14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਜ਼ਿਲ੍ਹਾ ਪ੍ਰਧਾਨ ਘੁੰਮਣ ਦੀ ਅਗਵਾਈ ’ਚ ਸਾਬਕਾ ਸਰਪੰਚ ਮੇਜਰ ਸਿੰਘ ਵਲੋਂ ਮੀਟਿੰਗ

ਅਜੀਤ ਡੈਸਕ 14-07-2026
ਬਟਾਲਾ, 13 ਜੁਲਾਈ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਬਰਿਆਰ ਵਿਖੇ ਸਾਬਕਾ ਸਰਪੰਚ ਮੇਜਰ ਸਿੰਘ ਵਲੋਂ ਅਵਤਾਰ ਸਿੰਘ ਦੇ ਗ੍ਰਹਿ ਵਿਖੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਦੀ ਅਗਵਾਈ ’ਚ ਭਰਵੀਂ ਵਰਕਰ ਮੀਟਿੰਗ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪਹੁੰਚਣ ’ਤੇ ਸ: ਘੁੰਮਣ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਕਿਹਾ ਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ ਹੈ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਤੇ ਪੰਜਾਬ ਨੂੰ ਜੰਗਲ ਰਾਜ ਤੇ ਗੈਂਗਸਟਰਵਾਦ ਤੋਂ ਮੁਕਤੀ ਮਿਲੇਗੀ ਤੇ ਹਰ ਵਰਗ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵੇਲੇ ਮਿਲਦੀਆਂ ਸੁੱਖ-ਸਹੂਲਤਾਂ ਦੁਬਾਰਾ ਤੋਂ ਮਿਲਣਗੀਆਂ। ਸ: ਘੁੰਮਣ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਹੀ ਦੁਖੀ ਹਨ, ਸਰਕਾਰ ਵਲੋਂ ਚਾਰ ਸਾਲਾਂ ’ਚ ਪੰਜਾਬ ਦੀ ਬਿਹਤਰੀ ਲਈ ਕੁਝ ਵੀ ਨਹੀਂ ਕੀਤਾ ਗਿਆ, ਸਗੋਂ ਉਲਟਾ ਸੂਬੇ ਨੂੰ ਗੈਂਗਸਟਰਵਾਦ, ਨਸ਼ਿਆਂ ਤੇ ਬੇਰੁਜ਼ਗਾਰੀ ਦੀ ਦਲਦਲ ਵਿਚ ਧੱਕਿਆ ਹੈ। ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ 10 ਸਾਲ ਦੇ ਰਾਜ ਨੂੰ ਮੁੜ ਤੋਂ ਯਾਦ ਕਰ ਰਹੇ ਹਨ ਤੇ ਉਡੀਕ ਕਰ ਹਨ ਕਿ ਕਦੋਂ 2027 ਦੀਆਂ ਚੋਣਾਂ ਆਉਣ ’ਤੇ ਇਸ ਬੇਈਮਾਨ ਸਰਕਾਰ ਨੂੰ ਚਲਦਾ ਕੀਤਾ ਜਾਵੇ।
ਸ: ਘੁੰਮਣ ਨੇ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਮੁੜ ਪਹਿਲਾਂ ਦੀ ਤਰ੍ਹਾਂ ਤਰੱਕੀ ਅਤੇ ਖੁਸ਼ਹਾਲੀ ਦੀਆਂ ਲੀਹਾਂ ’ਤੇ ਤੋਰਿਆ ਜਾਵੇਗਾ। ਇਸ ਮੌਕੇ ਡਾ. ਲਖਬੀਰ ਸਿੰਘ, ਸੁਰਜੀਤ ਸਿੰਘ, ਸਵਰਨਜੀਤ ਸਿੰਘ ਬਰਿਆਰ, ਲਖਵਿੰਦਰ ਸਿੰਘ, ਚਰਨਜੀਤ ਸਿੰਘ, ਗੁਰਨਾਮ ਸਿੰਘ, ਪ੍ਰੇਮ ਸਿੰਘ, ਗੁਰਵਿੰਦਰ ਸਿੰਘ, ਗੁਰਮੀਤ ਸਿੰਘ ਹਰਪੁਰਾ, ਹਰਦਿਆਲ ਸਿੰਘ, ਕਸ਼ਮੀਰ ਸਿੰਘ, ਜੋਬਨਪ੍ਰੀਤ ਸਿੰਘ, ਹੀਰਾ ਸਿੰਘ, ਸਰਬਜੀਤ ਸਿੰਘ ਗੋਗੀ, ਸੁਖਵਿੰਦਰ ਸਿੰਘ, ਕਰਮ ਸਿੰਘ ਭੱਟੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਆਈ.ਆਰ. ਸੰਬੰਧੀ ਕਾਂਗਰਸ ਪਾਰਟੀ ਵਲੋਂ ਸਿਖਲਾਈ ਕੈਂਪ ਅੱਜ ਕਮਿਊਨਿਟੀ ਹਾਲ ਬਟਾਲਾ ਵਿਖੇ ਲੱਗੇਗਾ- ਐਡਵੋਕੇਟ ਅਮਨਦੀਪ ਜੈ... ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਬਾਬਾ ਬਲਾਕ ਨਾਥ ਜੀ ਦੇ ਮੰਦਰ ਸਾਹਮਣੇ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।