17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਨਾਬਾਲਗ ਲੜਕੀ ਘਰੋਂ ਪੈਸੇ ਤੇ ਗਹਿਣੇ ਲੈ ਕੇ ਹੋਈ ਲਾਪਤਾ

ਅਜੀਤ ਡੈਸਕ 16-07-2026
ਬਟਾਲਾ, 15 ਜੁਲਾਈ (ਰਾਕੇਸ਼ ਰੇਖੀ)-ਨਾਬਾਲਗ ਲੜਕੀ ਘਰ ਤੋਂ ਨਕਦੀ ਅਤੇ ਗਹਿਣੇ ਲੈ ਕੇ ਲਾਪਤਾ ਹੋ ਗਈ। ਪਿਛਲੇ 4 ਮਹੀਨਿਆਂ ਤੋਂ ਲਾਪਤਾ ਹੋਈ ਲੜਕੀ ਦੇ ਮਾਮਲੇ ਵਿਚ ਪੁਲਿਸ ਨੇ ਨਾਮਾਲੂਮ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਿਵਲ ਲਾਇਨ ਵਿਚ ਦਰਜ ਇਸ ਮਾਮਲੇ ਦੀ ਜਾਂਚ ਸਬ ਇੰਸਪੈਕਟਰ ਰਾਹਤ ਵਲੋਂ ਕੀਤੀ ਜਾ ਰਹੀ ਹੈ। ਥਾਣੇ ਹੇਠ ਆਉਂਦੇ ਇਕ ਇਲਾਕੇ ਦੀ ਰਹਿਣ ਵਾਲੀ ਇਕ ਮਹਿਲਾ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੀ ਨਾਬਾਲਗ ਪੋਤਰੀ ਕਰੀਬ 4 ਮਹੀਨੇ ਪਹਿਲਾਂ ਘਰੋਂ ਘਰੇਲੂ ਸਾਮਾਨ ਲੈਣ ਲਈ ਬਾਜ਼ਾਰ ਗਈ ਸੀ, ਪਰ ਉਹ ਘਰ ਵਾਪਸ ਨਹੀਂ ਆਈ। ਘਰੋਂ ਜਾਂਦੀ ਹੋਈ ਆਪਣੇ ਨਾਲ ਕਰੀਬ 70 ਹਜ਼ਾਰ ਰੁਪਏ, 3 ਤੋਲੇ ਸੋਨੇ ਦੇ ਗਹਿਣੇ ਤੇ ਆਪਣੇ ਦਸਤਾਵੇਜ ਵੀ ਲੈ ਗਈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਨਾਮਾਲੂਮ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਮਾਨ ਮੈਮੋਰੀਅਲ ਮੈਰੀਟੋਰੀਅਸ ਸਕਾਲਰਸ਼ਿਪ ਟਰੱਸਟ ਵਲੋਂ ਲਲਹੇੜੀ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਮੋਦੀ ਦੀ ਪੰਜਾਬ ਫੇਰੀ ਦਾ ਪੰਜਾਬ ਵਾਸੀਆਂ ’ਚ ਪੂਰਾ ਉਤਸ਼ਾਹ- ਸੋਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।