08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਦੀਕਸ਼ਾ ਭਾਰਦਵਾਜ ਬਣੀ ਮਾਡਰਨ ਸੰਦੀਪਨੀ ਸਕੂਲ ਪਠਾਨਕੋਟ ਦੀ ਨਵੀਂ ਪ੍ਰਿੰਸੀਪਲ

ਅਜੀਤ ਡੈਸਕ 15-07-2026
ਪਠਾਨਕੋਟ, 14 ਜੁਲਾਈ (ਸੁਮਿਤ)-ਮਾਡਰਨ ਸੰਦੀਪਨੀ ਸਕੂਲ, ਪਠਾਨਕੋਟ ਵਿੱਚ ਦੀਕਸ਼ਾ ਭਾਰਦਵਾਜ ਨੇ ਨਵੀਂ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਪਵਨ ਮਹਾਜਨ ਅਤੇ ਚੇਅਰਮੈਨ ਸਲੀਲ ਮਹਾਜਨ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਾਇਰੈਕਟਰ ਪਵਨ ਮਹਾਜਨ ਨੇ ਕਿਹਾ ਕਿ ਦੀਕਸ਼ਾ ਭਾਰਦਵਾਜ ਦੀ ਅਗਵਾਈ ਹੇਠ ਸਕੂਲ ਸਿੱਖਿਆ, ਅਨੁਸ਼ਾਸਨ ਅਤੇ ਨੈਤਿਕ ਕਦਰਾਂ-ਕੀਮਤਾਂ ਦੇ ਖੇਤਰ ਵਿੱਚ ਨਵੀਆਂ ਉਚਾਈਆਂ ਹਾਸਲ ਕਰੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੇ ਤਜਰਬੇ ਅਤੇ ਲੀਡਰਸ਼ਿਪ ਦਾ ਲਾਭ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੂਹ ਸਕੂਲ ਪਰਿਵਾਰ ਨੂੰ ਮਿਲੇਗਾ।ਚੇਅਰਮੈਨ ਸਲੀਲ ਮਹਾਜਨ ਨੇ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ ਅਤੇ ਸ਼ਖ਼ਸੀਅਤ ਵਿਕਾਸ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਆਸ ਜਤਾਈ ਕਿ ਨਵੀਂ ਪ੍ਰਿੰਸੀਪਲ ਸਕੂਲ ਦੀਆਂ ਅਕਾਦਮਿਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਬਣਾਉਣਗੀਆਂ ਅਤੇ ਸੰਸਥਾ ਦੀ ਸਾਖ ਨੂੰ ਨਵੀਆਂ ਬੁਲੰਦੀਆਂ ਤੱਕ ਲੈ ਜਾਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।ਨਵੀਂ ਪ੍ਰਿੰਸੀਪਲ ਦੀਕਸ਼ਾ ਭਾਰਦਵਾਜ ਨੇ ਸਕੂਲ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਬਿਹਤਰ ਸਿੱਖਿਆਕ ਮਾਹੌਲ ਅਤੇ ਨਵੀਨਤਾਕਾਰੀ ਸਿੱਖਿਆ ਨੂੰ ਪਹਿਲ ਦੇਣਗੀਆਂ। ਉਨ੍ਹਾਂ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸਕੂਲ ਨੂੰ ਨਵੀਆਂ ਸਫ਼ਲਤਾਵਾਂ ਵੱਲ ਲੈ ਜਾਣ ਦਾ ਸੰਕਲਪ ਵੀ ਪ੍ਰਗਟਾਇਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਵੀ ਹਾਜ਼ਰ ਸੀ।
ਪਿਛਲੀ ਖ਼ਬਰ ਕੈਬਨਿਟ ਮੰਤਰੀ ਕਟਾਰੂਚੱਕ ਵਲੋਂ ਭੋਆ ਹਲਕੇ ਦੇ ਪਿੰਡ ਨਾਲਾ ਸਮੇਤ 3 ਪਿੰਡਾਂ ’ਚ ਲੋਕ ਮਿਲਣੀਆਂ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਸੁਲਤਾਨੀ ਵਿਖੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।