08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਭੱਜੀ ਸਰਕਾਰ ਆਪਣੇ ਸਿਆਸੀ ਹਿਤਾਂ ਲਈ ਵਰਤ ਕੇ ਛੱਡੇ ਮੁਲਾਜ਼ਮ

ਅਜੀਤ ਡੈਸਕ 11-07-2026
ਪਠਾਨਕੋਟ, 10 ਜੁਲਾਈ (ਵਿਨੋਦ)-70000 ਨਵੀਆਂ ਨੌਕਰੀਆਂ ਦੇਣ ਦਾ ਦਾਅਵਾ ਕਰਨ ਵਾਲੀ ਭਗਵੰਤ ਮਾਨ ਸਰਕਾਰ ਦਾ ਉਸ ਸਮੇਂ ਝੂਠ ਬੇਨਕਾਬ ਹੋ ਗਿਆ, ਜਦੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੇ ਨਰੇਗਾ ਮੁਲਾਜ਼ਮਾਂ ਨੂੰ 18 ਸਾਲਾਂ ਤੋਂ ਕੱਚੀਆਂ ਅਸਾਮੀਆਂ ’ਤੇ ਰੱਖਣ ਦੇ ਬਾਵਜੂਦ ਅੱਜ ਪੱਕੇ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ। ਨਰੇਗਾ ਮੁਲਾਜ਼ਮ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ’ਚ ਮਰਜ਼ ਕਰਕੇ ਪੱਕੀਆਂ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ 40 ਦਿਨਾਂ ਤੋਂ ਧਰਨੇ ’ਤੇ ਚੱਲ ਰਹੇ ਹਨ। ਜਾਣਕਾਰੀ ਦਿੰਦੇ ਹੋਏ ਰਜੇਸ਼ ਸੈਣੀ ਨੇ ਦੱਸਿਆ ਕਿ ਸਰਕਾਰ ਨੇ ਮੁਲਾਜ਼ਮਾਂ ਨੂੰ ਪੱਕੀਆਂ ਕਰਨਾ ਸੀ, 8 ਮਹੀਨਿਆਂ ਦੀ ਬਕਾਇਆ ਤਨਖ਼ਾਹ ਦੇਣ ਦੀ ਥਾਂ ਨੌਕਰੀ ਤੋਂ ਕੱਢ ਦੇਣ ਦੀਆਂ ਧਮਕੀਆਂ ਦੇਣ ਲੱਗੀ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਅਫ਼ਸਰਸ਼ਾਹੀ ਦੀਆਂ ਆਪ ਹੁਦਰੀਆਂ ’ਤੇ ਕੋਈ ਨਿਯੰਤਰਣ ਨਹੀਂ ਹੈ। ਮੀਟਿੰਗ ’ਚ ਵੀ ਪੰਚਾਇਤ ਮੰਤਰੀ ਆਪਣੇ ਵਿਭਾਗ ਦੀ ਅਫ਼ਸਰਸ਼ਾਹੀ ਸਾਹਮਣੇ ਬੇਵੱਸ ਨਜ਼ਰ ਆਏ। ਆਗੂਆਂ ਨੇ ਕਿਹਾ ਸਿਰਫ਼ ਨਰੇਗਾ ਹੀ ਨਹੀਂ ਪਿੰਡਾਂ ਦੇ ਵਿਕਾਸ ਨਾਲ ਸੰਬੰਧਿਤ ਹਰ ਤਰ੍ਹਾਂ ਦੇ ਵਾਧੂ ਕੰਮਾਂ ਵਿਚ ਵੀ ਨਰੇਗਾ ਮੁਲਾਜ਼ਮ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਕਾਲੀ/ਭਾਜਪਾ ਤੇ ਕਾਂਗਰਸ ਸਰਕਾਰ ਨੇ ਨਰੇਗਾ ਮੁਲਾਜ਼ਮਾਂ ਨੂੰ ਆਪਣੇ ਸਿਆਸੀ ਹਿੱਤਾਂ ਲਈ ਰੱਜ ਕੇ ਇਸਤੇਮਾਲ ਕੀਤਾ ਸੀ ਤੇ ਹੁਣ ਮੌਜੂਦਾ ਸਰਕਾਰ ਜੋ ਨਰੇਗਾ ਮੁਲਾਜ਼ਮਾਂ ਨਾਲ ਪੱਕੇ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ, ਆਮ ਆਦਮੀ ਪਾਰਟੀ ਸਰਕਾਰ ਵੀ ਮੁਲਾਜ਼ਮ ਵਿਰੋਧੀ ਸਰਕਾਰ ਸਾਬਤ ਹੋਈ ਹੈ। ਮੌਕੇ ’ਤੇ ਪੁੱਜੇ ਵੱਖ-ਵੱਖ ਜ਼ਿਲ੍ਹਿਆਂ ਦੇ ਆਗੂਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਤੇ ਤੇਜ਼ ਕਰਨ ਦਾ ਫ਼ੈਸਲਾ ਕੀਤਾ। ਜਿਸ ’ਚ 10 ਜੁਲਾਈ ਨੂੰ ਸਾਰੇ ਜ਼ਿਲ੍ਹਾ ਸਦਰ ਮੁਕਾਮਾਂ ’ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ।
ਪਿਛਲੀ ਖ਼ਬਰ ਵਿਕਾਸ ਸੈਣੀ ਦੇ ਯਤਨਾਂ ਨਾਲ ਗਾਂਧੀ ਚੌਕ ਬਾਜ਼ਾਰ ’ਚ ਸੀਵਰੇਜ ਮੈਨਹੋਲ ਓਵਰਫਲੋ ਦੀ ਸਮੱਸਿਆ ਦਾ ਹੋਇਆ ਹੱਲ ਅਗਲੀ ਖ਼ਬਰ ਚਿਲਡਰਨ ਪਾਰਕ ਟਿਊਬਵੈੱਲ ’ਤੇ ਕਰਮਚਾਰੀਆਂ ਦੀ ਘਾਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।