12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪੀ.ਐੱਮ. ਸ਼੍ਰੀ ਸ.ਸ.ਸ. ਸਕੂਲ ਕਾਦੀਆਂ ਤੇ ਸ. ਹਾਈ ਸਕੂਲ ਬਸਰਾਵਾਂ ਦਾ ਮੁਕੇਸ਼ ਵਰਮਾ ਨੇ ਕੀਤਾ ਦੌਰਾ

ਅਜੀਤ ਡੈਸਕ 17-07-2026
ਕਾਦੀਆਂ, 16 ਜੁਲਾਈ (ਸਤਿੰਦਰ ਸਿੰਘ)-ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ, ਕਿੱਤਾਮੁਖੀ ਕੋਰਸਾਂ ਤੇ ਪ੍ਰਤੀਯੋਗੀ ਪ੍ਰੀਖਿਆਵਾਂ ਸਬੰਧੀ ਸਹੀ ਤੇ ਸਮੇਂ ਸਿਰ ਮਾਰਗ ਦਰਸ਼ਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਆਦਿਤਿਆ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਗੁਰਦਾਸਪੁਰ ਰਾਜੇਸ਼ ਕੁਮਾਰ ਸ਼ਰਮਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੱਧਰ ’ਤੇ ਵਿਸ਼ੇਸ਼ ਕਰੀਅਰ ਮਾਰਗ ਦਰਸ਼ਨ ਤੇ ਜਾਗਰੂਕਤਾ ਮੁਹਿੰਮ ਸਫ਼ਲਤਾ ਪੂਰਵਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਗਾਈਡੈਂਸ ਕੌਂਸਲਰ ਸ੍ਰੀ ਮੁਕੇਸ਼ ਵਰਮਾ ਨੇ ਬਲਾਕ ਕਾਦੀਆਂ-1 ਦੇ ਗਾਈਡੈਂਸ ਕੌਂਸਲਰ ਜਤਿੰਦਰ ਸਿੰਘ ਦੇ ਨਾਲ ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਅਤੇ ਸਰਕਾਰੀ ਹਾਈ ਸਕੂਲ ਬਸਰਾਵਾਂ ਦਾ ਦੌਰਾ ਕੀਤਾ। ਇਸ ਦੌਰਾਨ ਸਕੂਲਾਂ ਵਿਚ ਸਥਾਪਿਤ ਗਾਈਡੈਂਸ ਕਾਰਨਰਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ। ਸ੍ਰੀ ਮੁਕੇਸ਼ ਵਰਮਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਰੁਚੀ, ਯੋਗਤਾ ਅਤੇ ਸਮਰੱਥਾ ਦੇ ਅਨੁਸਾਰ ਕਰੀਅਰ ਦੀ ਚੋਣ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਇੰਜੀਨੀਅਰਿੰਗ, ਮੈਡੀਕਲ, ਖੇਤੀਬਾੜੀ, ਪੈਰਾ-ਮੈਡੀਕਲ, ਸਕਿੱਲ ਡਿਵੈਲਪਮੈਂਟ, ਆਈ.ਟੀ., ਮੈਨੇਜ਼ਮੈਂਟ ਤੇ ਹੋਰ ਕਿੱਤਾਮੁਖੀ ਕੋਰਸਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੇ ਨਾਲ-ਨਾਲ ਉਨ੍ਹਾਂ ਨੇ ਯੂ.ਪੀ.ਐੱਸ.ਸੀ., ਪੀ.ਪੀ.ਐੱਸ.ਸੀ., ਐੱਸ.ਐੱਸ.ਸੀ., ਬੈਂਕਿੰਗ, ਡਿਫੈਂਸ ਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਰੀ ਲਈ ਅਪਣਾਈ ਜਾਣ ਵਾਲੀ ਰਣਨੀਤੀ ਅਤੇ ਉਪਲੱਬਧ ਸਰੋਤਾਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਇਸ ਮੌਕੇ ਸਰਕਾਰੀ ਹਾਈ ਸਕੂਲ ਬਸਰਾਵਾਂ ਦੇ ਮੁੱਖ ਅਧਿਆਪਕ-ਕਮ-ਬਲਾਕ ਨੋਡਲ ਅਫ਼ਸਰ ਸ੍ਰੀ ਵਿਜੇ ਕੁਮਾਰ ਨੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਤੇ ਉਨ੍ਹਾਂ ਦੀ ਟੀਮ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸਕੂਲ ਕੌਂਸਲਰ ਸਰਨਜੀਤ ਕੌਰ, ਡਾ. ਸਿਕੰਦਰ ਸਿੰਘ, ਲੈਕ. ਅਭਿਲਾਸ਼ ਅਤੇ ਲੈਕ. ਨਰਿੰਦਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦਾਸਪੁਰ ਵਿਚ ਖਾਦ ਦੀ ਕਾਲਾ ਬਾਜ਼ਾਰੀ ਤੇ ਟੈਗਿੰਗ ਖ਼ਿਲਾਫ਼ ਖੇਤੀਬਾੜੀ ਵਿਭਾਗ ਦਾ ਵੱਡਾ ਐਕਸ਼ਨ *26 ਸੈਂਪਲ ਭਰੇ, ਕਈ... ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਐਸ.ਡੀ.ਓ ਦਫ਼ਤਰ ਬਹਿਰਾਮਪੁਰ ਦਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।