15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਪੀ.ਐਮ. ਸ੍ਰੀ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ ਘਰੋਟਾ ’ਚ ਸੈਮੀਨਾਰ

ਅਜੀਤ ਡੈਸਕ 18-07-2026
ਘਰੋਟਾ, 17 ਜੁਲਾਈ (ਸੰਜੀਵ ਗੁਪਤਾ)-ਪਸ਼ੂ ਪਾਲਣ ਵਿਭਾਗ ਵਲੋਂ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰੋਟਾ ’ਚ ‘ਰੈਬੀਜ਼ ਤੇ ਇਸ ਦੀ ਰੋਕਥਾਮ’ ਵਿਸ਼ੇ ‘ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪੰਕਜ ਮਹਾਜਨ ਨੇ ਪਸ਼ੂ ਪਾਲਣ ਵਿਭਾਗ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਿਹਤ ਅਤੇ ਸੁਰੱਖਿਆ ਪ੍ਰਤੀ ਸੁਚੇਤ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸੈਮੀਨਾਰ ਦੌਰਾਨ ਵੈਟਰਨਰੀ ਹਸਪਤਾਲ ਘਰੋਟਾ ਦੇ ਵੈਟਰਨਰੀ ਡਾਕਟਰ ਡਾ: ਦੀਪ ਸ਼ਿਖਾ ਨੇ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਰੈਬੀਜ਼ ਬਿਮਾਰੀ, ਇਸ ਦੇ ਕਾਰਨ, ਲੱਛਣ, ਮਨੁੱਖਾਂ ਤੇ ਪਸ਼ੂਆਂ ’ਚ ਇਸ ਦੇ ਪ੍ਰਭਾਵ ਤੇ ਬਚਾਅ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾ: ਦੀਪ ਸ਼ਿਖਾ ਨੇ ਵਿਦਿਆਰਥੀਆਂ ਨੂੰ ਪਾਲਤੂ ਕੁੱਤਿਆਂ ਤੇ ਹੋਰ ਪਸ਼ੂਆਂ ਦਾ ਸਮੇਂ-ਸਿਰ ਟੀਕਾਕਰਨ ਕਰਵਾਉਣ, ਅਵਾਰਾ ਜਾਨਵਰਾਂ ਤੋਂ ਸਾਵਧਾਨ ਰਹਿਣ ਤੇ ਰੈਬੀਜ਼ ਸਬੰਧੀ ਕਿਸੇ ਵੀ ਲਾਪ੍ਰਵਾਹੀ ਤੋਂ ਬਚਣ ਲਈ ਪ੍ਰੇਰਿਤ ਕੀਤਾ। ਸੈਮੀਨਾਰ ਦੇ ਅੰਤ ’ਚ ਵਿਦਿਆਰਥੀਆਂ ਨੇ ਵੀ ਰੈਬੀਜ਼ ਸਬੰਧੀ ਆਪਣੇ ਸਵਾਲ ਪੁੱਛੇ, ਜਿਨ੍ਹਾਂ ਦੇ ਵਿਸਥਾਰ ਪੂਰਵਕ ਜਵਾਬ ਦਿੱਤੇ ਗਏ। ਪ੍ਰੋਗਰਾਮ ਦੌਰਾਨ ਸਕੂਲ ਦਾ ਸਟਾਫ ਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਰਹੇ। ਡਾ: ਦੀਪ ਸ਼ਿਖਾ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਰੈਬੀਜ਼ ਸਬੰਧੀ ਪ੍ਰਾਪਤ ਜਾਣਕਾਰੀ ਨੂੰ ਆਪਣੇ ਪਰਿਵਾਰ ਤੇ ਸਮਾਜ ਤੱਕ ਵੀ ਪਹੁੰਚਾਉਣ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਘਾਤਕ ਬਿਮਾਰੀ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਗਰੂਕ ਹੋ ਸਕਣ।
ਪਿਛਲੀ ਖ਼ਬਰ ਵਾਰਡ ਨੰਬਰ-9 ਦੇ ਨਵ-ਨਿਯੁਕਤ ਕੌਂਸਲਰ ਨਮਨ ਮਹਾਜਨ ਵਲੋਂ ਸਫ਼ਾਈ ਮੁਹਿੰਮ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਕਾਲੇ ਬਿੱਲੇ ਲਗਾ ਕੇ ਡਿਊਟੀਆਂ ਨਿਭਾਅ ਰਹੇ ਹਨ ਸੀ.ਐਚ.ਓ. ਦਾ ਸਰਕਾਰ ਖ਼ਿਲਾਫ਼ ਰੋਸ ਹੋਰ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।