ਤੇ ਉਨ੍ਹਾਂ ਨੂੰ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਮਲੇ ਦੀ ਜਾਣਕਾਰੀ ਮਿਲਣ ‘ਤੇ ਵਾਰਡ ਨੰਬਰ-15 ਦੇ ਕੌਂਸਲਰ ਨਰਿੰਦਰ ਕੁਮਾਰ ਨੀਂਦੋ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਕੌਂਸਲਰ ਨਰਿੰਦਰ ਕੁਮਾਰ ਨੀਂਦੋ ਨੇ ਪ੍ਰਸ਼ਾਸਨ ਪ੍ਰਤੀ ਨਾਰਾਜ਼ਗੀ ਜਿਤਾਉਂਦੇ ਹੋਏ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਚੁਣਿਆ ਹੈ, ਪਰ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਲੋੜੀਂਦਾ ਸਹਿਯੋਗ ਨਹੀਂ ਮਿਲ ਰਿਹਾ। ਉਨ੍ਹਾਂ ਮੰਗ ਕੀਤੀ ਕਿ ਚਿਲਡਰਨ ਪਾਰਕ ਟਿਊਬਵੈਲ ‘ਤੇ ਕਰਮਚਾਰੀਆਂ ਦੀ ਗਿਣਤੀ ਵਧਾਈ ਜਾਵੇ, ਤਾਂ ਜੋ ਨਿਯਮਿਤ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ ਅਤੇ ਇਲਾਕਾ ਵਾਸੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸਥਾਨਕ ਲੋਕਾਂ ਨੇ ਵੀ ਪ੍ਰਸ਼ਾਸਨ ਤੋਂ ਜਲਦ ਕਾਰਵਾਈ ਕਰਕੇ ਇਸ ਸਮੱਸਿਆ ਦਾ ਪੱਕਾ ਹੱਲ ਕਰਨ ਦੀ ਮੰਗ ਕੀਤੀ ਹੈ।
ਪਿਛਲੀ ਖ਼ਬਰ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਭੱਜੀ ਸਰਕਾਰ ਆਪਣੇ ਸਿਆਸੀ ਹਿਤਾਂ ਲਈ ਵਰਤ ਕੇ ਛੱਡੇ ਮੁਲਾਜ਼ਮ ਅਗਲੀ ਖ਼ਬਰ ਕਿਸਾਨ ਸਭਾ ਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।