14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ਼ੁਕਰਾਨਾ ਸਮਾਗਮ 15 ਨੂੰ

ਅਜੀਤ ਡੈਸਕ 14-07-2026
ਘੁਮਾਣ, 13 ਜੁਲਾਈ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਗੁਰਦੁਆਰਾ ਦਮਦਮਾ ਸਾਹਿਬ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸ਼ੁਕਰਾਨਾ ਸਮਾਗਮ 15 ਜੁਲਾਈ ਨੂੰ ਕਰਵਾਏ ਜਾ ਰਹੇ ਹਨ। ਇਸ ਸਬੰਧੀ ਵਿਧਾਇਕ ਕਿਸ਼ਨਕੋਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਢੇ 4 ਸਾਲਾਂ ’ਚ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ ਅਤੇ ਇਸ ਦੌਰਾਨ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਤੇ ਪੰਚਾਇਤੀ ਚੋਣਾਂ ਤੋਂ ਇਲਾਵਾ ਨਗਰ ਕੌਂਸਲ ਚੋਣਾਂ ਹੋਈਆਂ ਹਨ, ਜਿਸ ਵਿਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ’ਚ ਆਮ ਆਦਮੀ ਪਾਰਟੀ ਦਾ ਪ੍ਰਧਾਨ ਬਣਿਆ ਹੈ। ਇਨ੍ਹਾਂ ਸਾਰੀਆਂ ਖੁਸ਼ੀਆਂ ਨੂੰ ਸਾਂਝਾ ਕਰਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਦੇ ਆਗਾਜ਼ ਲਈ ਜਿੱਥੇ ਪ੍ਰਮਾਤਮਾ ਦਾ ਓਟ ਆਸਰਾ ਲਿਆ ਜਾਵੇਗਾ, ਉੱਥੇ ਨਾਲ ਹੀ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਜਾਵੇਗਾ। ਇਨ੍ਹਾਂ ਸਮਾਗਮਾਂ ਨੂੰ ਲੈ ਕੇ 15 ਜੁਲਾਈ ਨੂੰ ਸਵੇਰੇ 9 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਆਰੰਭ ਹੋਣਗੇ ਤੇ 10 ਵਜੇ ਭੋਗ ਪੈਣਗੇ। ਉਪਰੰਤ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ ਕੀਰਤਨ ਕਰਨਗੇ ਅਤੇ ਗੁਰਬਾਣੀ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।
ਪਿਛਲੀ ਖ਼ਬਰ ਪਸ਼ੂਆਂ ਦੇ ਫਾਰਮ ’ਚੋਂ 3 ਦੋਧਾਰੂ ਗਾਵਾਂ, ਵੱਛੀ ਅਤੇ ਹੋਰ ਸਾਮਾਨ ਚੋਰੀ ਅਗਲੀ ਖ਼ਬਰ ਐਸ.ਆਈ.ਆਰ. ਸੰਬੰਧੀ ਕਾਂਗਰਸ ਪਾਰਟੀ ਵਲੋਂ ਸਿਖਲਾਈ ਕੈਂਪ ਅੱਜ ਕਮਿਊਨਿਟੀ ਹਾਲ ਬਟਾਲਾ ਵਿਖੇ ਲੱਗੇਗਾ- ਐਡਵੋਕੇਟ ਅਮਨਦੀਪ ਜੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।