12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਨੇ ਚੀਫ ਇੰਜੀਨੀਅਰ ਨੂੰ ਸੌਂਪਿਆ ਮੰਗ ਪੱਤਰ

ਅਜੀਤ ਡੈਸਕ 17-07-2026
ਗੁਰਦਾਸਪੁਰ, 16 ਜੁਲਾਈ (ਅਸ਼ੋਕ ਸ਼ਰਮਾ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਗੁਰਦਾਸਪੁਰ ਦੇ ਆਗੂਆਂ ਨੇ ਆਪਣੀਆਂ ਹੱਕੀ ਮੰਗਾਂ ਪ੍ਰਤੀ ਡਿਪਟੀ ਚੀਫ ਇੰਜੀਨੀਅਰ ਅਮਿਤ ਕੁਮਾਰ ਸ਼ਰਮਾ ਨੂੰ ਮੰਗ ਪੱਤਰ ਸੌਪ ਕੇ ਜਾਣੂ ਕਰਵਾਇਆ। ਜਾਣਕਾਰੀ ਦਿੰਦੇ ਹੋਏ ਸਰਕਲ ਪ੍ਰਧਾਨ ਦਿਲਬਾਗ ਸਿੰਘ ਬੁੱਟਰ, ਸੁਖਵਿੰਦਰ ਸਿੰਘ ਗਿੱਲ, ਤਰਲੋਕ ਸਿੰਘ ਖੁਸ਼ੀਪੁਰ, ਬਲਵਿੰਦਰ ਸਿੰਘ ਝਾਵਰ, ਜਗਦੀਪ ਸਿੰਘ, ਰਕੇਸ਼ ਠਾਕੁਰ, ਦਰਸ਼ਨ ਕੁਮਾਰ ਨੇ ਦੱਸਿਆ ਕਿ ਡਿਪਟੀ ਚੀਫ ਇੰਜੀ: ਨੇ ਕਰਮਚਾਰੀ ਦਲ ਦੀਆਂ ਸਾਰੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣ ਕੇ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਗੁਰਜੀਤ ਸਿੰਘ ਘੁੰਮਣ ਸੁਪਰਡੈਂਟ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਰਸੂਲਪੁਰ ਟੱਪਰੀਆਂ ਵਿਖੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ ਵੈੱਲਫੇਅਰ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।