15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਤੇ ਟਰੇਡ ਵਿੰਗ ਦੀ ਮੀਟਿੰਗ

ਅਜੀਤ ਡੈਸਕ 18-07-2026
ਪਠਾਨਕੋਟ, 17 ਜੁਲਾਈ (ਸੰਧੂ)-ਡੀ.ਸੀ. ਕੰਪਲੈਕਸ ਵਿਖੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਸਾਂਝੀ ਸਮੀਖਿਆ ਮੀਟਿੰਗ ਹੋਈ, ਜਿਸ ’ਚ ਸ਼ਹਿਰ ਦੇ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਐਸ.ਡੀ.ਐਮ. ਸ਼ੰਕਰ ਸ਼ਰਮਾ ਅਤੇ ਐਸ.ਡੀ.ਐਮ. ਮਨਦੀਪ ਮਾਨ ਨੇ ਕੀਤੀ। ਇਸ ਮੌਕੇ ਸਿਹਤ ਵਿਭਾਗ, ਪੀ.ਐਸ.ਪੀ.ਸੀ.ਐਲ., ਨਗਰ ਨਿਗਮ ਤੇ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਵਿਚ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ, ਮਾਰਕੀਟ ਕਮੇਟੀ ਦੇ ਚੇਅਰਮੈਨ ਤੇ ਟਰੇਡ ਵਿੰਗ ਦੇ ਜ਼ਿਲ੍ਹਾ ਇੰਚਾਰਜ ਵਿਕਾਸ ਸੈਣੀ, ਟਰੇਡ ਕਮਿਸ਼ਨ (ਜ਼ਿਲ੍ਹਾ ਪਠਾਨਕੋਟ) ਦੇ ਚੇਅਰਮੈਨ ਡਾ: ਅਨਿਲ ਭਾਰਦਵਾਜ, ਹਲਕਾ ਸੁਜਾਨਪੁਰ ਦੇ ਚੇਅਰਪਰਸਨ ਮੁਕੇਸ਼ ਲਵਲੀ ਅਤੇ ਹਲਕਾ ਪਠਾਨਕੋਟ ਦੇ ਚੇਅਰਮੈਨ ਤਿਲਕ ਧੀਮਾਨ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਚੇਅਰਮੈਨ ਵਿਕਾਸ ਸੈਣੀ ਨੇ ਦੱਸਿਆ ਕਿ ਵੱਖ-ਵੱਖ ਬਾਜ਼ਾਰਾਂ ਵਿਚ ਵਪਾਰੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਪ੍ਰਾਪਤ ਸਮੱਸਿਆਵਾਂ ਦੀ ਸਮੀਖਿਆ ਕੀਤੀ ਗਈ ਹੈ। ਕਈ ਮਸਲਿਆਂ ਦਾ ਮੌਕੇ ‘ਤੇ ਹੀ ਹੱਲ ਕਰ ਦਿੱਤਾ ਗਿਆ ਹੈ, ਜਦਕਿ ਬਾਕੀ ਰਹਿੰਦੀਆਂ ਸਮੱਸਿਆਵਾਂ ਲਈ ਫੰਡ ਦਾ ਐਸਟੀਮੇਟ ਤਿਆਰ ਕਰਕੇ ਜਲਦੀ ਨਿਪਟਾਰਾ ਕੀਤਾ ਜਾਵੇਗਾ। ਡਾ: ਅਨਿਲ ਭਾਰਦਵਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਣਾਏ ਗਏ ਵਿਸ਼ੇਸ਼ ਪੋਰਟਲ ਰਾਹੀਂ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਬਾਕੀ ਮਸਲਿਆਂ ਨੂੰ ਵੀ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।
ਪਿਛਲੀ ਖ਼ਬਰ ਵਾਲਮੀਕਿ ਭਵਨ ਦੀ ਮੰਗ ਨੂੰ ਲੈ ਕੇ 20 ਨੂੰ ਡੀ.ਸੀ. ਦਫ਼ਤਰ ਦਾ ਘਿਰਾਓ ਕਰੇਗਾ ਰਾਸ਼ਟਰੀ ਵਾਲਮੀਕਿ ਧਰਮ ਸਮਾਜ ਅਗਲੀ ਖ਼ਬਰ ਵਾਰਡ ਨੰਬਰ-9 ਦੇ ਨਵ-ਨਿਯੁਕਤ ਕੌਂਸਲਰ ਨਮਨ ਮਹਾਜਨ ਵਲੋਂ ਸਫ਼ਾਈ ਮੁਹਿੰਮ ਦੀ ਕੀਤੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।