07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਵਿਸ਼ਾਲ ਮੋਟਰਸਾਈਕਲ ਮਾਰਚ ਅੱਜ

ਅਜੀਤ ਡੈਸਕ 15-07-2026
ਕਾਦੀਆਂ, 14 ਜੁਲਾਈ (ਕੁਲਵਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਵਿੰਦਰ ਸਿੰਘ ਚੌਤਾਲਾ, ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਮਸਾਣੀਆਂ ਤੇ ਲਖਵਿੰਦਰ ਸਿੰਘ ਵਰਿਆਮ ਨੰਗਲ ਸਮੇਤ ਆਗੂਆਂ ਨੇ ਦੱਸਿਆ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ’ਚ 15 ਜੁਲਾਈ ਨੂੰ ਹੋਣ ਵਾਲੇ ਸੂਬਾ ਪੱਧਰੀ ਮੋਟਰਸਾਈਕਲ ਮਾਰਚ ਦੀਆਂ ਤਿਆਰੀਆਂ ਅਤੇ ਰੂਟ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਰਚ ਵਿਚ ਲਗਭਗ 1000 ਮੋਟਰਸਾਈਕਲਾਂ ਦੀ ਸ਼ਮੂਲੀਅਤ ਹੋਵੇਗੀ। ਸਵਿੰਦਰ ਸਿੰਘ ਚੌਤਾਲਾ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹਿੱਤਾਂ ਦੇ ਖ਼ਿਲਾਫ਼ ਹੈ ਅਤੇ ਇਹ ਭਾਰਤੀ ਖੇਤੀਬਾੜੀ ਅਤੇ ਖੁਰਾਕ ਸੁਰੱਖਿਆ ਲਈ ਗੰਭੀਰ ਖਤਰਾ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਦੇ ਵਿਰੋਧ ’ਚ 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ ਵਿਖੇ ਲੱਖਾਂ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ’ਚ ਜ਼ਿਲ੍ਹਾ ਗੁਰਦਾਸਪੁਰ ਤੋਂ ਵੀ ਵੱਡੀ ਗਿਣਤੀ ਵਿੱਚ ਬੱਸਾਂ ਰਾਹੀਂ ਸ਼ਮੂਲੀਅਤ ਕੀਤੀ ਜਾਵੇਗੀ। ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਮਸਾਣੀਆਂ ਤੇ ਹੋਰ ਆਗੂਆਂ ਨੇ ਦੱਸਿਆ ਕਿ ਕਿਸਾਨੀ ਮਸਲਿਆਂ ਦੇ ਹੱਲ ਲਈ 3 ਅਗਸਤ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾਵੇਗਾ, ਜੋ ਮੰਗਾਂ ਦੇ ਹੱਲ ਤੱਕ ਜਾਰੀ ਰਹੇਗਾ। ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਝਿਰਮਲ ਸਿੰਘ ਬੱਜੂ, ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਵੈਰੋਨੰਗਲ, ਮੀਤ ਪ੍ਰਧਾਨ ਹਰਜੀਤ ਕੌਰ, ਅਨੂਪ ਸਿੰਘ ਸਲਾਤਨੀ, ਮੁੱਖ ਸਲਾਹਕਾਰ ਹਰਜੀਤ ਸਿੰਘ ਲੀਲ ਕਲਾਂ, ਬਲਦੇਵ ਸਿੰਘ ਪੰਡੋਰੀ, ਨਿਸ਼ਾਨ ਸਿੰਘ ਮੇੜੇ, ਜਥੇਬੰਦਕ ਸਕੱਤਰ ਰਛਪਾਲ ਸਿੰਘ ਭਰਥਰ, ਲੰਗਰ ਇੰਚਾਰਜ ਰਸ਼ਪਾਲ ਸਿੰਘ ਚੀਮਾ, ਬੀਬੀ ਲਖਵਿੰਦਰ ਕੌਰ, ਸਹਾਇਕ ਸਕੱਤਰ ਪਰਮਿੰਦਰ ਸਿੰਘ ਚੀਮਾ, ਵਲੰਟੀਅਰ ਇੰਚਾਰਜ ਸੁਖਜਿੰਦਰ ਸਿੰਘ ਗੋਤ, ਸੁਖਦੇਵ ਸਿੰਘ ਅੱਲੜ ਪਿੰਡੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਵੀਂ ਪੀੜ੍ਹੀ ਦੇ ਗੱਭਰੂ-ਮੁਟਿਆਰਾਂ ਦੇ ਸਮਾਜਿਕ ਰਿਸ਼ਤਿਆਂ ’ਚ ਤੇਜ਼ੀ ਨਾਲ ਆ ਰਹੀ ਏ ਗਿਰਾਵਟ ਅਗਲੀ ਖ਼ਬਰ ‘ਆਪ’ ਦੇ ਮੀਡੀਆ ਤੇ ਐੱਸ.ਸੀ. ਵਿੰਗ ਆਗੂਆਂ ਨੇ ਹਲਕਾ ਇੰਚਾਰਜ ਮਾਹਲ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।