17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸਵੱਛ ਭਾਰਤ ਅਭਿਆਨ ਨੂੰ ਸਫ਼ਲ ਬਣਾਉਣ ਲਈ ਭਾਜਪਾ ਬਟਾਲਾ ਵਲੋਂ ਸਫ਼ਾਈ ਮੁਹਿੰਮ

ਅਜੀਤ ਡੈਸਕ 16-07-2026
ਬਟਾਲਾ, 15 ਜੁਲਾਈ (ਸਤਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਟਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਰਕਲਾਂ ’ਚ ‘ਸਵੱਛ ਭਾਰਤ ਅਭਿਆਨ’ ਤਹਿਤ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਜਨਤਕ ਥਾਵਾਂ, ਬਾਜ਼ਾਰਾਂ, ਧਾਰਮਿਕ ਸਥਾਨਾਂ ਦੇ ਆਲੇ-ਦੁਆਲੇ ਤੇ ਹੋਰ ਮਹੱਤਵਪੂਰਨ ਸਥਾਨਾਂ ਦੀ ਸਫ਼ਾਈ ਕਰਕੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਬਣਾਈ ਰੱਖਣ ਦਾ ਸੰਦੇਸ਼ ਦਿੱਤਾ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਵਾਲੀਆ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤਾ ਗਿਆ ‘ਸਵੱਛ ਭਾਰਤ ਅਭਿਆਨ’ ਸਿਰਫ਼ ਇਕ ਸਰਕਾਰੀ ਯੋਜਨਾ ਨਹੀਂ, ਸਗੋਂ ਦੇਸ਼ ਵਾਸੀਆਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਵਾਲਾ ਇਕ ਰਾਸ਼ਟਰੀ ਜਨ ਅੰਦੋਲਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਟਾਲਾ ਦੇ ਹਰ ਸਰਕਲ ਵਿਚ ਇਹ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਸਮਾਜ ਵਿਚ ਸਫ਼ਾਈ ਪ੍ਰਤੀ ਜਾਗਰੂਕਤਾ ਹੋਰ ਵਧੇ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਹੀ ਸਿਹਤਮੰਦ ਸਮਾਜ ਦੀ ਨੀਂਹ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਭਿਆਨ ਨੂੰ ਲਗਾਤਾਰ ਜਨ-ਜਨ ਤੱਕ ਪਹੁੰਚਾਉਣ ਤੇ ਲੋਕਾਂ ਨੂੰ ਸਫ਼ਾਈ ਪ੍ਰਤੀ ਪ੍ਰੇਰਿਤ ਕਰਨ। ਇਸ ਮੌਕੇ ਭਾਜਪਾ ਦੇ ਵੱਖ-ਵੱਖ ਸਰਕਲਾਂ ਦੇ ਪ੍ਰਧਾਨਾਂ, ਮੰਡਲ ਅਹੁਦੇਦਾਰਾਂ ਤੇ ਵਰਕਰਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਦਿਆਂ ਸਵੱਛ ਭਾਰਤ ਅਭਿਆਨ ਨੂੰ ਸਫ਼ਲ ਬਣਾਉਣ ਦਾ ਸੰਕਲਪ ਲਿਆ।
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਪੰ.ਰ ਬਿ.ਬੋੋਰਡ ਕਰਮਚਾਰੀ ਦਲ ਸਰਕਲ ਗੁਰਦਾਸਪੁਰ ਵਲੋਂ ਡਿਪਟੀ ਚੀਫ ਇੰਜਨੀਅਰ ਨੂੰ ਮੰਗਾਂ ਤੋਂ ਜਾਣੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।