11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਵਿਧਾਇਕ ਸ਼ੈਰੀ ਕਲਸੀ ਨੇ ਵਿਨੋਦ ਕੁਮਾਰ ਨੂੰ ਪਰਜਾਪਤ ਤੇ ਲੱਕੀ ਹੰਸ ਨੂੰ ਕ੍ਰਿਸ਼ਚਨ ਵੈੱਲਫੇਅਰ ਬੋਰਡ ਦਾ ਚੇਅਰਮੈਨ ਬਣਨ ’ਤੇ ਦਿੱਤੀ ਮੁਬਾਰਕਬਾਦ

ਅਜੀਤ ਡੈਸਕ 19-07-2026
ਬਟਾਲਾ, 18 ਜੁਲਾਈ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਵਿਨੋਦ ਕੁਮਾਰ ਦੀਪੂ ਨੂੰ ਪਰਜਾਪਤ ਵੈੱਲਫੇਅਰ ਬੋਰਡ ਅਤੇ ਲੱਕੀ ਹੰਸ ਨੂੰ ਕ੍ਰਿਸ਼ਚਨ ਵੈੱਲਫੇਅਰ ਬੋਰਡ ਦਾ ਚੇਅਰਮੈਨ ਬਣਨ ’ਤੇ ਮੁਬਾਰਕਬਾਦ ਦਿੰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਮਿਹਨਤੀ ਵਰਕਰਾਂ ਨੂੰ ਮਾਣ-ਸਤਿਕਾਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਘਰਾਂ ਦੇ ਲੋਕਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਗਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਵਲੋਂ ਵਰਕਰਾਂ ਨੂੰ ਪੂਰਾ ਮਾਣ ਦਿੱਤਾ ਜਾ ਰਿਹਾ ਹੈ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ: ਭਗਵੰਤ ਮਾਨ ਵਲੋਂ ਸੂਬੇ ਅੰਦਰ ਪਾਰਟੀ ਨੂੰ ਗਰਾਊਂਡ ਪੱਧਰ ’ਤੇ ਮਜ਼ਬੂਤ ਕੀਤਾ ਗਿਆ ਹੈ। ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਵਿਨੋਦ ਕੁਮਾਰ ਦੀਪੂ ਤੇ ਚੇਅਰਮੈਨ ਲੱਕੀ ਹੰਸ ਨੇ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਮੇਤ ‘ਆਪ’ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਸਬਮਰਸੀਬਲ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਚੋਰ ਨੂੰ ਕਿਸਾਨਾਂ ਨੇ ਫੜ ਕੇ ਕੀਤਾ ਪੁਲਿਸ ਹਵਾਲੇ ਅਗਲੀ ਖ਼ਬਰ ਅਕਾਲ ਹਸਪਤਾਲ ਬਟਾਲਾ ਇਲਾਕੇ ਲਈ ਬਣਿਆ ਵਰਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।