14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸੈਂਟਰਲ ਕਾਲਜ ਘੁਮਾਣ ਦੀ ਜਮਾਤ ਐਮ.ਐਸ.ਸੀ. (ਆਈ.ਟੀ.) ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 18-07-2026
ਬਟਾਲਾ, 17 ਜੁਲਾਈ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਐਮ.ਐਸ.ਸੀ. (ਆਈ.ਟੀ.) ਚੌਥੇ ਸਮੈਸਟਰ ਦੇ ਨਤੀਜਿਆਂ ’ਚ ਸੈਂਟਰਲ ਕਾਲਜ ਘੁਮਾਣ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਕ ਵਾਰ ਫਿਰ ਕਾਲਜ ਦੀ ਅਕਾਦਿਮਕ ਉੱਤਮਤਾ ਦਾ ਲੋਹਾ ਮਨਵਾਇਆ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਕਾਲਜ ਦੀ ਪਿ੍ੰਸੀਪਲ ਸ੍ਰੀਮਤੀ ਨਵਜੋਤ ਕੌਰ ਪੰਨੂੰ ਨੇ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਕੰਪਿਊਟਰ ਵਿਭਾਗ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਨਤੀਜੇ ਦੇ ਕੇ ਆਪਣੀ ਵਿਲੱਖਣ ਪਹਿਚਾਣ ਕਾਇਮ ਰੱਖੀ ਹੈ। ਉਨ੍ਹਾਂ ਦੱਸਿਆ ਕਿ ਐਮ.ਐਸ.ਸੀ. (ਆਈ.ਟੀ.) ਚੌਥੇ ਸਮੈਸਟਰ ਦੇ ਸਾਰੇ ਵਿਦਆਰਥੀਆਂ ਨੇ ਸਫਲਤਾ ਹਾਸਲ ਕਰ ਕੇ ਕਾਲਜ ਦੇ ਮਾਣ ਵਿਚ ਹੋਰ ਵਾਧਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥਣ ਕਿਰਨਦੀਪ ਕੌਰ ਨੇ 82 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿਚ ਪਹਿਲਾ, ਰਮਨਦੀਪ ਕੌਰ ਨੇ 81 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਲਵਪ੍ਰੀਤ ਕੌਰ ਨੇ 80 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਨਵਜੋਤ ਕੌਰ ਪੰਨੂੰ ਨੇ ਕਿਹਾ ਕਿ ਇਹ ਸ਼ਾਨਦਾਰ ਸਫਲਤਾ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਮਾਪਿਆਂ ਦੇ ਨਿਰੰਤਰ ਸਹਿਯੋਗ ਤੇ ਕੰਪਿਊਟਰ ਵਿਭਾਗ ਦੀ ਮੁਖੀ ਹਰਪ੍ਰੀਤ ਕੌਰ ਸਮੇਤ ਸਮੂਹ ਅਧਿਆਪਕਾਂ ਦੀ ਸਮਰਿਪਤ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਕਾਲਜ ਭਵਿੱਖ ਵਿਚ ਵੀ ਅਕਾਦਿਮਕ ਖੇਤਰ ਵਿਚ ਨਵਾਂ ਕੀਰਤੀਮਾਨ ਸਥਾਪਤ ਕਰਦਾ ਰਹੇਗਾ ਅਤੇ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਦਾ ਰਹੇਗਾ। ਇਸ ਮੌਕੇ ਪ੍ਰਿੰਸੀਪਲ ਨੇ ਸਫਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ। ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਸਿੱਖਿਆ ਪ੍ਰੇਮੀਆਂ ਨੇ ਵੀ ਇਸ ਸ਼ਾਨਦਾਰ ਪ੍ਰਾਪਤੀ ਲਈ ਕਾਲਜ ਪ੍ਰਬੰਧਕਾਂ, ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈਆਂ ਭੇਜਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵੱਡੀ ਗਿਣਤੀ ’ਚ ਔਰਤਾਂ ਨੂੰ 3,000 ਰੁਪਏ ਮਿਲੇ- ਅਰਵਿੰਦ ਕੇਜਰੀਵਾਲ ਅਗਲੀ ਖ਼ਬਰ ਰਵੀਕਰਨ ਸਿੰਘ ਕਾਹਲੋਂ ਤੇ ਹੋਰਨਾਂ ਵਲੋਂ ਚੇਅਰਮੈਨ ਖੁਸ਼ਹਾਲਪੁਰ ਤੇ ਕੰਵਲਜੀਤ ਨਾਲ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।