14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਪਿੰਡ ਮੁਰੀਦ ਕੇ ਵਾਸੀਆਂ ਨੂੰ ਰਾਸ਼ਨ ਕਿੱਟਾਂ ਤੇ ਰਾਸ਼ਨ ਕਾਰਡ ਵੰਡੇ

ਅਜੀਤ ਡੈਸਕ 18-07-2026
ਫ਼ਤਹਿਗੜ੍ਹ ਚੂੜੀਆਂ, 17 ਜੁਲਾਈ (ਅਵਤਾਰ ਸਿੰਘ ਰੰਧਾਵਾ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਮੁਰੀਦਕੇ ਵਿਖੇ ਸਰਪੰਚ ਅੰਮ੍ਰਿਤਪਾਲ ਕੌਰ ਦੀ ਅਗਵਾਈ ਵਿਚ ਹੋਈ ਮੀਟਿੰਗ ਮੌਕੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਏ ਜਾਣ ਵਾਲੇ ਰਾਸ਼ਨ ਕਿੱਟਾਂ ਵੰਡੀਆਂ। ਇਸ ਮੌਕੇ ਹਲਕਾ ਇੰਚਾਰਜ ਪੰਨੂੰ ਨੇ ਸਰਪੰਚ ਮਲਕੀਤ ਸਿੰਘ ਅਤੇ ਪੰਚਾਇਤ ਦੀ ਹਾਜ਼ਰੀ ਵਿਚ ਪਿੰਡ ਮੁਰੀਦਕੇ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਵਿਸ਼ਵਾਸ ਦਿਵਾਇਆ ਕਿ ਮੇਰਾ ਹਲਕਾ ਮੇਰਾ ਪਰਿਵਾਰ ਹੈ ਜਿਸ ਦਾ ਮੈਨੂੰ ਸ਼ੁਰੂ ਤੋਂ ਲੈ ਕੇ ਹੁਣ ਤੱਕ ਹਮੇਸ਼ਾਂ ਫਿਕਰ ਰਿਹਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਹੁਣ ਤੱਕ ਦੀਆਂ ਦਿੱਤੀਆਂ ਗਈਆਂ ਸਹੂਲਤਾਂ ਉੱਪਰ ਚਾਨਣਾ ਪਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਲੋਕ ਹਿਤੈਸ਼ੀ ਬਣ ਕੇ ਘਰ-ਘਰ ਸੁਵਿਧਾਵਾਂ ਪਹੁੰਚਾਉਣ ਲਈ ਫਿਕਰਮੰਦ ਹੈ। ਉਨ੍ਹਾਂ ਦੇ ਪਿੰਡ ਮੁਰੀਦਕੇ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪਿੰਡ ਮੁਰੀਦਕੇ ਅੰਦਰ ਜਿੱਥੇ ਪਹਿਲਾਂ ਵੀ ਉੱਚ ਪੱਧਰੀ ਵਿਕਾਸ ਚੱਲ ਰਹੇ ਹਨ ਉਥੇ ਪਿੰਡ ਦੀ ਦਿੱਖ ਨੂੰ ਹਰ ਤਰ੍ਹਾਂ ਨਾਲ ਆਲੀਸ਼ਾਨ ਬਣਾਇਆ ਜਾਵੇਗਾ। ਇਸ ਮੌਕੇ ਮਨਪਵਿੱਤਰਪਾਲ ਸਿੰਘ, ਏ.ਐੱਸ.ਆਈ. ਰਾਮ ਸਿੰਘ, ਮਲਕੀਤ ਸਿੰਘ, ਸੂਬਾ ਸਿੰਘ, ਹਰਜੀਤ ਸਿੰਘ, ਰਘਬੀਰ ਸਿੰਘ, ਮੋਹਨ ਸਿੰਘ, ਬਲਵਿੰਦਰ ਸਿੰਘ, ਹਰਦੇਵ ਸਿੰਘ, ਵੱਸਣ ਸਿੰਘ, ਸੰਦੀਪ ਸਿੰਘ, ਬਲਕਾਰ ਸਿੰਘ, ਗੁਰਪ੍ਰੀਤ ਸਿੰਘ, ਅਜੀਤ ਸਿੰਘ, ਸੁਲੱਖਣ ਸਿੰਘ, ਗੁਰਦੀਪ ਸਿੰਘ, ਗੁਰਦਿਆਲ ਸਿੰਘ, ਬਲਜਿੰਦਰ ਸਿੰਘ, ਮੁਖਤਿਆਰ ਸਿੰਘ, ਮੁਖਤਿਆਰ ਸਿੰਘ, ਹਰਜਿੰਦਰ ਸਿੰਘ, ਸ਼ਮਸ਼ੇਰ ਸਿੰਘ ਸ਼ੇਰਾ, ਮਲਜਿੰਦਰ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭੈਣੀ ਮੀਆਂ ਖਾਂ ਸੇਵਾ ਕੇਂਦਰ ’ਚ ਸੇਵਾਵਾਂ ਠੱਪ 50 ਤੋਂ ਵੱਧ ਪਿੰਡਾਂ ਦੇ ਲੋਕ ਖੱਜਲ ਖੁਆਰ ਅਗਲੀ ਖ਼ਬਰ ਮਿਸ਼ਨ 2027 ਤਹਿਤ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਪਿੰਡ ਪੰਨਵਾਂ ਪਹੁੰਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।