12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਦੀਨਾਨਗਰ ਹਲਕੇ ’ਚ ਆਮ ਆਦਮੀ ਪਾਰਟੀ ਮਜਬੂਤ ਹੋਈ- ਬਾਠਾਂਵਾਲਾ

ਅਜੀਤ ਡੈਸਕ 17-07-2026
ਦੀਨਾਨਗਰ, 16 ਜੁਲਾਈ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੇ ਪੰਜਾਬ ਦੇ ਲੋਕਾਂ ਦੇ ਮਨਾਂ ਉੱਪਰ ਚੰਗਾ ਪ੍ਰਭਾਵ ਪਾਇਆ ਹੈ ਤੇ ਸੂਬੇ ਦੇ ਲੋਕ ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਖੁਸ਼ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਨੰਬਰਦਾਰ ਕਰਨੈਲ ਸਿੰਘ ਬਾਠਾਂਵਾਲਾ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਸਾਰੇ ਵਰਗਾਂ ਨੂੰ ਧਿਆਨ ’ਚ ਰੱਖ ਕੇ ਯੋਜਨਾਵਾਂ ਉਲੀਕੀਆਂ ਗਈਆਂ ਹਨ ਤੇ ਯੋਜਨਾਵਾਂ ਦਾ ਲਾਭ ਹਰੇਕ ਵਰਗ ਤੱਕ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੀਆਂ ਸਿੰਜਾਈ ਲੋੜਾਂ ਪੂਰੀਆਂ ਕਰਨ ਲਈ ਨਹਿਰੀ ਪਾਣੀ ਤੇ ਟਿਊਬਵੈਲਾਂ ਲਈ ਵਾਧੂ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਸਿਹਤ ਤੇ ਸਿੱਖਿਆ ਸਹੂਲਤਾਂ ਦੇ ਖੇਤਰ ਵਿਚ ਪੰਜਾਬ ਸਰਕਾਰ ਨੇ ਸ਼ਾਨਦਾਰ ਕੰਮ ਕੀਤਾ ਹੈ, ਔਰਤਾਂ ਨੂੰ ਹਜਾਰ ਪੰਦਰਾਂ ਸੌ ਰੁਪਏ ਪ੍ਰਤੀ ਮਹੀਨਾ ਦੇਣ ਨਾਲ ਔਰਤਾਂ ਅੰਦਰ ਖੁਸ਼ੀ ਦਾ ਮਹੌਲ ਹੈ, ਹਰੇਕ ਘਰੇਲੂ ਬਿਜਲੀ ਖਪਤਕਾਰ ਨੂੰ 600 ਯੂਨਿਟ ਮੁਆਫੀ ਨਾਲ 90 ਫੀਸਦੀ ਘਰੇਲੂ ਬਿਜਲੀ ਖਪਤਕਾਰਾਂ ਦੇ ਬਿੱਲ ਜੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਵੀ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਲਗਾਤਾਰ ਮਜਬੂਤ ਹੋਈ ਹੈ ਅਤੇ ਪਾਰਟੀ ਦੇ ਵੋਟ ਬੈਂਕ ਵਿਚ ਭਾਰੀ ਇਜਾਫਾ ਹੋਇਆ ਹੈ। ਜਿਸ ਸਦਕਾ ਆਮ ਆਦਮੀ ਪਾਰਟੀ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਦੀਨਾਨਗਰ ਹਲਕੇ ਤੋਂ ਸ਼ਾਨਦਾਰ ਜਿੱਤ ਹਾਸਲ ਕਰੇਗੀ।
ਪਿਛਲੀ ਖ਼ਬਰ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ’ਚ ਲੱਗੇ ਕੂੜੇ ਦੇ ਢੇਰ *ਲੋਕਾਂ ਤੇ ਵਪਾਰੀਆਂ ਦੀਆਂ ਵਧੀਆਂ ਮੁਸ਼ਕਿਲਾਂ ਅਗਲੀ ਖ਼ਬਰ ਕਿਡਜ਼ ਕੇਅਰ ਇੰਟਰਨੈਸ਼ਨਲ ਸਕੂਲ ’ਚ ਵਿਗਿਆਨ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।