15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਵਾਲਮੀਕਿ ਭਵਨ ਦੀ ਮੰਗ ਨੂੰ ਲੈ ਕੇ 20 ਨੂੰ ਡੀ.ਸੀ. ਦਫ਼ਤਰ ਦਾ ਘਿਰਾਓ ਕਰੇਗਾ ਰਾਸ਼ਟਰੀ ਵਾਲਮੀਕਿ ਧਰਮ ਸਮਾਜ

ਅਜੀਤ ਡੈਸਕ 18-07-2026
ਪਠਾਨਕੋਟ, 17 ਜੁਲਾਈ (ਵਿਨੋਦ)-ਜ਼ਿਲ੍ਹਾ ਪਠਾਨਕੋਟ ’ਚ ਵਾਲਮੀਕਿ ਭਵਨ ਦੀ ਮੰਗ ਨੂੰ ਲੈ ਕੇ 20 ਜੁਲਾਈ ਨੂੰ ਰਾਸ਼ਟਰੀ ਵਾਲਮੀਕਿ ਧਰਮ ਸਮਾਜ ਵਲੋਂ ਡੀ.ਸੀ. ਦਫਤਰ ਦਾ ਘਿਰਾਓ ਕੀਤਾ ਜਾਵੇਗਾ, ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਰਾਸ਼ਟਰੀ ਵਾਲਮੀਕੀ ਧਰਮ ਸਮਾਜ ਪੰਜਾਬ ਦੇ ਪ੍ਰਧਾਨ ਅਮਿਤ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਹਿਲਾਂ ਵੀ ਕਈ ਵਾਰੀ ਡੀ.ਸੀ. ਦੇ ਮਾਧਿਅਮ ਨਾਲ ਪੰਜਾਬ ਸਰਕਾਰ ਨੂੰ ਜ਼ਿਲ੍ਹਾ ਪਠਾਨਕੋਟ ਵਿਚ ਵਾਲਮੀਕਿ ਭਵਨ ਬਣਾਉਣ ਦੀ ਮੰਗ ਕੀਤੀ ਜਾ ਚੁੱਕੀ ਹੈ। ਪਰ ਅਜੇ ਤੱਕ ਸਰਕਾਰ ਦੇ ਕੰਨਾਂ ਦੇ ਜੂੰ ਨਹੀਂ ਸਰਕੀ ਹੈ, ਉਨ੍ਹਾਂ ਦੱਸਿਆ ਕਿ ਕਈ ਵਾਰ ਉਹ ਸਰਕਾਰ ਨੂੰ ਰਿਮਾਇੰਡਰ ਵੀ ਦੇ ਚੁੱਕੇ ਹਨ, ਪਰ ਅਜੇ ਤੱਕ ਕੋਈ ਵੀ ਜਵਾਬ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਵਿਚ ਆਪਣੀਆਂ ਧੀਆਂ, ਭੈਣਾਂ ਦੇ ਵਿਆਹ ਦੇ ਕਾਰਜ ਅਤੇ ਹੋਰ ਸਮਾਜ ਦੇ ਕੰਮ ਕਰਨ ਲਈ ਉਨ੍ਹਾਂ ਕੋਲ ਕੋਈ ਵੀ ਪਾਬੜ ਨਹੀਂ ਹੈ। ਜਿਸ ਲਈ ਉਹ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਨੂੰ ਪਠਾਨਕੋਟ ਵਿਚ ਵਾਲਮੀਕਿ ਪਵਨ ਬਣਾਉਣ ਲਈ ਮੰਗ ਕਰ ਰਹੇ ਹਨ। ਪਰ ਸਰਕਾਰ ਇਸ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ। ਜਿਸ ਦੇ ਚੱਲਦੇ ਉਹ ਮਜ਼ਬੂਰ ਹੋ ਕੇ 20 ਜੁਲਾਈ ਨੂੰ ਡੀ.ਸੀ. ਦਫਤਰ ਪਠਾਨਕੋਟ ਦਾ ਘਿਰਾਓ ਕਰਨਗੇ, ਉਨ੍ਹਾਂ ਸਾਰੇ ਸਮਾਜ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਇਸ ਸੰਘਰਸ਼ ਵਿਚ ਵੱਧ ਚੜ੍ਹ ਕੇ ਭਾਗ ਲਵੋ। ਇਸ ਮੌਕੇ ਪੰਜਾਬ ਜਰਨਲ ਸਕੱਤਰ ਕਮਲ ਗਿੱਲ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰੀਸ਼ ਹੈਪੀ, ਸੈਮ ਸਹੋਤਾ ਅਤੇ ਅਨੂਪ ਕੁਮਾਰ ਆਦਿ ਸ਼ਾਮਿਲ ਸਨ।
ਪਿਛਲੀ ਖ਼ਬਰ ਆਰਿਆ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ‘ਸਫ਼ਾਈ ਅਪਣਾਓ, ਬਿਮਾਰੀ ਭਜਾਓ’ ਸੈਮੀਨਾਰ ਅਗਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਤੇ ਟਰੇਡ ਵਿੰਗ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।