11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਬਾਬਾ ਅਮਰੀਕ ਸਿੰਘ ਜੀ ਨਿੱਕੇ ਘੁੰਮਣਾਂ ਵਾਲਿਆਂ ਦੀਆਂ ਅਸਥੀਆਂ ਜਲ ਪ੍ਰਵਾਹ

ਅਜੀਤ ਡੈਸਕ 12-07-2026
ਬਟਾਲਾ, 11 ਜੁਲਾਈ (ਸਤਿੰਦਰ ਸਿੰਘ)-ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾਂ ਵਾਲਿਆਂ ਦੇ ਗੁਰਦੁਆਰਾ ਤਪ ਅਸਥਾਨ ਸਾਹਿਬ ਦੇ ਕਾਰ ਸੇਵਾ ਮੁਖੀ ਬਾਬਾ ਅਮਰੀਕ ਸਿੰਘ ਜੀ ਕਾਰ ਸੇਵਾ ਵਾਲਿਆਂ ਦੀਆਂ ਅਸਥੀਆਂ ਅੱਜ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਇਸ ਮੌਕੇ ਗੁਰਦੁਆਰਾ ਸ੍ਰੀ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਤੋਂ ਵੱਡੀ ਗਿਣਤੀ ਵਿਚ ਸੰਤ-ਮਹਾਂਪੁਰਖ ਅਤੇ ਸੰਗਤਾਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਪਹੁੰਚੇ। ਇਸ ਮੌਕੇ ਸਭ ਤੋਂ ਪਹਿਲਾਂ ਹੈੱਡ ਗ੍ਰੰਥੀ ਬਾਬਾ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ। ਅਰਦਾਸ ਉਪਰੰਤ ਬਾਬਾ ਤਰਨਜੀਤ ਸਿੰਘ ਕਾਰ ਸੇਵਾ ਨਿੱਕੇ ਘੁੰਮਣਾਂ ਵਾਲਿਆਂ, ਸੰਤ-ਮਹਾਂਪੁਰਖਾਂ, ਸਮੂਹ ਸੇਵਾਦਾਰਾਂ ਤੇ ਸੰਗਤ ਨੇ ਬਾਬਾ ਅਮਰੀਕ ਸਿੰਘ ਜੀ ਦੀਆਂ ਅਸਥੀਆਂ ਜਲ ਪ੍ਰਵਾਹ ਕੀਤੀਆਂ। ਉਸ ਤੋਂ ਬਾਅਦ ਦਰਬਾਰ ਵਿਚ ਕੀਰਤਨ ਹੋਇਆ। ਉਪਰੰਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਇੰਚਾਰਜ ਭਾਈ ਸਰਬਜੀਤ ਸਿੰਘ ਨੇ ਬਾਬਾ ਤਰਨਜੀਤ ਸਿੰਘ, ਬਾਬਾ ਸੁਰਜੀਤ ਸਿੰਘ ਅਤੇ ਬਾਬਾ ਪ੍ਰਿਤਪਾਲ ਸਿੰਘ ਤੇ ਹੋਰ ਸ਼ਖਸੀਅਤਾਂ ਨੇ ਸਿਰੋਪਾਓ ਸਾਹਿਬ ਭੇਟ ਕੀਤੇ ਗਏ। ਇਸ ਮੌਕੇ ਬਾਬਾ ਸੁਰਜੀਤ ਸਿੰਘ ਕੈਰੋਂ ਵਾਲੇ, ਬਾਬਾ ਨਾਮਦੇਵ ਬੋਹੜੀ ਸਾਹਿਬ ਵਾਲੇ, ਬਾਬਾ ਦਲੇਰ ਸਿੰਘ ਫ਼ਲਾਹੀ ਸਾਹਿਬ, ਬਾਬਾ ਪ੍ਰਿਤਪਾਲ ਸਿੰਘ ਰਸੂਲਪੁਰ ਨਹਿਰਾਂ, ਬਾਬਾ ਸੱਜਣ ਸਿੰਘ ਜੀ ਗੁਰੂ ਕੇ ਬੇਰ ਸਾਹਿਬ, ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ, ਬਾਬਾ ਦਮੋਦਰ ਸਿੰਘ ਟਾਹਲੀ ਸਾਹਿਬ, ਬਾਬਾ ਭੋਲਾ ਸਿੰਘ ਨਾਨਕਸਰ ਵਾਲੇ, ਬਾਬਾ ਰਾਜਨਦੀਪ ਸਿੰਘ ਅਨੰਦਪੁਰ ਸਾਹਿਬ ਵਾਲੇ, ਸਰਪੰਚ ਤਰਸੇਮ ਸਿੰਘ ਘੁੰਮਣ, ਅਮਰਜੀਤ ਸਿੰਘ ਸੁੱਖਾਚਿੜਾ ਭਰਾ ਬਾਬਾ ਅਮਰੀਕ ਸਿੰਘ, ਗੁਰਮੇਲ ਸਿੰਘ ਰੋਪੜ, ਦਲਜੀਤ ਸਿੰਘ ਆਸਟਰੀਆ, ਜੋਗਾ ਸਿੰਘ ਭਾਗੋਵਾਲ, ਅੰਮ੍ਰਿਤਪਾਲ ਸਿੰਘ ਕਲੇਰ, ਨੰਬਰਦਾਰ ਕੁਲਜੀਤ ਸਿੰਘ ਘੁੰਮਣ ਅਤੇ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਿੰ. ਸੁਲੱਖਣ ਸਿੰਘ ਭੇਟ ਪੱਤਣ ਵਲੋਂ ਵਰਕਰਾਂ ਨੂੰ ਕਾਂਗਰਸ ਦੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਅਗਲੀ ਖ਼ਬਰ ਸਬ ਡਵੀਜ਼ਨ ਪੁਰਾਣਾ ਸ਼ਾਲਾ ਵਿਖੇ ਉਪ ਮੰਡਲ ਅਫ਼ਸਰ ਦੀ ਖਾਲੀ ਅਸਾਮੀ ਨਾਲ ਖਪਤਕਾਰ ਪ੍ਰੇਸ਼ਾਨ-ਚਾਵਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।