13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਹਲਕਾ ਇੰਚਾਰਜ ਪੰਨੂੰ ਨੇ ਪਿੰਡ ਭਾਗੋਵਾਲ ’ਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਅਜੀਤ ਡੈਸਕ 18-07-2026
ਬਟਾਲਾ, 17 ਜੁਲਾਈ (ਸਤਿੰਦਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਭਾਗੋਵਾਲ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਨੂੰ ਹੱਲ ਕਰਨ ਲਈ ਮੌਕੇ ਦੇ ਉੱਪਰ ਹੀ ਸੰਬੰਧਿਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਸ: ਪੰਨੂੰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰਨ ਦੇ ਨਾਲ-ਨਾਲ ਹੋਰ ਸਹੂਲਤਾਂ ਦੇ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਜਿੰਨੀਆਂ ਵੀ ਪੰਜਾਬ ਅੰਦਰ ਸਰਕਾਰਾਂ ਬਣਦੀਆਂ ਰਹੀਆਂ ਹਨ, ਉਹ ਸਿਰਫ ਲੋਕਾਂ ਨੂੰ ਵੋਟਾਂ ਲੈਣ ਤੱਕ ਹੀ ਵਰਤਦੀਆਂ ਰਹੀਆਂ ਹਨ, ਜਦ ਕਿ ਮਾਨ ਸਰਕਾਰ ਨੇ ਬਹੁਤ ਸਾਰੀਆਂ ਸੁੱਖ-ਸਹੂਲਤਾਂ ਦੇ ਕੇ ਲੋਕਾਂ ਦੇ ਮਨਾਂ ਅੰਦਰ ਆਪਣੀ ਵੱਖਰੀ ਜਗ੍ਹਾ ਬਣਾਈ ਹੈ, ਜਿਸ ਸਦਕਾ ਪੰਜਾਬ ਦੇ ਲੋਕ 2027 ਵਿਚ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਸ਼ਾਹਿਤ ਹਨ। ਇਸ ਮੌਕੇ ਸ: ਪੰਨੂੰ ਨੇ ਲੋਕਾਂ ਨੂੰ ਮਾਨ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਸਰਪੰਚ ਪਲਵਿੰਦਰ ਸਿੰਘ, ਗੁਰਦੀਪ ਸਿੰਘ, ਦਿਲਬਾਗ ਸਿੰਘ, ਰੁਪਿੰਦਰ ਸਿੰਘ, ਰਮੇਸ਼ ਕੁਮਾਰ, ਸੁਲੱਖਣ ਸਿੰਘ, ਗੁਰਪ੍ਰੀਤ ਸਿੰਘ, ਪ੍ਰਦੀਪ ਸਿੰਘ, ਹਰਪ੍ਰੀਤ ਸਿੰਘ, ਸੰਦੀਪ ਸਿੰਘ, ਧਰਮ ਸਿੰਘ, ਗੁੱਡੀ, ਕਸ਼ਮੀਰ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਰਹੇ।
ਪਿਛਲੀ ਖ਼ਬਰ ਬਟਾਲਾ ਨੇੜਲੇ ਪਿੰਡ ਦੇ ਨੌਜਵਾਨ ਦੀ ਆਸਟਰੇਲੀਆ ’ਚ ਸੜਕ ਹਾਦਸੇ ਦੌਰਾਨ ਮੌਤ ਅਗਲੀ ਖ਼ਬਰ ਸਫ਼ਾਈ ਮੁਲਾਜ਼ਮਾਂ ਨੇ ਸਰਕਾਰ ਦਾ ਫੂਕਿਆ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।