14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਚੇਅਰਮੈਨ ਸੁਰੇਸ਼ ਭਾਟੀਆ ਨੂੰ ਮਿਲੀ ਧਮਕੀ

ਅਜੀਤ ਡੈਸਕ 18-07-2026
ਬਟਾਲਾ, 17 ਜੁਲਾਈ (ਰਾਕੇਸ਼ ਰੇਖੀ)-ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਨਗਰ ਸੁਧਾਰ ਟਰੱਸਟ ਬਟਾਲਾ ਦੇ ਸਾਬਕਾ ਚੇਅਰਮੈਨ ਐਡਵੋਕੇਟ ਸੁਰੇਸ਼ ਭਾਟੀਆ ਦੀ ਮਾਂ ਨੂੰ ਉਨ੍ਹਾਂ ਦੇ ਮੋਬਾਈਲ ਫੋਨ ‘ਤੇ ਇਕ ਫੋਨ ਆਇਆ, ਜਿਸ ਵਿਚ ਭਾਟੀਆ ਨੂੰ ਜਾਨੋ ਮਾਰਨ ਤੇ ਤੁਰੰਤ ਭਾਜਪਾ ਛੱਡਣ ਦੀ ਧਮਕੀ ਦਿੱਤੀ ਗਈ ਸੀ। ਇਸ ਘਟਨਾ ਨਾਲ ਭਾਜਪਾ ਵਰਕਰਾਂ ਵਿਚ ਗੁੱਸਾ ਭੜਕ ਗਿਆ ਹੈ। ਸੀਨੀਅਰ ਭਾਜਪਾ ਨੇਤਾ ਸੁਰੇਸ਼ ਭਾਟੀਆ ਨੇ ਦੱਸਿਆ ਕਿ 6 ਜੁਲਾਈ ਨੂੰ ਉਨ੍ਹਾਂ ਦੀ ਮਾਂ ਨੂੰ ਇਕ ਅਣਜਾਣ ਨੰਬਰ ਤੋਂ ਵਟਸਐਪ ਕਾਲ ਆਈ, ਕਾਲ ਕਰਨ ਵਾਲੇ ਅਨਜਾਣ ਵਿਅਕਤੀ ਨੇ ਵਟਸਐਪ ’ਤੇ ਪੁਲਿਸ ਅਧਿਕਾਰੀ ਦੀ ਫੋਟੋ ਲਗਾਈ ਹੋਈ ਸੀ। ਕਾਲ ਕਰਨ ਵਾਲੇ ਨੇ ਧਮਕੀ ਭਰੇ ਲਹਿਜੇ ਵਿਚ ਉਸ ਦੀ ਮਾਤਾ ਜੀ ਕਹਿ ਕਿ ਆਪਣੇ ਪੁੱਤਰ ਨੂੰ ਭਾਜਪਾ ਛੱਡਣ ਲਈ ਮਨਾ ਲਵੇ, ਨਹੀਂ ਤਾਂ ਸੁਰੇਸ਼ ਭਾਟੀਆ ਨੂੰ ਜਾਨ ਤੋਂ ਮਾਰ ਦਿੱਤਾ ਜਾਵੇਗਾ। ਇਨ੍ਹਾਂ ਧਮਕੀਆਂ ਤੋਂ ਪਰਿਵਾਰ ਡਰਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਸੀਨੀਅਰ ਪੁਲਿਸ ਅਧਿਕਾਰੀ ਧਮਕੀਆਂ ਦੇਣ ਵਾਲੇ ਵਿਅਕਤੀ ਦਾ ਪਤਾ ਲਗਾਉਣ ਅਤੇ ਉਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ। ਸੁਰੇਸ਼ ਭਾਟੀਆ ਨੇ ਕਿਹਾ ਕਿ ਉਹ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਪਾਰਟੀ ਲਈ ਕੰਮ ਕਰਦੇ ਰਹਿਣਗੇ। ਹਾਲਾਂਕਿ, ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਨੇ ਪੂਰੇ ਮਾਮਲੇ ਸਬੰਧੀ ਪੁਲਿਸ ਪ੍ਰਸ਼ਾਸਨ ਨੂੰ ਇਕ ਲਿਖਤੀ ਸ਼ਿਕਾਇਤ ਸੌਂਪੀ ਹੈ। ਇਸ ਘਟਨਾ ਤੋਂ ਬਾਅਦ ਬਟਾਲਾ ਦੇ ਕਈ ਹੋਰ ਭਾਜਪਾ ਆਗੂਆਂ ਨੇ ਵੀ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਜੋ ਰਾਜਨੀਤਿਕ ਆਗੂਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਿਸ਼ਾਨਾ ਬਣਾਉਂਦੇ ਹਨ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਗਰਸ਼ ਵਲੋਂ ਮੋਟਰਸਾਈਕਲ ਮਾਰਚ ਕੱਢਿਆ ਅਗਲੀ ਖ਼ਬਰ ਭੈਣੀ ਮੀਆਂ ਖਾਂ ਸੇਵਾ ਕੇਂਦਰ ’ਚ ਸੇਵਾਵਾਂ ਠੱਪ 50 ਤੋਂ ਵੱਧ ਪਿੰਡਾਂ ਦੇ ਲੋਕ ਖੱਜਲ ਖੁਆਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।