14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਭਾਰਤੀ ਕਿਸਾਨ ਯੂਨੀਅਨ ਏਕਤਾ ਸੰਗਰਸ਼ ਵਲੋਂ ਮੋਟਰਸਾਈਕਲ ਮਾਰਚ ਕੱਢਿਆ

ਅਜੀਤ ਡੈਸਕ 18-07-2026
ਸ੍ਰੀ ਹਰਿਗੋਬਿੰਦਪੁਰ, 17 ਜੁਲਾਈ (ਕੰਵਲਜੀਤ ਸਿੰਘ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਤੇ ਬਲਾਕ ਸ੍ਰੀ ਹਰਿਗੋਬਿੰਦਪੁਰ ਦੇ ਆਗੂਆਂ ਵਲੋਂ ਬੀਤੇ ਦਿਨ ਦੇਸ਼ ਬਚਾਓ ਮੋਰਚਾ ਭਾਰਤ ਵਲੋਂ ਦਿੱਤੇ ਗਏ ਦੇਸ਼ ਵਿਆਪੀ ਸੱਦੇ ਤਹਿਤ ਇਲਾਕੇ ਦੇ ਵੱਖ-ਵੱਖ ਪਿੰਡਾਂ ’ਚ ਮੋਟਰਸਾਈਕਲ ਮਾਰਚ ਕੱਢਿਆ ਗਿਆ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਪਨੂੰ, ਉੱਪ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਟਨਾਣੀਵਾਲ ਨੇ ਕਿਹਾ ਕਿ ਜੋ ਭਾਰਤ ਤੇ ਅਮਰੀਕਾ ਵਲੋਂ ਸਮਝੌਤੇ ਕੀਤਾ ਜਾ ਰਿਹਾ ਹੈ, ਉਸ ਵਿਰੁੱਧ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ’ਤੇ ਮੰਗ ਪੱਤਰ ਵੀ ਨਾਇਬ ਤਹਿਸੀਲਦਾਰ ਸ੍ਰੀ ਹਰਿਗੋਬਿੰਦਪੁਰ ਨੂੰ ਸੌਂਪਿਆ ਗਿਆ। ਇਸ ਸਮੇਂ ਬਲਾਕ ਪ੍ਰਧਾਨ ਗੁਰਮੇਜ ਸਿੰਘ ਚੀਮਾ ਖੁੱਡੀ, ਮੀਤ ਪ੍ਰਧਾਨ ਦਿਲਬਾਗ ਸਿੰਘ ਧਾਲੀਵਾਲ, ਖ਼ਜ਼ਾਨਚੀ ਮੁਖਤਾਰ ਸਿੰਘ ਢੱਪਈ, ਬਲਵਿੰਦਰ ਸਿਘ ਢੱਪਈ, ਮੁਖਤਾਰ ਸਿੰਘ ਸਲਾਹਕਾਰ ਬਰਿਆਰ, ਜਰਮਨਜੀਤ ਸਿੰਘ ਚੂਹੇਵਾਲ, ਨਰਿੰਦਰ ਸਿੰਘ ਮੇਤਲੇ, ਬਾਜ ਸਿੰਘ ਮੇਤਲੇ, ਹੀਰਾ ਸਿੰਘ ਪੇਜੋਚੱਕ, ਹਰਜਿੰਦਰ ਸਿੰਘ ਸ੍ਰੀ ਹਰਿਗੋਬਿੰਦਪੁਰ, ਸਰੂਪ ਸਿੰਘ ਧੀਰੋਵਾਲ, ਭੁਪਿੰਦਰ ਸਿੰਘ ਗਾਲੋਵਾਲ, ਸਿਮਰਨਜੀਤ ਸਿੰਘ ਸ੍ਰੀ ਹਰਿਗੋਬਿੰਦਪੁਰ, ਸ਼ੀਤਲ ਸਿੰਘ, ਕੁਲਵੰਤ ਸਿੰਘ, ਜਰਨੈਲ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰਵੀਕਰਨ ਸਿੰਘ ਕਾਹਲੋਂ ਤੇ ਹੋਰਨਾਂ ਵਲੋਂ ਚੇਅਰਮੈਨ ਖੁਸ਼ਹਾਲਪੁਰ ਤੇ ਕੰਵਲਜੀਤ ਨਾਲ ਦੁੱਖ ਸਾਂਝਾ ਅਗਲੀ ਖ਼ਬਰ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਚੇਅਰਮੈਨ ਸੁਰੇਸ਼ ਭਾਟੀਆ ਨੂੰ ਮਿਲੀ ਧਮਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।