12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸੰਤ ਬਾਬਾ ਹਜਾਰਾ ਸਿੰਘ ਛੋਟੇ ਘੁੰਮਣਾਂ ਵਾਲਿਆਂ ਦੀ ਯਾਦ ਵਿਚ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅਜੀਤ ਡੈਸਕ 19-07-2026
ਬਹਿਰਾਮਪੁਰ, 18 ਜੁਲਾਈ (ਪ੍ਰੋ: ਬਲਬੀਰ ਸਿੰਘ ਕੋਲਾ)-ਧੰਨ ਧੰਨ ਬਾਬਾ ਹਜ਼ਾਰਾ ਸਿੰਘ ਜੀ ਛੋਟੇ ਘੁੰਮਣਾਂ ਵਾਲਿਆਂ ਦੀ ਯਾਦ ਵਿਚ ਗੁਰਦੁਆਰਾ ਗੁਰੂ ਨਾਨਕ ਨਿਵਾਸ ਡੇਰੇ ਭਰਥ ਮਰਾੜਾ ਵਿਖੇ ਸੰਗਤ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸੰਤ ਬਾਬਾ ਹਜ਼ਾਰਾ ਸਿੰਘ ਜੀ ਛੋਟੇ ਘੁੰਮਣਾਂ ਵਾਲੇ 3 ਸਾਉਣ ਸੰਨ 1986 ਨੂੰ ਇਥੇ ਆਏ ਸਨ। ਇਸ ਮੌਕੇ ਜਥੇਦਾਰ ਬਾਬਾ ਨਾਮਦੇਵ ਜੀ ਮੁੱਖ ਸੇਵਾਦਾਰ ਗੁਰਦੁਆਰਾ ਬੋਹੜੀ ਸਾਹਿਬ ਛੋਟੇ ਘੁੰਮਣ ਅਤੇ ਬਾਬਾ ਸਰਬਜੀਤ ਸਿੰਘ ਭਾਗੋਵਾਲ ਮੁੱਖ ਸੇਵਾਦਾਰ ਗੁਰਦੁਆਰਾ ਸੰਤ ਬਾਬਾ ਮੋਹਨ ਸਿੰਘ ਨਾਮਧਾਰੀ ਭਾਗੋਵਾਲ ਵਾਲਿਆਂ ਵਲੋਂ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਗਈ। ਸੰਤ ਬਾਬਾ ਹਜ਼ਾਰਾ ਸਿੰਘ ਦੇ ਪਾਠੀ ਸਿੰਘਾਂ ਵਲੋਂ ਬਾਬਾ ਜੀ ਦਾ ਸੁਨੇਹਾ ਦਿੱਤਾ ਅਤੇ ਗੁਰਬਾਣੀ ਸ਼ਬਦ ਪੜ੍ਹੇ ਗਏ। ਇਸ ਮੌਕੇ ਸੰਗਤ ਦੀ ਸੇਵਾ ਲਈ ਠੰਢੇ ਮਿੱਠੇ ਜਲ ਦੀ ਛਬੀਲ ਤੋਂ ਇਲਾਵਾ ਚਾਹ ਪਕੌੜੇ ਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ। ਇਸ ਮੌਕੇ ਮੁੱਖ ਗ੍ਰੰਥੀ ਦਲਬੀਰ ਸਿੰਘ ਕੋਟਲੀ, ਪ੍ਰਬੰਧਕ ਕੁਲਦੀਪ ਸਿੰਘ ਫੌਜੀ, ਪ੍ਰੋ: ਦਲਜੀਤ ਸਿੰਘ ਧਾਰੋਵਾਲੀ, ਹਰਦਿਆਲ ਸਿੰਘ ਅੰਮ੍ਰਿਤਸਰ, ਗੁਰਦੀਪ ਸਿੰਘ ਸਾਰਚੂਰ, ਜਸਵੰਤ ਸਿੰਘ ਫ਼ੌਜੀ, ਜਗਤਾਰ ਸਿੰਘ ਮਲੀਆਂ, ਕੰਵਲਜੀਤ ਸਿੰਘ, ਗੁਰਦਾਸਪੁਰ, ਮਾਸਟਰ ਕੁਲਵਿੰਦਰ ਸਿੰਘ ਕਾਲਾ ਅਫਗਾਨਾ, ਹਰਜੀਓ ਪੰਨੂ, ਦਵਿੰਦਰ ਸਿੰਘ, ਗੁਰਵੀਰ ਸਿੰਘ, ਹਰਪ੍ਰੀਤ ਸਿੰਘ, ਜਰਨੈਲ ਸਿੰਘ, ਪ੍ਰਗਟ ਸਿੰਘ, ਸੁਖਮਨਪ੍ਰੀਤ ਸਿੰਘ, ਜਗਦੀਸ਼ ਸਿੰਘ, ਲਵਪ੍ਰੀਤ ਸਿੰਘ, ਅਨੋਖ ਸਿੰਘ, ਹਰਦੀਪ ਸਿੰਘ ਸਾਧੂਚੱਕ, ਗੁਰਦੀਸ਼ ਸਿੰਘ, ਹਰਦੀਪ ਸਿੰਘ, ਸੁਖਪ੍ਰੀਤ ਸਿੰਘ, ਕੁਲਦੀਪ ਸਿੰਘ, ਸ਼ਮਸ਼ੇਰ ਸਿੰਘ, ਕੁਲਵੰਤ ਸਿੰਘ ਜੌਹਲ, ਕਮਲਪ੍ਰੀਤ ਸਿੰਘ ਅਤੇ ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਕਾਲਜ ਲਾਧੂਪੁਰ ’ਚ ਬੀ.ਏ. ਜਮਾਤਾਂ ’ਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ ’ਚ ਉਤਸ਼ਾਹ- ਪ੍ਰਿੰ. ਅਰੋੜਾ ਅਗਲੀ ਖ਼ਬਰ ਮਾਹਲ ਦੀ ਅਗਵਾਈ ਹੇਠ ਕਾਦੀਆਂ ’ਚ ਵਿਸ਼ਾਲ ਰੋਡ ਸ਼ੋਅ ਸ਼ਹਿਰ ਵਾਸੀਆਂ ਦਾ ਕੀਤਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।