12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਗਗਨ ਇੰਟਰਨੈਸ਼ਨਲ ਸਕੂਲ ਕਲਾਨੌਰ ਵਿਖੇ ‘ਸਤਰੰਗੀ ਪੀਂਘ’ ਦਿਵਸ ਮਨਾਇਆ

ਅਜੀਤ ਡੈਸਕ 19-07-2026
ਬਟਾਲਾ, 18 ਜੁਲਾਈ (ਸਤਿੰਦਰ ਸਿੰਘ)-ਬੀ.ਐੱਮ.ਐੱਸ.ਐੱਮ. ਗਰੁੱਪ ਆਫ ਇੰਸਟੀਚਿਊਟ ਦੇ ਕੈਂਪਸ ਗਗਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਕਲਾਨੌਰ ਵਿਖੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਦਾ ‘ਸਤਰੰਗੀ ਪੀਂਘ’ ਦਿਵਸ ਪ੍ਰਿੰਸੀਪਲ ਲੋਕੇਸ਼ ਵਿਮਲ ਸ਼ੁਕਲਾ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਸਮਾਗਮ ਵਿਚ ਸੰਸਥਾ ਦੇ ਐਮ.ਡੀ. ਸ੍ਰੀਮਤੀ ਸੁਰਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਤਰੰਗੀ ਪੀਂਘ ਦੇ ਸੱਤ ਰੰਗਾਂ ਨਾਲ ਜਾਣੂ ਕਰਵਾਉਣਾ, ਰੰਗਾਂ ਪ੍ਰਤੀ ਉਨ੍ਹਾਂ ਦੀ ਸਮਝ ਨੂੰ ਵਿਕਸਿਤ ਕਰਨਾ ਅਤੇ ਰਚਨਾਤਮਕ ਗਤੀਵਿਧੀਆਂ ਰਾਹੀਂ ਸਿੱਖਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਵਿਦਿਆਰਥੀ ਰੰਗ-ਬਿਰੰਗੇ ਪਹਿਰਾਵਿਆਂ ਵਿਚ ਸਕੂਲ ਪਹੁੰਚੇ ਅਤੇ ‘ਸਤਰੰਗੀ ਪੀਂਘ’ ’ਤੇ ਆਧਾਰਿਤ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਅਧਿਆਪਕਾਂ ਨੇ ਬੱਚਿਆਂ ਨੂੰ ‘ਸਤਰੰਗੀ ਪੀਂਘ’ ਦੇ 7 ਰੰਗਾਂ, ਉਨ੍ਹਾਂ ਦੀ ਪਛਾਣ ਅਤੇ ਮਹੱਤਤਾ ਬਾਰੇ ਸਰਲ ਅਤੇ ਰੌਚਿਕ ਢੰਗ ਨਾਲ ਜਾਣਕਾਰੀ ਦਿੱਤੀ। ਆਪਣੇ ਸੰਬੋਧਨ ਦੌਰਾਨ ਐਮ.ਡੀ. ਸ੍ਰੀਮਤੀ ਸੁਰਿੰਦਰ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ, ਸਿਰਜਣਾਤਮਕ ਸੋਚ ਅਤੇ ਸਿੱਖਣ ਦੀ ਯੋਗਤਾ ਨੂੰ ਉਤਸ਼ਾਹਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਾਲਾਘਾ ਕਰਦਿਆਂ ਭਵਿੱਖ ਵਿਚ ਵੀ ਅਜਿਹੀਆਂ ਸਿੱਖਿਆਤਮਕ ਗਤੀਵਿਧੀਆਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੋਆਰਡੀਨੇਟਰ ਮਨਦੀਪ ਕੌਰ, ਅਰੁਣ ਬਲਹੋਤਰਾ, ਹਰਜੀਤ ਕੌਰ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ- ਜਸਕਰਨ ਸਿੰਘ ਕਾਹਲੋਂ ਅਗਲੀ ਖ਼ਬਰ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਨੇ ਕਸਬਾ ਡੇਰਾ ਬਾਬਾ ਨਾਨਕ ਦੇ ਲੋਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।