11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸਬਮਰਸੀਬਲ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਚੋਰ ਨੂੰ ਕਿਸਾਨਾਂ ਨੇ ਫੜ ਕੇ ਕੀਤਾ ਪੁਲਿਸ ਹਵਾਲੇ

ਅਜੀਤ ਡੈਸਕ 19-07-2026
ਗੁਰਦਾਸਪੁਰ, 18 ਜੁਲਾਈ (ਅਸ਼ੋਕ ਸ਼ਰਮਾ)-ਪੁਲਿਸ ਥਾਣਾ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਨੌਸ਼ਹਿਰਾ ਦੇ ਕਿਸਾਨਾਂ ਵਲੋਂ ਸਬਮਰਸੀਬਲ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਇਕ ਚੋਰ ਨੂੰ ਬੀਤੀ ਰਾਤ ਫੜ ਕੇ ਪੁਲਿਸ ਹਵਾਲੇ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਕਿਸਾਨ ਬਲਕਾਰ ਸਿੰਘ, ਜਗਤਾਰ ਸਿੰਘ, ਨੰਬਰਦਾਰ ਹੀਰਾ ਸਿੰਘ, ਕਰਨੈਲ ਸਿੰਘ ਤੇ ਸੁੱਚਾ ਸਿੰਘ ਨੇ ਦੱਸਿਆ ਕਿ ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਮੁਹਤਬਰ ਵਿਅਕਤੀਆਂ ਨੂੰ ਥਾਣੇ ਬੁਲਾਇਆ ਸੀ ਪਰ ਐਸ. ਐਚ. ਓ. ਥਾਣੇ ਤੋਂ ਬਾਹਰ ਹੋਣ ਕਾਰਨ ਚੋਰ ਦੇ ਸੰਬੰਧ ਵਿਚ ਗੱਲਬਾਤ ਨਹੀਂ ਹੋ ਸਕੀ ਅਤੇ ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਜੇਕਰ ਫੜਿਆ ਗਿਆ ਨੌਜਵਾਨ ਚੋਰ ਨਿਕਲਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਕਿਸਾਨਾਂ ਵਲੋਂ ਫੜੇ ਗਏ ਚੋਰ ਦੀ ਪਹਿਚਾਣ ਪ੍ਰਿੰਸ ਪੁੱਤਰ ਰਜਿੰਦਰ ਸਿੰਘ ਵਜੋਂ ਹੋਈ ਹੈ ਤੇ ਉਸ ਦੇ ਦੋ ਸਾਥੀ ਫ਼ਰਾਰ ਦੱਸੇ ਜਾ ਰਹੇ ਹਨ। ਕਿਸਾਨਾਂ ਨੇ ਪੁਲਿਸ ਮੁਖੀ ਪਾਸੋਂ ਮੰਗ ਕੀਤੀ ਕਿ ਚੋਰ ਖ਼ਿਲਾਫ਼ ਸਖਤ ਕਾਰਵਾਈ ਕਰਕੇ ਪੀੜਤ ਕਿਸਾਨਾਂ ਨੂੰ ਇਨਸਾਫ਼ ਦਿਵਾਇਆ ਜਾਵੇ।
ਪਿਛਲੀ ਖ਼ਬਰ ਦੋ ਮੋਟਰਸਾਈਕਲ ਸਵਾਰਾਂ ਵਲੋਂ ਦਿਹਾੜੀਦਾਰ ਵਿਅਕਤੀ ਤੋਂ ਖੋਹਿਆ ਮੋਬਾਈਲ ਫੋਨ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਵਿਨੋਦ ਕੁਮਾਰ ਨੂੰ ਪਰਜਾਪਤ ਤੇ ਲੱਕੀ ਹੰਸ ਨੂੰ ਕ੍ਰਿਸ਼ਚਨ ਵੈੱਲਫੇਅਰ ਬੋਰਡ ਦਾ ਚੇਅਰਮੈਨ ਬਣਨ ’ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।