17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਮਾਰਕੀਟ ਕਮੇਟੀ ਕਾਦੀਆਂ ਦੇ ਪੈਰਾਸ਼ੂਟ ਚੇਅਰਮੈਨ ਦੀ ਨਿਯੁਕਤੀ ਬਣੀ ਚਰਚਾ ਦਾ ਵਿਸ਼ਾ

ਅਜੀਤ ਡੈਸਕ 16-07-2026
ਕਾਦੀਆਂ, 15 ਜੁਲਾਈ (ਹਰਦੀਪ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਮਾਰਕੀਟ ਕਮੇਟੀ ਕਾਦੀਆਂ ਦਾ ਬਲਾਕ ਧਾਰੀਵਾਲ ਤੇ ਮਾਰਕੀਟ ਕਮੇਟੀ ਧਾਰੀਵਾਲ ਦੇ ਖੇਤਰ ’ਚ ਰਹਿਣ ਵਾਲੇ ਮੁਖਦੇਵ ਸਿੰਘ ਆਲੋਵਾਲ ਨੂੰ ਪੈਰਾਸ਼ੂਟ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਕਾਦੀਆਂ ਹਲਕੇ ਦੇ ਆਮ ਆਦਮੀ ਪਾਰਟੀ ਦੇ ਕਈ ਸਥਾਨਕ ਵਰਕਰਾਂ ਤੇ ਆਗੂਆਂ ’ਚ ਨਿਰਾਸ਼ਾ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਵਰਕਰਾਂ ਦਾ ਕਹਿਣਾ ਹੈ ਕਿ ਜਿਸ ਵਿਅਕਤੀ ਨੂੰ ਮਾਰਕੀਟ ਕਮੇਟੀ ਕਾਦੀਆਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਉਸ ਦਾ ਪਿੰਡ ਮਾਰਕੀਟ ਕਮੇਟੀ ਕਾਦੀਆਂ ਦੇ ਅਧਿਕਾਰ ਖੇਤਰ ਵਿਚ ਸ਼ਾਮਲ ਨਹੀਂ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਸ ਅਹੁਦੇ ਲਈ ਕਾਦੀਆਂ ਮਾਰਕੀਟ ਕਮੇਟੀ ਦੇ ਅਧੀਨ ਆਉਂਦੇ ਪਿੰਡਾਂ ਵਿਚੋਂ ਕਿਸੇ ਯੋਗ, ਮਿਹਨਤੀ ਤੇ ਲੰਬੇ ਸਮੇਂ ਤੋਂ ਪਾਰਟੀ ਲਈ ਕੰਮ ਕਰ ਰਹੇ ਵਰਕਰ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਸੀ। ਵਰਕਰਾਂ ਨੇ ਕਿਹਾ ਕਿ ਕਾਦੀਆਂ ਹਲਕੇ ਵਿਚ ਅਨੇਕਾਂ ਅਜਿਹੇ ਪਾਰਟੀ ਕਾਰਕੁੰਨ ਹਨ, ਜਿਨ੍ਹਾਂ ਨੇ ਮੁਸ਼ਕਲ ਸਮਿਆਂ ਵਿਚ ਵੀ ਪਾਰਟੀ ਦਾ ਝੰਡਾ ਬੁਲੰਦ ਰੱਖਿਆ ਅਤੇ ਹਰ ਚੋਣ ਵਿਚ ਪੂਰੀ ਨਿਸ਼ਠਾ ਨਾਲ ਕੰਮ ਕੀਤਾ। ਉਨ੍ਹਾਂ ਨੂੰ ਉਮੀਦ ਸੀ ਕਿ ਸਰਕਾਰ ਸਥਾਨਕ ਵਰਕਰਾਂ ਦੀਆਂ ਭਾਵਨਾਵਾਂ ਅਤੇ ਯੋਗਤਾ ਨੂੰ ਧਿਆਨ ਵਿਚ ਰੱਖ ਕੇ ਫੈਸਲਾ ਕਰੇਗੀ। ਸਥਾਨਕ ਵਰਕਰਾਂ ਨੇ ਪੰਜਾਬ ਸਰਕਾਰ ਤੇ ਪਾਰਟੀ ਦੀ ਉੱਚ ਲੀਡਰਸ਼ਿਪ ਨੂੰ ਅਪੀਲ ਕੀਤੀ ਹੈ ਕਿ ਕਾਦੀਆਂ ਹਲਕੇ ਦੀ ਅਸਲ ਸਥਿਤੀ ਅਤੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਿਆ ਜਾਵੇ ਤਾਂ ਜੋ ਮਿਹਨਤੀ ਕਾਰਕੁੰਨਾਂ ਦਾ ਮਨੋਬਲ ਬਣਿਆ ਰਹੇ ਤੇ ਭਵਿੱਖ ਵਿਚ ਅਜਿਹੇ ਫੈਸਲੇ ਕਰਦੇ ਸਮੇਂ ਸਥਾਨਕ ਇਕਾਈਆਂ ਨਾਲ ਵੀ ਸਲਾਹ-ਮਸ਼ਵਰਾ ਕੀਤਾ ਜਾਵੇ।
ਪਿਛਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਠਾਕੁਰ ਬਲਰਾਜ ਸਿੰਘ ‘ਆਪ’ ’ਚ ਸ਼ਾਮਿਲ, ਮੁੱਖ ਮੰਤਰੀ ਮਾਨ ਵਲੋਂ ਸਵਾਗਤ ਅਗਲੀ ਖ਼ਬਰ ਲੋਨ ਦਿਵਾਉਣ ਦੇ ਨਾਂਅ ’ਤੇ ਠੱਗੀ ਮਾਰਨ ਵਾਲੇ 3 ਵਿਅਕਤੀਆਂ ’ਤੇ ਧੋਖਾਧੜੀ ਦਾ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।