15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਵਿਖੇ ਗੁਰਮਤਿ ਸਮਾਗਮ ਕੱਲ੍ਹ

ਅਜੀਤ ਡੈਸਕ 18-07-2026
ਪਠਾਨਕੋਟ, 17 ਜੁਲਾਈ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਵਿਖੇ 19 ਜੁਲਾਈ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਦੱਸਿਆ ਕਿ ਸਮਾਗਮ ਵਿਚ ਭਾਈ ਤਰਨਜੀਤ ਸਿੰਘ ਚੂਹੜਚੱਕ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਅਤੇ ਭਾਈ ਬਿਕਰਮਜੀਤ ਸਿੰਘ ਦਾ ਰਾਗੀ ਜਥਾ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ। ਇਸ ਮੌਕੇ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਵੱਧ ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। ਇਸ ਮੌਕੇ ਮੈਨੇਜਰ ਸੋਹਨ ਸਿੰਘ, ਚਰਨ ਸਿੰਘ, ਜੋਗਿੰਦਰ ਸਿੰਘ, ਦਾਤਾਰ ਸਿੰਘ, ਹਰਜੀਤ ਸਿੰਘ, ਰਣਜੀਤ ਸਿੰਘ ਅਤੇ ਇਕਬਾਲ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਹਾਂਗਕਾਂਗ ਤੋਂ ਪਰਤੇ ਲਾਇਨਜ਼ ਡਿਸਟ੍ਰਿਕਟ 321-ਡੀ ਦੇ ਗਵਰਨਰਾਂ ਦਾ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਲੋਕ ਮਿਲਣੀ ਅਭਿਆਨ ਤਹਿਤ ਪਿੰਡ ਕੋਠੇ ਮਨਵਾਲ ਦੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਬਾਰੇ ਕਰਵਾਇਆ ਜਾਣੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।