11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਬਾਜ਼ਾਰ ’ਚ ਗਾਲੀ-ਗਲੋਚ ਤੋਂ ਰੋਕਣ ’ਤੇ ਵਿਅਕਤੀ ਨੇ ਦਾੜ੍ਹੀ ਦੀ ਬੇਅਦਬੀ ਕਰਨ ਦੇ ਲਗਾਏ ਦੋਸ਼

ਅਜੀਤ ਡੈਸਕ 12-07-2026
ਫ਼ਤਹਿਗੜ੍ਹ ਚੂੜੀਆਂ, 11 ਜੁਲਾਈ (ਐਮ.ਐਸ. ਫੁੱਲ)-ਫ਼ਤਹਿਗੜ੍ਹ ਚੂੜੀਆਂ ਦੇ ਵਾਰਡ ਨੰਬਰ 7 ਦੇ ਇਕ ਵਿਅਕਤੀ ਵਲੋਂ ਆਪਣੇ ਚਚੇਰੇ ਭਰਾ ’ਤੇ ਮੇਨ ਬਾਜ਼ਾਰ ਵਿਚ ਕੁੱਟਮਾਰ ਕਰਨ ਅਤੇ ਤਿੱਖੀ ਚੀਜ਼ ਨਾਲ ਹਮਲਾ ਕਰ ਕੇ ਜ਼ਖ਼ਮੀ ਕਰਨ ਦੇ ਗੰਭੀਰ ਦੋਸ਼ ਲਗਾਏ ਗਏ। ਪੀੜਤ ਦਾ ਕਹਿਣਾ ਹੈ ਕਿ ਘਟਨਾ ਸਬੰਧੀ ਸਥਾਨਕ ਪੁਲਿਸ ਅਤੇ ਡੀ.ਐੱਸ.ਪੀ. ਦਫ਼ਤਰ ਤੱਕ ਪਹੁੰਚ ਕਰਨ ਦੇ ਬਾਵਜੂਦ ਵੀ ਜਦੋਂ ਕੋਈ ਸੁਣਵਾਈ ਨਹੀਂ ਹੋਈ ਤਾਂ ਉਸ ਨੂੰ ਮਜ਼ਬੂਰਨ ਇਨਸਾਫ਼ ਦੀ ਗੁਹਾਰ ਲੈ ਕੇ ਐੱਸ.ਐੱਸ.ਪੀ. ਪੁਲਿਸ ਜ਼ਿਲ੍ਹਾ ਬਟਾਲਾ ਵਿਖੇ ਜਾਣਾ ਪਿਆ। ਪੀੜਤ ਅਮਰਜੀਤ ਸਿੰਘ ਪੁੱਤਰ ਸ: ਸੰਤ ਸਿੰਘ ਵਾਸੀ ਫ਼ਤਹਿਗੜ੍ਹ ਚੂੜੀਆਂ ਨੇ ਐੱਸ.ਐੱਸ.ਪੀ. ਬਟਾਲਾ ਨੂੰ ਦਿੱਤੀ ਰਜਿਸਟਰਡ ਲਿਖਤੀ ਸ਼ਿਕਾਇਤ ਵਿਚ ਦੱਸਿਆ ਕਿ 25 ਮਈ 2026 ਨੂੰ ਉਹ ਮੇਨ ਬਾਜ਼ਾਰ ਸਥਿਤ ਜੌਲੀ ਦੀ ਦੁਕਾਨ ’ਤੇ ਬੈਠਾ ਹੋਇਆ ਸੀ ਕਿ ਉਸੇ ਦੌਰਾਨ ਉਸ ਦਾ ਚਚੇਰਾ ਭਰਾ ਸਤਨਾਮ ਸਿੰਘ ਉੱਥੇ ਕਿਸੇ ਕੰਮ ਲਈ ਆਇਆ, ਜੋ ਕਿਸੇ ਹੋਰ ਵਿਅਕਤੀ ਨਾਲ ਝਗੜਾ ਕਰਦਿਆਂ ਬੇਹੱਦ ਮੰਦੀ ਸ਼ਬਦਾਵਲੀ ਤੇ ਗਾਲੀ-ਗਲੋਚ ਕਰ ਰਿਹਾ ਸੀ। ਅਮਰਜੀਤ ਸਿੰਘ ਮੁਤਾਬਕ ਜਦੋਂ ਉਸ ਨੇ ਸਤਨਾਮ ਸਿੰਘ ਨੂੰ ਟੋਕਦਿਆਂ ਕਿਹਾ ਕਿ ਬਾਜ਼ਾਰ ਵਿਚ ਧੀਆਂ-ਭੈਣਾਂ ਆਉਂਦੀਆਂ-ਜਾਂਦੀਆਂ ਹਨ, ਇਸ ਲਈ ਇਥੇ ਗਾਲਾਂ ਨਾ ਕੱਢੇ ਤਾਂ ਸਤਨਾਮ ਸਿੰਘ ਤੈਸ਼ ਵਿਚ ਆ ਗਿਆ। ਉਸ ਨੇ ਅਮਰਜੀਤ ਸਿੰਘ ਨੂੰ ਹੀ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਸਮਝਾਉਣ ’ਤੇ ਉਸ ਦੀ ਦਾੜ੍ਹੀ ਦੀ ਬੇਅਦਬੀ ਕਰਦਿਆਂ ਮਾਰ-ਕੁਟਾਈ ਕੀਤੀ। ਐਨਾ ਹੀ ਨਹੀਂ ਉਸ ਨੇ ਅਮਰਜੀਤ ਸਿੰਘ ਦੇ ਹੱਥ ’ਤੇ ਕੋਈ ਤਿੱਖੀ ਚੀਜ਼ ਮਾਰ ਕੇ ਉਸ ਨੂੰ ਲਹੂ-ਲੁਹਾਨ ਕਰ ਦਿੱਤਾ। ਆਸ-ਪਾਸ ਦੇ ਲੋਕਾਂ ਨੇ ਬੜੀ ਮੁਸ਼ਕਲ ਨਾਲ ਅਮਰਜੀਤ ਸਿੰਘ ਨੂੰ ਛੁਡਵਾਇਆ, ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਿਆ। ਪੀੜਤ ਨੇ ਐੱਸ.ਐੱਸ.ਪੀ. ਬਟਾਲਾ ਤੋਂ ਮੰਗ ਕੀਤੀ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁਲਜ਼ਮ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਇਨਸਾਫ਼ ਦਿਵਾਇਆ ਜਾਵੇ।
ਪਿਛਲੀ ਖ਼ਬਰ ਫੁੱਟਬਾਲ ਦਾ ਸਭ ਤੋਂ ਵੱਡਾ ਮਹਾਂਯੁੱਧ, ਪਹਿਲੇ ਸੈਮੀਫਾਈਨਲ ’ਚ ਭਿੜਨਗੇ ਫਰਾਂਸ ਤੇ ਸਪੇਨ ਅਗਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਦੀ ਵਿਦਿਆਰਥਣ ਬਣੇਗੀ ਗੋਲਡ ਮੈਡਲਿਸਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।