17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

ਅਜੀਤ ਡੈਸਕ 16-07-2026
ਕਾਹਨੂੰਵਾਨ, 15 ਜੁਲਾਈ (ਨਿਸ਼ਾਨ ਸਿੰਘ ਚਾਹਲ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਕਾਰਵਾਈ ਕਰਦਿਆਂ ਕਾਹਨੂੰਵਾਨ ਪੁਲਿਸ ਵਲੋਂ ਇਕ ਨੌਜਵਾਨ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਲਖਵਿੰਦਰ ਸਿੰਘ ਭੈੜੇ ਪੁਰਸ਼ਾਂ ਦੀ ਭਾਲ ਇਲਾਕੇ ਅੰਦਰ ਸਮੇਤ ਪੁਲਿਸ ਪਾਰਟੀ ਗਸ਼ਤ ਕਰ ਰਹੇ ਸਨ। ਜਦੋਂ ਉਹ ਪਿੰਡ ਕਾਲਾ ਬਾਲਾ ਟੀ- ਪੁਆਇੰਟ ਦੇ ਕੋਲ ਪੁੱਜੇ ਤਾਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਇਕ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਪੁਲਿਸ ਪਾਰਟੀ ਨੂੰ ਉਸ ਕੋਲੋਂ 6 ਗ੍ਰਾਮ ਹੈਰੋਇਨ ਮਿਲੀ। ਇਸ ਨੌਜਵਾਨ ਦੀ ਪਹਿਚਾਣ ਦੀਵਾਂਕਰ ਕੁਮਾਰ ਪੁੱਤਰ ਪ੍ਰਦੀਪ ਯਾਦਵ ਵਾਸੀ ਹਨੂੰਮਾਨ ਚੌਕ ਗੁਰਦਾਸਪੁਰ ਵਜੋਂ ਹੋਈ ਹੈ। ਉਸ ਦੇ ਖ਼ਿਲਾਫ਼ ਐਨ.ਡੀ.ਪੀ.ਐਸ. ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ।
ਪਿਛਲੀ ਖ਼ਬਰ ਛੁੱਟੀ ਆਏ ਫੌਜੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਅਗਲੀ ਖ਼ਬਰ ਸਵੱਛ ਭਾਰਤ ਅਭਿਆਨ ਨੂੰ ਸਫ਼ਲ ਬਣਾਉਣ ਲਈ ਭਾਜਪਾ ਬਟਾਲਾ ਵਲੋਂ ਸਫ਼ਾਈ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।