ਗੁਰਦਾਸਪੁਰ, 14 ਜੁਲਾਈ (ਚੱਕਰਾਜਾ)-ਪਿੰਡ ਲੋਧਾ ਤੋਂ ਜੀਵਨਚੱਕ ਤੇ ਪਿੰਡ ਬੁਗਨਾ ਨੂੰ ਜੋੜਦੀ ਸੜਕ ਬਣਾਉਣ ਦੀ ਕੀਤੀ ਜਾ ਰਹੀ ਮੰਗ ਨੂੰ ਅੱਜ ਉਸ ਵਕਤ ਬੂਰ ਪਿਆ, ਜਦੋਂ ਆਮ ਆਦਮੀ ਪਾਰਟੀ ਦੇ ਹਲਕਾ ਦੀਨਾਨਗਰ ਦੇ ਇੰਚਾਰਜ ਸ਼ਮਸ਼ੇਰ ਸਿੰਘ ਦੇ ਯਤਨਾਂ ਸਦਕਾ ਪਿੰਡਾਂ ਦੇ ਲੋਕਾਂ ਦੀ ਇਹ ਮੰਗ ਪੂਰੀ ਹੋਈ। ਜਾਣਕਾਰੀ ਦਿੰਦੇ ਹੋਏ ਪਿੰਡ ਜੀਵਨਚੱਕ ਦੇ ਸਰਪੰਚ ਰਣਜੀਤ ਸਿੰਘ ਨੇ ਕਿਹਾ ਕਿ ਇਸ ਸੜਕ ਨੂੰ ਬਣਾਉਣ ਦੇ ਸ਼ੁਰੂ ਕੀਤੇ ਗਏ ਕੰਮ ਲਈ ਉਹ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੇ ਅਤਿ ਧੰਨਵਾਦੀ ਹਨ, ਜਿਨ੍ਹਾਂ ਵਲੋਂ ਲੋਕਾਂ ਦੀ ਚਿਰਾਂ ਤੋਂ ਲਟਕਦੀ ਇਸ ਮੰਗ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਕੀਤਾ ਹਰੇਕ ਵਾਅਦਾ ਪੂਰਾ ਕੀਤਾ ਗਿਆ ਹੈ ਤੇ ਅੱਜ ਉਨ੍ਹਾਂ ਦੇ ਪਿੰਡ ਦੀ ਮੰਗ ਨੂੰ ਵੀ ਪੂਰਾ ਕਰਕੇ ਸਰਕਾਰ ਨੇ ਲੋਕਾਂ ਦਾ ਦਿਲ ਜਿੱਤਿਆ ਹੈ।ਜਿਸ ਦੀ ਬਦੌਲਤ ਅੱਜ ਉਨ੍ਹਾਂ ਦੇ ਪਿੰਡਾਂ ਦੇ ਲੋਕ ਆਮ ਆਦਮੀ ਪਾਰਟੀ ਅਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੇ ਤਨੋਂ ਮਨੋਂ ਨਾਲ ਹਨ।