15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਆਰਿਆ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ‘ਸਫ਼ਾਈ ਅਪਣਾਓ, ਬਿਮਾਰੀ ਭਜਾਓ’ ਸੈਮੀਨਾਰ

ਅਜੀਤ ਡੈਸਕ 18-07-2026
ਪਠਾਨਕੋਟ, 17 ਜੁਲਾਈ (ਸੰਧੂ)-ਨਗਰ ਨਿਗਮ ਪਠਾਨਕੋਟ ਦੀ ਟੀਮ ਵਲੋਂ ਆਰਿਆ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਡਲਹੌਜ਼ੀ ਰੋਡ ਵਿਖੇ ‘ਸਫ਼ਾਈ ਅਪਣਾਓ, ਬਿਮਾਰੀ ਭਜਾਓ’ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਡੇਂਗੂ, ਮਲੇਰੀਆ, ਹੈਜ਼ਾ ਆਦਿ ਬਿਮਾਰੀਆਂ ਤੋਂ ਬਚਾਅ, ਘਰਾਂ ਵਿਚ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਹੱਥ ਧੋਣ ਦੇ ਸਹੀ ਤਰੀਕੇ ਬਾਰੇ ਜਾਣਕਾਰੀ ਦਿੱਤੀ ਗਈ। ਸਕੂਲ ਦੀ ਪ੍ਰਿੰਸੀਪਲ ਰਜਨੀ ਮਲਹੋਤਰਾ ਨੇ ਪੰਜਾਬ ਸਰਕਾਰ ਅਤੇ ਨਗਰ ਨਿਗਮ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਦੀਆਂ ਹਨ। ਇਸ ਮੌਕੇ ਮਿਡ-ਡੇ ਮੀਲ ਇੰਚਾਰਜ ਮਿਸ ਪ੍ਰਵੀਨ, ਕਪਿਲ ਗੁਪਤਾ, ਰਾਮ ਪ੍ਰਸ਼ਾਦ, ਮਿਸ ਸੀਮਾ, ਮਿਸ ਮੋਨਿਕਾ ਅਤੇ ਮਿਸ ਵੰਦਨਾ ਵੀ ਹਾਜ਼ਰ ਸਨ। ਨਗਰ ਨਿਗਮ ਵਲੋਂ ਸੰਦੀਪ ਗੌਤਮ (ਸਾਲਿਡ ਵੇਸਟ ਮੈਨੇਜਮੈਂਟ ਐਕਸਪਰਟ) ਅਤੇ ਨਵਨੀਤ ਸ਼ਰਮਾ (ਕਮਿਊਨਿਟੀ ਫੈਸਿਲੀਟੇਟਰ) ਨੇ ਵਿਦਿਆਰਥੀਆਂ ਨੂੰ ਸਫ਼ਾਈ ਅਤੇ ਸਿਹਤ ਸੰਬੰਧੀ ਜਾਣਕਾਰੀ ਦਿੱਤੀ।
ਪਿਛਲੀ ਖ਼ਬਰ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਮੀਟਿੰਗ ਅਗਲੀ ਖ਼ਬਰ ਵਾਲਮੀਕਿ ਭਵਨ ਦੀ ਮੰਗ ਨੂੰ ਲੈ ਕੇ 20 ਨੂੰ ਡੀ.ਸੀ. ਦਫ਼ਤਰ ਦਾ ਘਿਰਾਓ ਕਰੇਗਾ ਰਾਸ਼ਟਰੀ ਵਾਲਮੀਕਿ ਧਰਮ ਸਮਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।