12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸਰਕਾਰੀ ਕਾਲਜ ਲਾਧੂਪੁਰ ’ਚ ਬੀ.ਏ. ਜਮਾਤਾਂ ’ਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ ’ਚ ਉਤਸ਼ਾਹ- ਪ੍ਰਿੰ. ਅਰੋੜਾ

ਅਜੀਤ ਡੈਸਕ 19-07-2026
ਬਟਾਲਾ, 18 ਜੁਲਾਈ (ਸਤਿੰਦਰ ਸਿੰਘ)-ਜ਼ਿਲ੍ਹੇ ਦੇ ਇਕੋ-ਇਕ ਪੇਂਡੂ ਸਰਕਾਰੀ ਕਾਲਜ ਲਾਧੂਪੁਰ (ਨਜ਼ਦੀਕ ਕਾਹਨੂੰਵਾਨ) ਵਿਖੇ ਸ਼ੈਸ਼ਨ 2026-27 ਲਈ ਬੀ.ਏ. ਸਮੈਸਟਰ ਪਹਿਲਾ, ਤੀਜਾ ਤੇ ਪੰਜਵਾਂ ਵਿਚ ਦਾਖਲਾ ਲੈਣ ਸਬੰਧੀ ਵਿਦਿਆਰਥੀਆਂ ਵਿਚ ਕਾਫੀ ਉਤਸ਼ਾਹ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰ. ਡਾ. ਰੋਮੀ ਅਰੋੜਾ ਨੇ ਦੱਸਿਆ ਕਿ ਇਸ ਸੈਸ਼ਨ ’ਚ ਬੀ.ਏ. ਸਮੈਸਟਰ ਪਹਿਲਾ ਤੇ ਤੀਜਾ ਦਾ ਦਾਖਲਾ ਆਨਲਾਈਨ ਸਰਕਾਰੀ ਪੋਰਟਲ ’ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਜਮਾਤਾਂ ’ਚ ਰਜਿਸਟ੍ਰੇਸ਼ਨ ਹੋਣ ਤੋਂ ਬਾਅਦ ਹੀ ਦਾਖਲਾ ਹੋਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਵਿਦਿਆਰਥੀਆਂ ਦੀ ਸਹੂਲਤ ਲਈ ਯੂਨੀਵਰਸਿਟੀ ਪ੍ਰੀਖਿਆ ਫੀਸ ’ਚੋਂ ਸੀ.ਐਮ. ਸਕੀਮ ਤਹਿਤ 60 ਫ਼ੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਛੋਟ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਕਾਲਜ ’ਚ ਹੀ ਵਿਦਿਆਰਥੀਆਂ ਦੀ ਸਹੂਲਤ ਲਈ ਪਿਛਲੇ ਸੈਸ਼ਨ ਤੋਂ ਪ੍ਰੀਖਿਆ ਕੇਂਦਰ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਐਸ.ਸੀ. ਸ਼੍ਰੇਣੀ ਵਰਗ ਦੇ ਵਿਦਿਆਰਥੀਆਂ ਲਈ ਕਾਲਜ ਵਿਚ ਦਾਖਲਾ ਮੁਫ਼ਤ ਹੈ ਤੇ ਉਨ੍ਹਾਂ ਨੂੰ ਸਰਕਾਰ ਵਲੋਂ ਵਜੀਫਾ ਦਿੱਤਾ ਜਾਂਦਾ ਹੈ। ਉਨ੍ਹਾਂ ਇਲਾਕੇ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪੇਂਡੂ ਖੇਤਰ ਦੇ ਕਾਲਜ ਵਿਚ ਦਾਖਲਾ ਲੈਣ ਲਈ ਆਪਣੇ ਜ਼ਰੂਰੀ ਪੂਰੇ ਦਸਤਾਵੇਜ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਦਾਖਲਿਆਂ ਸਬੰਧੀ ਕਾਲਜ ਵਿਖੇ ਸਹਾਇਤਾ ਡੈਸਕ ਬਣਾਇਆ ਗਿਆ ਹੈ। ਇਸ ਮੌਕੇ ਪ੍ਰੋ. ਕੁਲਦੀਪ ਸਿੰਘ, ਪ੍ਰੋ. ਮਲਕੀਤ ਸਿੰਘ, ਡਾ. ਪਵਨ ਕੁਮਾਰ, ਪ੍ਰੋ. ਸੁਖਬੀਰ ਕੌਰ, ਲਾਇਬ੍ਰੇਰੀਅਨ ਪ੍ਰੋ. ਜਸਬੀਰ ਸਿੰਘ, ਕਲਰਕ ਰਮੇਸ਼ ਕੁਮਾਰ ਤੇ ਦਾਖਲਾ ਲੈਣ ਵਾਲੇ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।
ਪਿਛਲੀ ਖ਼ਬਰ ਬਰਸਾਤਾਂ ਤੋਂ ਪਹਿਲਾਂ ਡੇਂਗੂ ਖ਼ਿਲਾਫ਼ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਪਹੁੰਚੇਗਾ ਜਾਗਰੂਕਤਾ ਸੰਦੇਸ਼- ਡਾ. ਰਵਿੰਦਰ... ਅਗਲੀ ਖ਼ਬਰ ਸੰਤ ਬਾਬਾ ਹਜਾਰਾ ਸਿੰਘ ਛੋਟੇ ਘੁੰਮਣਾਂ ਵਾਲਿਆਂ ਦੀ ਯਾਦ ਵਿਚ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।