12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਜੰਮੂ-ਕਸ਼ਮੀਰ ਵਲੋਂ ਕਰੈਸ਼ਰ ਮਟੀਰੀਅਲ ਨਾਲ ਭਰੇ ਓਵਰਲੋਡ ਟਰੱਕਾਂ ਅਤੇ ਟਰੈਕਟਰ-ਟਰਾਲੀਆਂ ਦੀ ਆਵਾਜਾਈ ਬੰਦ ਕਰਨ ਦੀ ਮੰਗ

ਅਜੀਤ ਡੈਸਕ 12-07-2026
ਬਮਿਆਲ, 11 ਜੁਲਾਈ (ਰਕੇਸ਼ ਸ਼ਰਮਾ)-ਸਰਹੱਦੀ ਬਲਾਕ ਬਮਿਆਲ ਅਧੀਨ ਪੈਂਦੇ ਪਿੰਡ ਜਨਿਆਲ ਦੇ ਲੋਕਾਂ ਨੇ ਅੱਜ ਪਿੰਡ ਦੀ ਫਿਰਨੀ ਰਾਹੀਂ ਹੋ ਰਹੀ ਓਵਰਲੋਡ ਵਾਹਨਾਂ ਦੀ ਆਵਾਜਾਈ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਦੀਆਂ ਮਹਿਲਾਵਾਂ ਅਤੇ ਹੋਰ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਫਿਰਨੀ ’ਤੇ ਨਾਕਾ ਲਗਾ ਦਿੱਤਾ ਅਤੇ ਐਲਾਨ ਕੀਤਾ ਕਿ ਹੁਣ ਕਰੈਸ਼ਰ ਮਟੀਰੀਅਲ ਨਾਲ ਭਰੇ ਕਿਸੇ ਵੀ ਓਵਰਲੋਡ ਵਾਹਨ ਨੂੰ ਇਸ ਰਸਤੇ ਤੋਂ ਨਹੀਂ ਲੰਘਣ ਦਿੱਤਾ ਜਾਵੇਗਾ।ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦੇ ਬਾਹਰ ਲਗਪਗ 20 ਫੁੱਟ ਚੌੜੀ ਫਿਰਨੀ ਹੈ, ਜਿਸ ਵਿਚ ਕਰੀਬ 8 ਫੁੱਟ ਚੌੜੀ ਸੜਕ ਬਣੀ ਹੋਈ ਹੈ। ਇਹ ਸੜਕ ਸਿਰਫ਼ ਪਿੰਡ ਦੇ ਲੋਕਾਂ ਦੀ ਆਵਾਜਾਈ ਲਈ ਬਣਾਈ ਗਈ ਸੀ। ਪਰ ਪਿੰਡ ਤੋਂ ਅੱਗੇ ਜੰਮੂ-ਕਸ਼ਮੀਰ ਖੇਤਰ ਵਿਚ ਸਥਿਤ ਕੁਝ ਕਰੈਸ਼ਰਾਂ ਤੋਂ ਕਰੈਸ਼ਰ ਮਟੀਰੀਅਲ ਨਾਲ ਭਰੇ ਓਵਰਲੋਡ ਟਰੱਕ ਅਤੇ ਟਰੈਕਟਰ-ਟਰਾਲੀਆਂ ਇਸ ਰਸਤੇ ਦੀ ਵਰਤੋਂ ਕਰਦੇ ਹੋਏ ਪੰਜਾਬ ਵਿਚ ਦਾਖ਼ਲ ਹੋ ਰਹੇ ਹਨ। ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਦੋਸ਼ ਹੈ ਕਿ ਇਹ ਵਾਹਨ ਗੈਰ-ਕਾਨੂੰਨੀ ਤਰੀਕੇ ਨਾਲ ਇਸ ਪਿੰਡ ਦੇ ਰਸਤੇ ਦੀ ਵਰਤੋਂ ਕਰ ਰਹੇ ਹਨ। ਜਿਸ ਕਾਰਨ ਪਿੰਡ ਦੀ ਸੜਕ ਬੁਰੀ ਤਰ੍ਹਾਂ ਖ਼ਰਾਬ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰੀ ਵਾਹਨਾਂ ਦੀ ਲਗਾਤਾਰ ਆਵਾਜਾਈ ਕਾਰਨ ਪਿੰਡ ਵਿਚ ਹਰ ਸਮੇਂ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ਸਕੂਲੀ ਬੱਚਿਆਂ, ਬਜ਼ੁਰਗਾਂ ਤੇ ਰਾਹਗੀਰਾਂ ਦੀ ਜਾਨ ਨੂੰ ਵੀ ਜੋਖਮ ਹੈ। ਪਿੰਡ ਵਾਸੀਆਂ ਨੇ ਇਹ ਵੀ ਦੋਸ਼ ਲਗਾਇਆ ਕਿ ਕਰੈਸ਼ਰ ਸੰਚਾਲਕ ਧੱਕੇਸ਼ਾਹੀ ਕਰਦੇ ਹੋਏ ਇਸ ਰਸਤੇ ਦੀ ਵਰਤੋਂ ਕਰ ਰਹੇ ਹਨ ਅਤੇ ਪ੍ਰਸ਼ਾਸਨ ਇਸ ਮਾਮਲੇ ਵਿਚ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕਰ ਰਿਹਾ। ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜੰਮੂ-ਕਸ਼ਮੀਰ ਤੋਂ ਕਰੈਸ਼ਰ ਮਟੀਰੀਅਲ ਨਾਲ ਭਰੇ ਓਵਰਲੋਡ ਟਰੱਕਾਂ ਤੇ ਟਰੈਕਟਰ-ਟਰਾਲੀਆਂ ਦੀ ਇਸ ਪਿੰਡ ਦੇ ਰਸਤੇ ਰਾਹੀਂ ਆਵਾਜਾਈ ਨੂੰ ਤੁਰੰਤ ਬੰਦ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਜਲਦੀ ਕਾਰਵਾਈ ਨਾ ਕੀਤੀ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਪਿੰਡ ਦੇ ਸਰਪੰਚ ਮਨੋਹਰ ਲਾਲ ਵੀ ਮੌਜੂਦ ਸਨ ਤੇ ਉਨਾਂ ਨੇ ਵੀ ਇਸ ਓਵਰਲੋਡ ਵਾਹਨਾਂ ਦੀ ਆਵਾਜਾਈ ਦਾ ਵਿਰੋਧ ਕਰਦਿਆਂ ਕਿਹਾ ਕਿ ਜੰਮੂ ਕਸ਼ਮੀਰ ਤੋਂ ਗੈਰ ਕਾਨੂਨੀ ਢੰਗ ਦੇ ਨਾਲ ਕਰੈਸ਼ਰ ਨੂੰ ਪੰਜਾਬ ਵਿਚ ਲਿਆਂਦਾ ਜਾ ਰਿਹਾ ਜੋ ਕਿ ਸਾਡੇ ਪਿੰਡ ਦੀ ਫਿਰਨੀ ਦਾ ਉਪਯੋਗ ਕਰਕੇ ਨੁਕਸਾਨ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਇਸ ਬਾਰੇ ਕਾਰਵਾਈ ਕਰਨੀ ਚਾਹੀਦੀ ਹੈ ਤੇ ਇਸ ਓਵਰਲੋਡ ਵਾਹਨਾਂ ਦੀ ਆਵਾਜਾਈ ਨੂੰ ਬੰਦ ਕਰਨਾ ਚਾਹੀਦਾ ਹੈ।
ਪਿਛਲੀ ਖ਼ਬਰ ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਵਿਖੇ ਸੀਨੀਅਰ ਅਤੇ ਜੂਨੀਅਰ ਵਿਦਿਆਰਥੀ ਕੌਂਸਲ ਦੀ ਚੋਣ ਅਗਲੀ ਖ਼ਬਰ ਮੁੰਬਈ ਵਿਖੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।