12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਗਰੇਵਾਲ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ ਕਰ ਕੇ ਪੁਰਾਣੇ ਵਰਕਰਾਂ ਦੇ ਹੌਸਲੇ ਬੁਲੰਦ ਕੀਤੇ : ਲਾਟੀ ਮਚਰਾਵਾਂ

ਅਜੀਤ ਡੈਸਕ 19-07-2026
ਘੁਮਾਣ, 18 ਜੁਲਾਈ (ਬੰਮਰਾਹ)-ਕੇਂਦਰ ਸਰਕਾਰ ਨੇ ਭਾਜਪਾ ਦੇ ਸੀਨੀਅਰ ਆਗੂ ਅਤੇ ਕਿਸਾਨ ਮਾਮਲਿਆਂ ਦੇ ਲੰਮੇ ਸਮੇਂ ਤੋਂ ਜੁੜੇ ਰਹੇ ਹਰਜੀਤ ਸਿੰਘ ਗਰੇਵਾਲ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਸੰਯੁਕਤ ਕਰਨ ’ਤੇ ਭਾਜਪਾ ਦੇ ਪੁਰਾਣੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸਾਬਕਾ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਦੇ ਕਰੀਬੀ ਸਾਥੀਆਂ ਵਿਚੋਂ ਇਕ ਲਾਜਵੰਤ ਸਿੰਘ ਲਾਟੀ ਮਹਾਂ ਮੰਤਰੀ ਭਾਰਤੀ ਜਨਤਾ ਪਾਰਟੀ ਬਟਾਲਾ ਨੇ ਇਸ ਨਿਯੁਕਤੀ ’ਤੇ ਹਰਜੀਤ ਸਿੰਘ ਗਰੇਵਾਲ ਨੂੰ ਵਧਾਈ ਦਿੰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗਰੇਵਾਲ ਮੇਰੇ ਬਹੁਤ ਹੀ ਪੁਰਾਣੇ ਸਾਥੀਆਂ ਵਿਚੋਂ ਇਕ ਹਨ। ਪਾਰਟੀ ਨੇ ਗਰੇਵਾਲ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਲਗਾ ਕੇ ਪੁਰਾਣੇ ਵਰਕਰਾਂ ਦੇ ਹੌਸਲੇ ਬੁਲੰਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਆਪਣੇ ਬਲਬੂਤੇ ’ਤੇ ਸਰਕਾਰ ਬਣਾਵੇਗੀ। ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਉਪਰੰਤ ਲੋਕਾਂ ਨੂੰ ਸੁੱਖ-ਸਹੂਲਤਾਂ ਦਿੱਤੀਆਂ ਜਾਣਗੀਆਂ।
ਪਿਛਲੀ ਖ਼ਬਰ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਨੇ ਕਸਬਾ ਡੇਰਾ ਬਾਬਾ ਨਾਨਕ ਦੇ ਲੋਕ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ 21 ਜੁਲਾਈ ਨੂੰ ਰਾਵੀ ਦਰਿਆ ਦੇ ਬੰਨ੍ਹਾਂ ਦਾ ਜਾਇਜ਼ਾ ਲੈਣਗੇ : ਜਥੇ. ਲੰਗਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।