08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਮੱਕੀ ਦੀ ਫਸਲ ’ਚ ਫਾਲ ਆਰਮੀਵਰਮ ਦੇ ਵਧਦੇ ਹਮਲੇ ਤੋਂ ਕਿਸਾਨ ਸੁਚੇਤ ਰਹਿਣ-ਡਾ. ਪਠਾਨੀਆ

ਅਜੀਤ ਡੈਸਕ 15-07-2026
ਸ਼ਾਹਪੁਰ ਕੰਢੀ, 14 ਜੁਲਾਈ (ਰਣਜੀਤ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਘੋਹ ਵਲੋਂ ਜ਼ਿਲ੍ਹੇ ਦੇ ਮੱਕੀ ਉਤਪਾਦਕ ਇਲਾਕੇ ਵਿਚ ਮੱਕੀ ਦੀ ਫਸਲ ਨੂੰ ਲੱਗਣ ਵਾਲੀ ਬਿਮਾਰੀ ਫਾਲ ਆਰਮੀਵਰਮ ਸੁਚੇਤ ਕਰਨ ਦੇ ਮੰਤਵ ਨਾਲ ਡਿਪਟੀ ਡਾਇਰੈਕਟਰ ਰਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠ ਡਾ: ਵਿਨੇ ਪਠਾਨੀਆ ਵਲੋਂ ਆਪਣੀ ਟੀਮ ਨਾਲ ਵੱਖ-ਵੱਖ ਪਿੰਡਾਂ ਵਿਚ ਜਾ ਕੇ ਇਸ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨ ਬਿਮਾਰੀ ਨੂੰ ਸਮੇਂ ਸਿਰ ਪਹਿਚਾਣ ਕੇ ਵਿਗਿਆਨਕ ਪ੍ਰਬੰਧ ਅਪਣਾਉਣ। ਡਾ: ਵਿਨੇ ਪਠਾਨੀਆ ਨੇ ਦੱਸਿਆ ਕਿ ਇਲਾਕੇ ਦਾ ਸਰਵੇਖਣ ਦੌਰਾਨ ਕੁਝ ਖੇਤਾਂ ਵਿਚ ਮੱਕੀ ਦੀ ਫਸਲֈ’ਤੇ ਫਾਲ ਆਰਮੀਵਰਮ ਦਾ ਹਮਲਾ ਵੇਖਣ ਨੂੰ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਮਾਨਸੂਨ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਕੀਟ ਦੀ ਸਰਗਰਮੀ ਵੱਧ ਜਾਂਦੀ ਹੈ। ਜੇਕਰ ਸਮੇਂ ਸਿਰ ਪਹਿਚਾਣ ਨਾ ਕੀਤੀ ਜਾਵੇ ਤਾਂ ਫਸਲਾਂ ਨੂੰ ਕਾਫੀ ਨੁਕਸਾਨ ਪਹੁੰਚ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਫਾਲ ਆਰਮੀਵਰਮ ਦੇ ਜੀਵਨ ਚੱਕਰ, ਪਹਿਚਾਣ ਦੇ ਲੱਛਣ ਅਤੇ ਏਕੀਕ੍ਰਿਤ ਕੀਟ ਪ੍ਰਬੰਧਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਫਸਲ ਦੀ ਲਗਾਤਾਰ ਨਿਗਰਾਨੀ ਕਰਦੇ ਰਹਿਣ, ਜੇਕਰ ਫਸਲ ਪੱਤਿਆਂ ’ਤੇ ਰੋਆਂ ਨਾਲ ਢੱਕੇ ਅੰਡਿਆਂ ਦੇ ਗੁੱਛੇ ਦਿਖਾਈ ਦੇਣ ਤਾਂ ਉਨ੍ਹਾਂ ਨੂੰ ਹੱਥ ਨਾਲ ਇਕੱਠਾ ਕਰਕੇ ਨਸ਼ਟ ਕਰ ਦੇਣਾ ਚਾਹੀਦਾ ਹੈ। ਯੂਨੀਵਰਸਿਟੀ ਵਲੋਂ ਸਿਫਾਰਸ਼ ਕੀਤੇ ਕੀਟਨਾਸ਼ਕਾਂ ਦਾ ਪ੍ਰਯੋਗ ਕਰਨਾ ਚਾਹੀਦਾ ਹੈ।
ਪਿਛਲੀ ਖ਼ਬਰ ‘ਸਤਲੁਜ’ ਫਿਲਮ ਸ਼ੁਰੂ ਕਰਵਾਉਣ ਲਈ ਸਿੱਖ ਜਥੇਬੰਦੀਆਂ ਨੇ ਕੇਂਦਰੀ ਗ੍ਰਹਿ ਮੰਤਰੀ ਦੇ ਨਾਂਅ ਡੀ.ਸੀ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਕੈਬਨਿਟ ਮੰਤਰੀ ਕਟਾਰੂਚੱਕ ਵਲੋਂ ਭੋਆ ਹਲਕੇ ਦੇ ਪਿੰਡ ਨਾਲਾ ਸਮੇਤ 3 ਪਿੰਡਾਂ ’ਚ ਲੋਕ ਮਿਲਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।