07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸ਼ਿਵਾਲਿਕ ਕਾਲਜ ਆਫ ਐਜੂਕੇਸ਼ਨ ਵਿਖੇ ਬੀ.ਐੱਡ ਦਾਖ਼ਲਿਆਂ ਦੀ ਪ੍ਰਕਿਰਿਆ ਜਾਰੀ

ਅਜੀਤ ਡੈਸਕ 15-07-2026
ਗੁਰਦਾਸਪੁਰ, 14 ਜੁਲਾਈ (ਪੰਕਜ ਸ਼ਰਮਾ)-ਸ਼ਿਵਾਲਿਕ ਕਾਲਜ ਆਫ ਐਜੂਕੇਸ਼ਨ ਨਿਊ ਸੰਤ ਨਗਰ ਗੁਰਦਾਸਪੁਰ ਵਿਖੇ ਬੀ.ਐੱਡ ਸੈਸ਼ਨ 2026-28 ਲਈ ਦਾਖਲਿਆਂ ਦੀ ਪ੍ਰਕਿਰਿਆ ਜ਼ੋਰਾਂ ‘ਤੇ ਹੈ। ਕਾਲਜ ਦੇ ਚੇਅਰਮੈਨ ਡਾ: ਸਤਵਿੰਦਰ ਸਿੰਘ ਅਤੇ ਮੈਨੇਜਿੰਗ ਡਾਇਰੈਕਟਰ ਰਿਸ਼ਭਦੀਪ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਜਾਣ ਵਾਲੇ ਪੰਜਾਬ ਬੀ.ਐੱਡ ਕਾਮਨ ਐਂਟ੍ਰੈਂਸ ਟੈਸਟ (ਸੀ.ਈ.ਟੀ) ਲਈ ਆਨਲਾਈਨ ਅਰਜ਼ੀ ਭਰਨ ਦੀ ਆਖਰੀ ਮਿਤੀ 20 ਜੁਲਾਈ 2026 ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਖਰੀ ਸਮੇਂ ਦੀ ਉਡੀਕ ਕਰਨ ਦੀ ਬਜਾਏ ਸਮੇਂ ਸਿਰ ਆਪਣੀ ਰਜਿਸਟ੍ਰੇਸ਼ਨ ਤੇ ਅਰਜ਼ੀ ਦੀ ਪ੍ਰਕਿਰਿਆ ਪੂਰੀ ਕਰਨ। ਉਨ੍ਹਾਂ ਕਿਹਾ ਕਿ ਬੀ.ਐੱਡ ਕੋਰਸ ਅਧਿਆਪਨ ਦੇ ਖੇਤਰ ’ਚ ਕਰੀਅਰ ਬਣਾਉਣ ਦੇ ਇੱਛੁਕ ਵਿਦਿਆਰਥੀਆਂ ਲਈ ਇਕ ਸੁਨਹਿਰੀ ਮੌਕਾ ਹੈ। ਕਾਲਜ ਵਿਚ 100 ਸੀਟਾਂ ਉਪਲਬਧ ਹਨ ਤੇ ਦਾਖ਼ਲੇ ਯੂਨੀਵਰਸਿਟੀ ਦੇ ਨਿਯਮਾਂ ਅਨੁਸਾਰ ਕੀਤੇ ਜਾ ਰਹੇ ਹਨ। ਡਾ: ਸਤਵਿੰਦਰ ਸਿੰਘ ਨੇ ਕਿਹਾ ਕਿ ਇਕ ਯੋਗ ਅਧਿਆਪਕ ਸਮਾਜ ਤੇ ਰਾਸ਼ਟਰ ਨਿਰਮਾਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਮੈਨੇਜਿੰਗ ਡਾਇਰੈਕਟਰ ਰਿਸ਼ਭਦੀਪ ਸਿੰਘ ਨੇ ਦੱਸਿਆ ਕਿ ਕਾਲਜ ’ਚ ਤਜਰਬੇਕਾਰ ਫੈਕਲਟੀ, ਸਮਾਰਟ ਕਲਾਸਰੂਮ, ਕੰਪਿਊਟਰ ਤੇ ਸਾਈਕੋਲੋਜੀ ਲੈਬਾਂ, ਸਮ੍ਰਿੱਧ ਲਾਇਬ੍ਰੇਰੀ, ਡਿਜ਼ੀਟਲ ਲਰਨਿੰਗ ਸਹੂਲਤਾਂ ਤੇ ਉੱਚ ਪੱਧਰੀ ਅਕਾਦਮਿਕ ਮਾਹੌਲ ਉਪਲਬਧ ਹੈ। ਇਸ ਤੋਂ ਇਲਾਵਾ ਸਕੂਲ ਇੰਟਰਨਸ਼ਿਪ, ਸੈਮੀਨਾਰਾਂ, ਵਰਕਸ਼ਾਪਾਂ ਅਤੇ ਹੋਰ ਸਹਿ-ਪਾਠਕ੍ਰਮ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਉਨ੍ਹਾਂ ਵਿਦਿਆਰਥੀਆਂ ਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ 20 ਜੁਲਾਈ ਤੋਂ ਪਹਿਲਾਂ ਅਰਜ਼ੀ ਜ਼ਰੂਰ ਭਰਨ ਤੇ ਅਧਿਆਪਕ ਬਣਨ ਦੇ ਆਪਣੇ ਸੁਪਨੇ ਨੂੰ ਸਾਕਾਰ ਕਰਨ।
ਪਿਛਲੀ ਖ਼ਬਰ ਸ਼ਰਾਬ ਠੇਕੇ ਦਾ ਕੈਸ਼ੀਅਰ 98 ਹਜ਼ਾਰ ਰੁਪਏ ਲੈ ਕੇ ਫਰਾਰ ਅਗਲੀ ਖ਼ਬਰ ਸਾਹਿਤ ਤੇ ਕਲਾ ਮੁਕਾਬਿਲਆਂ ’ਚੋਂ ਗੁਰੂ ਹਰਿ ਰਾਇ ਸਕੂਲ ਦੀ ਵਿਦਿਆਰਥਣ ਅਵੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।