07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਮੰਗਾਂ ਨੂੰ ਲੈ ਕੇ ਸਰਬ ਆਂਗਣਵਾੜੀ ਵਰਕਰਜ਼ ਅਤੇ ਹੈਲਪਰਜ਼ ਯੂਨੀਅਨ ਨੇ ਮਾਹਲ ਨੂੰ ਮੰਗ ਪੱਤਰ ਦਿੱਤਾ

ਅਜੀਤ ਡੈਸਕ 15-07-2026
ਧਾਰੀਵਾਲ, 14 ਜੁਲਾਈ (ਸਵਰਨ ਸਿੰਘ)-ਸਰਵ ਆਂਗਣਵਾੜੀ ਵਰਕਰਜ਼ ਅਤੇ ਹੈਲਪਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੀਆਂ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ‘ਮੁੱਖ ਮੰਤਰੀ ਪੰਜਾਬ’ ਦੇ ਨਾਮ ’ਤੇ ਇਕ ਮੰਗ ਪੱਤਰ ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੂੰ ਦਿੱਤਾ। ਮੰਗ ਪੱਤਰ ਵਿਚ ਉਨ੍ਹਾਂ ਮੰਗ ਕੀਤੀ ਕਿ ੳਨ੍ਹਾਂ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਦਿੱਤਾ ਜਾਵੇ ਤਾਂ ਕਿ ਜਾਇਜ਼ ਅਤੇ ਹੱਕੀ ਮੰਗਾਂ ਸਬੰਧੀ ਚਰਚਾ ਕੀਤੀ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਮੰਗ ਕੀਤੀ ਕਿ ਚੋਣ ਮੈਨੀਫੈਸਟੋ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਆਂਗਣਵਾੜੀ ਵਰਕਰ ਅਤੇ ਹੈਲਪਰਾਂ ਦੀਆਂ ਤਨਖਾਹਾਂ ਦੁੱਗਣੀਆਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮਾਂ ਦਾ ਦਰਜਾ ਦਿੱਤਾ ਜਾਵੇ, ਓਨ੍ਹੀ ਦੇਰ ਤੱਕ ਘੱਟੋ-ਘੱਟ ਵਰਕਰ ਤੇ ਹੈਲਪਰ ਨੂੰ ਉਜਰਤ ਦੇ ਦਾਇਰੇ ਵਿਚ ਲਿਆਇਆ ਜਾਵੇ। ਉਨ੍ਹਾਂ ਕਿਹਾ ਕਿ ਮਾਣ ਭੱਤਾ ਸਮੇਂ ਸਿਰ ਦਿੱਤਾ ਜਾਵੇ ਅਤੇ ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਪ੍ਰਾਇਮਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਆਦਿ ਕਈਂ ਮੰਗਾਂ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਸਕੀਮ ਨੂੰ ਸਫਲ ਬਨਾਉਣ ਵਿਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਕੀਤੀ ਬਹੁਤ ਮਿਹਨਤ ਨੂੰ ਧਿਆਨ ਵਿਚ ਰੱਖਦੇ ਹੋਏ ਮੰਗਾਂ ਨੂੰ ਜਲਦ ਲਾਗੂ ਕੀਤਾ ਜਾਵੇ। ਇਸ ਮੌਕੇ ਕੰਵਲਪ੍ਰੀਤ ਕੌਰ ਚਾਹਲ ਜ਼ਿਲ੍ਹਾ ਪ੍ਰਧਾਨ, ਹਰਪ੍ਰੀਤ ਕੌਰ ਸਿੰਘਪੁਰਾ ਜਨਰਲ ਸਕੱਤਰ, ਬਲਜਿੰਦਰ ਕੌਰ ਜ਼ਿਲ੍ਹਾ ਮੀਤ ਪ੍ਰਧਾਨ, ਪ੍ਰੋਮਿਲਾ ਬਲਾਕ ਸਕੱਤਰ, ਰਜਨੀ ਬਾਲਾ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਾਲਜ ਦੇ ਚੋਣ ਸਾਖ਼ਰਤਾ ਕਲੱਬ ਵਲੋਂ ਐਸ.ਆਈ.ਆਰ. ਮੁਹਿੰਮ ਦੀ ਜਾਣਕਾਰੀ ਲਈ ਸੈਮੀਨਾਰ ਅਗਲੀ ਖ਼ਬਰ ਪੰਜਾਬ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਬਣਾਉਣ ਦਾ ਮਨ ਬਣਾ ਚੁੱਕੇ ਹਨ : ਵਿਨਝੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।