14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

22 ਜੁਲਾਈ ਦੇ ਧਰਨੇ ਨੂੰ ਸਫ਼ਲ ਬਣਾਉਣ ਲਈ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਅਜੀਤ ਡੈਸਕ 18-07-2026
ਗੁਰਦਾਸਪੁਰ, 17 ਜੁਲਾਈ (ਚੱਕਰਾਜਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 22 ਜੁਲਾਈ ਨੂੰ ਭਾਰਤ ਸਰਕਾਰ ਵਲੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅੱਗੇ ਗੋਡੇ ਟੇਕ ਕੇ ਕੀਤੇ ਜਾ ਰਹੇ ਟੈਕਸ-ਮੁਕਤ ਭਾਰਤ-ਅਮਰੀਕਾ ਵਪਾਰਕ ਸਮਝੌਤੇ ਖ਼ਿਲਾਫ ਪੰਜਾਬ ਭਰ ਵਿਚ ਭਾਰਤੀ ਜਨਤਾ ਪਾਰਟੀ ਦੇ ਵੱਡੇ ਆਗੂਆਂ ਦੇ ਘਰਾਂ ਤੇ ਦਫਤਰਾਂ ਮੂਹਰੇ ਦਿੱਤੇ ਜਾ ਰਹੇ ਧਰਨਿਆਂ ਅਤੇ ਟੋਲ ਪਲਾਜ਼ਾ ਫਰੀ ਕਰਨ ਦੇ ਦਿੱਤੇ ਸੱਦੇ ਨੂੰ ਸਫਲ ਬਣਾਉਣ ਲਈ ਪਿੰਡ ਮੱਦੇਪੁਰ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸਤਿਬੀਰ ਸਿੰਘ ਸੁਲਤਾਨੀ ਤੇ ਚੰਨਣ ਸਿੰਘ ਦੋਰਾਂਗਲਾ ਨੇ ਕਿਹਾ ਕਿ 2014 ਤੋਂ ਬਾਅਦ ਜਦੋਂ ਦੀ ਕੇਂਦਰ ਵਿਚ ਨਰਿੰਦਰ ਮੋਦੀ ਦੀ ਅਗਵਾਈ ’ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਮੋਦੀ ਸਰਕਾਰ ਵਲੋਂ ਸਾਮਰਾਜੀ ਦੇਸ਼ਾਂ ਦੇ ਦਬਾਅ ਹੇਠ ਕਾਰਪੋਰੇਟ ਘਰਾਣਿਆਂ ਤੇ ਦੇਸੀ ਵਿਦੇਸ਼ੀ ਵੱਡੀਆਂ ਕੰਪਨੀਆਂ ਦਾ ਦੇਸ਼ ਦੇ ਹਰ ਖੇਤਰ ਅਤੇ ਖਾਸ ਕਰਕੇ ਖੇਤੀ ਖੇਤਰ ’ਤੇ ਕਬਜ਼ਾ ਕਰਵਾਉਣ ਲਈ ਕਿਸਾਨ ਤੇ ਮਜਦੂਰ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਨੀਤੀਆਂ ਦੇ ਵਿਰੋਧ ਵਿਚ ਉਠ ਰਹੀ ਕਿਸਾਨ ਮਜ਼ਦੂਰਾਂ ਦੀ ਵਿਸ਼ਾਲ ਲਹਿਰ ਨੂੰ ਕਮਜ਼ੋਰ ਕਰਨ ਲਈ ਲੋਕਾਂ ਵਿਚ ਫਿਰਕੂ ਪਾੜਾ ਪਾਇਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਮੋਦੀ ਸਰਕਾਰ ਤੋਂ ਮੰਗ ਕੀਤੀ ਕਿ ਦੇਸ਼ ਦੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਤਬਾਹ ਕਰਨ ਵਾਲਾ ਕੀਤਾ ਜਾ ਰਿਹਾ ਕਰ-ਮੁਕਤ ਭਾਰਤ-ਅਮਰੀਕਾ ਵਪਾਰਕ ਸਮਝੌਤਾ ਰੱਦ ਕੀਤਾ ਜਾਵੇ। ਉਨ੍ਹਾਂ ਪੰਜਾਬ ਸਰਕਾਰ ਤੋਂ ਵੀ ਮੰਗ ਕੀਤੀ ਕਿ ਸੋਧ ਕੇ ਲਿਆਂਦੀ ਨਵੀਂ ਲੈਂਡ ਪੂਲਿੰਗ ਸਕੀਮ ਤਹਿਤ ਨੀਤੀ ਤੁਰੰਤ ਰੱਦ ਕੀਤੀ ਜਾਵੇ। ਮੀਟਿੰਗ ਉਪਰੰਤ ਪਿੰਡ ਮੱਦੇਪੁਰ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਪਿੰਡ ਪੱਧਰ ਦੀ ਕਮੇਟੀ ਦੀ ਚੋਣ ਕੀਤੀ ਗਈ। ਜਿਸ ਵਿਚ ਸਰਬਸੰਮਤੀ ਨਾਲ ਅੰਗਰੇਜ ਸਿੰਘ ਨੂੰ ਪ੍ਰਧਾਨ, ਸਵਿੰਦਰ ਸਿੰਘ ਨੂੰ ਮੀਤ ਪ੍ਰਧਾਨ, ਦਲਜੀਤ ਸਿੰਘ ਨੂੰ ਸਕੱਤਰ ,ਰੁਪਿੰਦਰਜੀਤ ਸਿੰਘ ਨੂੰ ਖਜਾਨਚੀ ਅਤੇ ਚੰਨਣ ਸਿੰਘ, ਦਲਜੀਤ ਸਿੰਘ, ਸੁਰਜੀਤ ਲਾਲ, ਬਲਵੰਤ ਸਿੰਘ, ਕਸ਼ਮੀਰ ਸਿੰਘ, ਬਲਵੀਰ ਸਿੰਘ ਅਤੇ ਮਨੋਹਰ ਲਾਲ ਨੂੰ ਕਮੇਟੀ ਮੈਂਬਰ ਚੁਣਿਆ ਗਿਆ।
ਪਿਛਲੀ ਖ਼ਬਰ ਐੱਸ.ਆਈ.ਆਰ. ਤਹਿਤ 19 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ ਅਗਲੀ ਖ਼ਬਰ ਕਸਬਾ ਬਹਿਰਾਮਪੁਰ ਦੀਆਂ ਸਮੱਸਿਆਵਾਂ ਸੰਬੰਧੀ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।