12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਪਿੰਡ ਤੇਜਾ ਖੁਰਦ ਵਿਖੇ ਲੋਕ ਮਿਲਣੀ ਤਹਿਤ ਮੀਟਿੰਗ ਕੀਤੀ ਲੋੜਵੰਦਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਅਜੀਤ ਡੈਸਕ 12-07-2026
ਫਤਹਿਗੜ੍ਹ ਚੂੜੀਆਂ, 11 ਜੁਲਾਈ (ਅਵਤਾਰ ਸਿੰਘ ਰੰਧਾਵਾ)- ਪੰਜਾਬ ਵਿਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਵੇਲੇ ਕੀਤੇ ਵਾਅਦਿਆਂ ਨੂੰ ਕਈ ਗੁਣਾਂ ਵਧਾ ਕੇ ਪੂਰਾ ਕੀਤਾ ਹੋਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕੇ ਦੇ ਪਿੰਡ ਤੇਜਾ ਖੁਰਦ ਵਿਖੇ ਪਹੁੰਚੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਲੋਕ ਮਿਲਣੀ ਤਹਿਤ ਮੀਟਿੰਗ ਨੂੰ ਸੰਬੋਧਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜਿੱਥੇ ਪੰਜਾਬ ਵਾਸੀਆਂ ਦਾ ਆਰਥਿਕ ਪੱਖੋਂ ਬੋਝ ਹੌਲਾ ਕੀਤਾ ਹੈ, ਉੱਥੇ ਲੋਕਾਂ ਦੀਆਂ ਰਸੋਈਆਂ ਤੱਕ ਵੱਡੀਆਂ ਸਹੂਲਤਾਂ ਦੇ ਕੇ ਅਤੇ ਹੋਰ ਕਈ ਇਤਿਹਾਸਕ ਫੈਸਲੇ ਲਏ ਹਨ, ਜੋ ਹੁਣ ਤੱਕ ਦੀਆਂ ਸਰਕਾਰਾਂ ਸੋਚ ਵੀ ਨਹੀਂ ਸਕੀਆਂ ਸਨ। ਉਨ੍ਹਾਂ ਪਿੰਡ ਤੇਜਾ ਖੁਰਦ ਦੇ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਹਮੇਸ਼ਾ ਉਨ੍ਹਾਂ ਦੇ ਨਾਲ ਹੈ, ਉਨ੍ਹਾਂ ਨੇ ਪਿੰਡ ਤੇਜਾ ਖੁਰਦ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਕਿਹਾ ਕਿ ਕੋਈ ਵੀ ਅਜਿਹੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ, ਜਿਸ ਨਾਲ ਕਿਸੇ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇ। ਇਸ ਮੌਕੇ ਸਮਸ਼ੇਰ ਸਿੰਘ ਸ਼ੇਰਾ ਫੌਜੀ, ਮਲਜਿੰਦਰ ਸਿੰਘ, ਹਰਦੀਪ ਸਿੰਘ ਦਮੋਦਰ, ਬਲਬੀਰ ਸਿੰਘ ਢਡਿਆਲਾ ਨੱਤ, ਸਰਪੰਚ ਧਰਮਵੀਰ ਸਿੰਘ, ਰੁਪਿੰਦਰ ਸਿੰਘ ਨਰਿੰਦਰ ਸਿੰਘ, ਰਮਨਦੀਪ ਸਿੰਘ, ਮਨ ਸਰਕਾਰੀਆ, ਸਤਿੰਦਰ ਸਿੰਘ, ਪ੍ਰਦੀਪ ਸਿੰਘ, ਸੁਖਜਿੰਦਰ ਸਿੰਘ ਕਾਲੀ, ਆਕਾਸ਼ਦੀਪ ਸਿੰਘ, ਸਿਮਰਜੀਤ ਸਿੰਘ, ਬਲਦੇਵ ਸਿੰਘ, ਸੁਰਜੀਤ ਸਿੰਘ, ਮੁਖਤਾਰ ਸਿੰਘ, ਗੁਰਪ੍ਰੀਤ ਸਿੰਘ, ਬਾਬਾ ਗੁਰਬਾਜ ਸਿੰਘ, ਹਰਪਾਲ ਸਿੰਘ, ਬਲਰਾਜ ਸਿੰਘ, ਸਵਿੰਦਰ ਸਿੰਘ, ਬਲਦੇਵ ਸਿੰਘ, ਅਮਰਜੀਤ ਸਿੰਘ ਆਦਿ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਇਕਬਾਲ ਸਿੰਘ ਮਾਹਲ ਨੇ ਭੈਣੀ ਮੀਆਂ ਖਾਂ-ਸੱਲੋਪੁਰ ਸੜਕ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਸ਼ਾਹਪੁਰ ਚੌਕ ਨੇੜੇ ਗੋਪਾਲ ਨਗਰ ਵਿਖੇ ਚੋਰਾਂ ਨੇ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।